ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਹੈ।ਦੱਸ ਦੇਈਏ ਕਿ ਐੱਸਸੀ ਨੇ ਮੂਨਕ ਨਹਿਰ ਨੂੰ ਲੈ ਕੇ ਸਰਕਾਰਾਂ ਨੂੰ ਝਾੜ ਪਾਈ ਹੈ।ਐੱਸਸੀ ਦਾ ਕਹਿਣਾ ਹੈ ਸਿਰਫ ਮੀਟਿੰਗਾਂ ਹੋ ਰਹੀਆਂ ਹਨ ਪਰ ਕੋਈ ਹੱਲ ਨਹੀਂ ਨਿਕਲਿਆ।ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰਾਂ ਨੂੰ 4 ਹਫ਼ਤਿਆਂ ਅੰਦਰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।ਪੰਜਾਬ ਸਰਕਾਰ ਮੁੱਦੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ।ਸੁਪਰੀਮ ਕੋਰਟ ਦਾ ਕਹਿਣਾ ਹੈ ਸਿਆਸਤ ਥਾਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰੋ।