Punjab School Time Change: ਉਤਰੀ ਭਾਰਤ ਦੇ ਸਾਰੇ ਸੂਬਿਆਂ ‘ਚ ਕੜਾਕੇ ਦੀ ਠੰਢ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਸੰਘਣੀ ਧੰਦ ਦਾ ਕਹਿਰ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ ਮੌਸਮ ਵਿਭਾਗ ਨੇ ਵੀ ਸੂਬੇ ‘ਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਇਲ ਦੇ ਨਾਲ ਹੀ ਸੰਘਣੀ ਧੁੰਦ ਕਾਰਨ ਵਾਪਰ ਰਹੇ ਸੜਕ ਹਾਦਸਿਆਂ ਤੇ ਠੰਢ ਦੇ ਵਧਦੇ ਕਹਿਰ ਕਰਕੇ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ।
ਹੁਣ ਸੂਬੇ ਦੇ ਸਾਰੇ ਸਕੂਲ 21 ਦਸੰਬਰ 2022 ਤੋਂ 21 ਜਨਵਰੀ 2023 ਤਕ ਸਵੇਰੇ 10 ਵਜੇ ਖੁੱਲ੍ਹਣਗੇ। ਸਕੂਲਾਂ ਦੇ ਬੰਦ ਹੋਣ ਦਾ ਸਮਾਂ ਪਹਿਲਾਂ ਤੋਂ ਨਿਰਧਾਰਿਤ ਸਮਾਂ ਹੀ ਰਹੇਗਾ। ਭਾਵ ਸਕੂਲ ਵਿਚ ਛੁੱਟੀ ਦਾ ਸਮਾਂ ਪਹਿਲਾਂ ਵਾਲਾ ਹੀ ਰਹੇਗਾ। ਇਹ ਤਬਦੀਲੀ ਸਕੂਲੀ ਵਿਦਿਆਰਥੀ ਤੇ ਅਧਿਆਪਕਾਂ ਦੀ ਸਿਹਤ ਤੇ ਜਾਨੀ ਨੁਕਸਾਨ ਦੇ ਬਚਾਅ ਦੇ ਮੱਦੇਨਜ਼ਰ ਕੀਤੀ ਗਈ ਹੈ।
ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ..ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ…
— Bhagwant Mann (@BhagwantMann) December 20, 2022
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h