ਸਿੰਘੂ ਬਾਰਡਰ ਤੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕਿਸਾਨ ਅੰਦੋਲਨ ਦੇ ਮੁੱਖ ਸਟੇਜ ਦੇ ਕੋਲ ਇੱਕ ਨੌਜਵਾਨ ਦੀ ਲਾਸ਼ ਲਟਕਾ ਦਿੱਤੀ ਜਾਂਦੀ ਹੈ।ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਫਿਰ ਉਸਦਾ ਹੱਥ ਕੱਟ ਕੇ ਬੈਰੀਕੇਡ ਨਾਲ ਲਟਕਾ ਦਿੱਤਾ ਗਿਆ।
https://twitter.com/thevijaysampla/status/1448946863529291779
ਦੂਜੇ ਪਾਸੇ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਇਸ ਘਟਨਾ ਦਾ ਨੋਟਿਸ ਲੈਂਦੇ ਹੋਏ ਹਰਿਆਣਾ ਦੇ ਡੀਜੀਪੀ ਤੋਂ 24 ਘੰਟੇ ‘ਚ ਮਾਮਲੇ ਦੀ ਆਰੰਭਿਕ ਰਿਪੋਰਟ ਸੌਂਪਣ ਨੂੰ ਕਿਹਾ ਹੈ।ਉਨ੍ਹਾਂ ਨੇ ਕਿਹਾ ਕਿ ਸਿੰਘੂ ਬਾਰਡਾ ਦੀ ਇਸ ਦਿਲ ਨੂੰ ਵਲੂੰਧਰਣ ਵਾਲੀ ਤਸਵੀਰ ਨੇ ਸਮੁੱਚੀ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ ਹੈ।ਹਰਿਆਣਾ ਸਰਕਾਰ ਇਸ ਮਾਮਲੇ ‘ਚ ਤੁਰੰਤ ਕਾਰਵਾਈ ਸੁਨਿਸ਼ਚਿਤ ਕਰੇ।