ਚੰਡੀਗੜ੍ਹ, 15 ਜਨਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਕਰਕੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਸਿੱਖਿਆ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ 16 ਤੋਂ 21 ਜਨਵਰੀ ਤੱਕ ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਅਤੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰੇ 3.20 ਵਜੇ ਤੱਕ ਲੱਗਣਗੇ। ਸਿੱਖਿਆ ਵਿਭਾਗ ਵੱਲੋਂ ਜਾਰੀ ਇਹ ਆਦੇਸ਼ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਲਾਗੂ ਹੋਣਗੇ।







