ਪੰਜਾਬ ਵਿੱਚ ਬੀਤੇ ਕਈ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ। ਜਿਸ ਕਾਰਨ ਹਾਲਾਤ ਗੰਭੀਰ ਬਣਦੇ ਜਾ ਰਹੇ ਹਨ। ਇਸੇ ਲਈ ਪੰਜਾਬ ਸਿੱਖਿਆ ਵਿਭਾਗ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਸਿੱਖਿਆ ਵਿਭਾਗ ਵੱਲੋਂ ਜਲੰਧਰ, ਅੰਮ੍ਰਿਤਸਰ ਸਮੇਤ ਪੰਜ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹੁਣ ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਚੇਤਾਵਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਕਪੂਰਥਲਾ ਪ੍ਰਸ਼ਾਸਨ ਨੇ ਵੀ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਦੱਸ ਦੇਈਏ ਕਿ ਭਾਰੀ ਮੀਂਹ ਨਾਲ ਕਈ ਇਲਾਕਿਆਂ ਵਿੱਚ ਜਲ-ਭਰਾਵ ਦੀ ਸਥਿਤੀ ਪੈਦਾ ਹੋ ਰਹੀ ਹੈ, ਜਿਸ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਲਈ ਇਹ ਫ਼ੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮੀਂਹ ਦਾ ਰੁਖ ਦੇਖਦੇ ਹੋਏ ਆਉਣ ਵਾਲੇ ਦਿਨਾਂ ਵਿੱਚ ਹਾਲਾਤ ਅਨੁਸਾਰ ਅੱਗੇ ਦੇ ਫ਼ੈਸਲੇ ਕੀਤੇ ਜਾਣਗੇ।
ਇਸ ਤੋਂ ਪਹਿਲਾਂ ਹੁਸ਼ਿਆਰਪੁਰ, ਅੰਮ੍ਰਿਤਸਰ, ਫਾਜ਼ਿਲਕਾ, ਪਠਾਨਕੋਟ ਅਤੇ ਜਲੰਧਰ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ, ਪਰ 25 ਅਗਸਤ ਦੀ ਦੇਰ ਰਾਤ ਮਿਲੀ ਜਾਣਕਾਰੀ ਮੁਤਾਬਕ ਕਪੂਰਥਲਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਵੀ ਛੁੱਟੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਸ ਕਰਕੇ 26 ਅਗਸਤ ਯਾਨੀਕਿ ਅੱਜ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਪੂਰੀ ਤਰ੍ਹਾਂ ਬੰਦ ਰਹਿਣਗੇ। ਇਸਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਜ਼ਾਹਿਰ ਕੀਤੀ ਹੈ, ਜਿਸ ਕਾਰਨ ਪ੍ਰਸ਼ਾਸਨ ਨੇ ਇਤਿਹਾਅਤ ਕਦਮ ਚੁੱਕਣ ਸ਼ੁਰੂ ਕਰ ਦਿੱਤੇ ਹਨ।