ScCommission Chairman Visit Dhalehta: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜਾ ਕਰਨ ਸਬੰਧੀ ਮਾਮਲੇ ਨੂੰ ਸੁਲਝਾਉਣ ਦੇ ਮਕਸਦ ਨਾਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਮਿਤੀ 20 ਸਤੰਬਰ 2025 ਨੂੰ ਦੌਰਾ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਅਤੇ ਪੁਲਿਸ ਮੁਖੀ ਜਿਲ੍ਹਾ ਜਲੰਧਰ ਦਿਹਾਤੀ ਤੋਂ ਰਿਪੋਰਟ ਤਲਬ ਕੀਤੀ ਸੀ।
ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਪਿੰਡ ਧਲੇਤਾ ਦੇ ਜ਼ਮੀਨ ਵਿਵਾਦ ਮਾਮਲੇ ਨੂੰ ਸੁਲਝਾਉਣ ਦੇ ਮਕਸਦ ਨਾਲ ਇਹ ਦੌਰਾ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਜ਼ੋ ਲੋਕਾਂ ਦਾ ਆਪਸੀ ਭਾਈਚਾਰਕ ਸਾਂਝ ਬਣੀ ਰਹੇ।