ਸ਼ਨੀਵਾਰ, ਅਕਤੂਬਰ 11, 2025 12:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਬਣ ਜਾਂਦੇ: ਸਿੱਖਿਆ ਮੰਤਰੀ

by Gurjeet Kaur
ਅਕਤੂਬਰ 13, 2023
in ਪੰਜਾਬ
0
ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਬਣ ਜਾਂਦੇ: ਸਕੂਲ ਸਿੱਖਿਆ ਮੰਤਰੀ
ਹਰਜੋਤ ਸਿੰਘ ਬੈਂਸ ਵੱਲੋਂ ਇੱਕ ਮਹੀਨੇ ਵਿੱਚ ਸਕੂਲ ਦੀ ਨੁਹਾਰ ਬਦਲਣ ਦਾ ਹੁਕਮ
ਸਰਕਾਰੀ ਪ੍ਰਾਇਮਰੀ ਸਕੂਲ ਮਸੌਲ ਨੂੰ 50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਦੇ ਹੁਕਮ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ   ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਅਤੀਤ ਵਿੱਚ ਰਹੀਆਂ ਕਾਂਗਰਸ ਪਾਰਟੀ ਅਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਦੀ ਸਿੱਖਿਆ ਪ੍ਰਤੀ ਸੁਹਿਰਦਤਾ ਦਾ ਸਰਕਾਰੀ ਪ੍ਰਾਇਮਰੀ ਸਕੂਲ ਮਸੌਲ ਸਭ ਤੋਂ ਵੱਡਾ ਗਵਾਹ ਹੈ।  ਹਰਜੋਤ ਸਿੰਘ ਬੈਂਸ ਵੱਲੋਂ ਅੱਜ ਚੰਡੀਗੜ੍ਹ ਦੇ ਨਾਲ ਲਗਦੇ ਪੰਜਾਬ ਰਾਜ ਦੇ ਪਿੰਡ ਮਸੌਲ ਦਾ ਦੌਰਾ ਕੀਤਾ ਗਿਆ। ਇਸ ਸਕੂਲ ਨੂੰ ਕਾਂਗਰਸ ਸਰਕਾਰ ਵੱਲੋਂ ਸਮਾਰਟ ਸਕੂਲ ਦਾ ਦਰਜਾ ਦੇ ਦਿੱਤਾ ਗਿਆ ਸੀ ਪ੍ਰੰਤੂ ਇਸ ਸਕੂਲ ਵਿੱਚ ਨਾ ਤਾਂ ਕਲਾਸਰੂਮ ਹਨ, ਨਾ ਪੀਣ ਵਾਲਾ ਪਾਣੀ, ਨਾ ਹੀ ਸਾਫ਼-ਸਫਾਈ ਦਾ ਕੋਈ ਪ੍ਰਬੰਧ ਅਤੇ ਨਾ ਹੀ ਸਕੂਲ ਦੀ ਚਾਰਦੀਵਾਰੀ ਹੈ।
ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਰਾਜ ਵਿੱਚ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਦਾ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵੱਲੋਂ ਬਹੁਤ ਵਿਰੋਧ ਕੀਤੇ ਜਾਣ ਦਾ ਕਾਰਨ ਅੱਜ ਸਮਝ ਆਇਆ ਹੈ। ਉਨ੍ਹਾਂ ਕਿਹਾ ਕਿ ਉਕਤ ਪਾਰਟੀਆਂ ਸਿਰਫ਼ ਨਾਮ ਦੇ ਸਮਾਰਟ ਸਕੂਲ ਬਣਾ ਕੇ ਹੀ ਲੋਕਾਂ ਨੂੰ ਮੂਰਖ ਬਣਾਉਣ ਨੂੰ ਹੀ ਪ੍ਰਾਪਤੀ ਸਮਝਦੀਆਂ ਹਨ ਜਦਕਿ ਸਾਡੀ ਸਰਕਾਰ ਲੋਕਾਂ ਨੂੰ ਸੱਚਮੁੱਚ ਦੇ ਬਿਹਤਰੀਨ ਸਕੂਲ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ, ਜਿਸ ਤੋਂ ਇਨ੍ਹਾਂ ਪਾਰਟੀਆਂ ਨੂੰ ਦਿੱਕਤ ਮਹਿਸੂਸ ਹੁੰਦੀ ਹੈ। ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੈਸ (ਐਨ.ਏ.ਐਸ.) ਦੀ ਰਿਪੋਰਟ ਦੇ ਆਧਾਰ ‘ਤੇ ਆਪਣੇ ਆਪ ਨੂੰ ਦੇਸ਼ ਦਾ ਸਰਵੋਤਮ ਸਿੱਖਿਆ ਮਾਡਲ ਵਾਲਾ ਸਕੂਲ ਦੱਸਦੀਆਂ ਸਨ। ਇਸ ਰਿਪੋਰਟ ਅਨੁਸਾਰ ਸਰਕਾਰੀ ਸਕੂਲਾਂ ਦੇ 50 ਫੀਸਦੀ ਵਿਦਿਆਰਥੀ ਨੂੰ ਭਾਸ਼ਾਵਾਂ ਦਾ ਗਿਆਨ ਹੁੰਦਾ ਹੈ ਜਦਕਿ ਸਰਕਾਰੀ ਪ੍ਰਾਇਮਰੀ ਸਕੂਲ ਮਸੌਲ ਦੇ ਵਿਦਿਆਰਥੀ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਪੜ੍ਹਨ ਵਿੱਚ ਬਿਲਕੁਲ ਅਸਮਰੱਥ ਸਨ।
ਉਨ੍ਹਾਂ ਕਿਹਾ ਕਿ 1990 ਵਿੱਚ ਸਕੂਲ ਲਈ ਬਣਾਈ ਗਈ ਬਿਲਡਿੰਗ ਬਿਨਾਂ ਵਰਤੋਂ ਦੇ ਹੀ ਖੰਡਰ ਬਣ ਗਈ ਹੈ ਜਿਸ ਬਾਰੇ ਬੀਤੇ ਤਿੰਨ ਦਹਾਕਿਆਂ ਵਿੱਚ ਰਹੇ ਕਿਸੇ ਵੀ ਸਿੱਖਿਆ ਮੰਤਰੀ ਵੱਲੋਂ ਧਿਆਨ ਨਹੀਂ ਦਿੱਤਾ ਗਿਆ।
    
  ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦੀ ਸਫ਼ਾਈ ਦੀ ਸ਼ੁਰੂਆਤ ਖੁਦ ਕਰਦਿਆਂ ਸਕੂਲ ਵਿੱਚ ਝਾੜੂ ਲਗਾਇਆ ਗਿਆ ਅਤੇ ਨਾਲ ਹੀ ਕਮਰਿਆਂ ਵਿੱਚ ਲੱਗੇ ਜਾਲਿਆਂ ਨੂੰ ਲਾਹਿਆ ਗਿਆ। ਇਸ ਕੰਮ ਵਿੱਚ ਨਰੇਗਾ ਵਰਕਰਾਂ ਵੱਲੋਂ ਵੀ ਸਾਥ ਦਿੱਤਾ ਗਿਆ।
ਸਫਾਈ ਦੌਰਾਨ ਸਕੂਲ ਸਿੱਖਿਆ ਮੰਤਰੀ ਨੂੰ ਦੋ ਡੱਬਾਬੰਦ ਕੰਪਿਊਟਰ ਵੀ ਮਿਲੇ ਜੋ ਕਿ ਬੀਤੇ ਤਿੰਨ ਸਾਲ ਤੋਂ ਬਿਨਾਂ ਵਰਤੋਂ ਤੋਂ ਹੀ ਸਕੂਲ ਵਿੱਚ ਪਏ ਹੋਏ ਸਨ।
ਸਕੂਲ ਸਿੱਖਿਆ ਮੰਤਰੀ ਨੇ ਇਸ ਮੌਕੇ ਸਕੂਲ ਦੇ ਕਮਰਿਆਂ ਉੱਤੇ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਵੀ ਛੁਡਵਾਇਆ ਅਤੇ ਇੱਕ ਕਲਾਸ ਦੇ ਵਿਦਿਆਰਥੀਆਂ ਨੂੰ ਇਥੇ ਬਿਠਾਇਆ ਗਿਆ। ਵਿਦਿਆਰਥੀਆਂ ਦੇ ਸਿੱਖਿਆ ਪੱਧਰ ਦੀ ਜਾਂਚ ਕਰਨ ਲਈ ਜਦੋਂ ਸਕੂਲ ਸਿੱਖਿਆ ਮੰਤਰੀ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀ ਵੀ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਪੜ੍ਹਨ ਵਿੱਚ ਬਿਲਕੁਲ ਅਸਮਰੱਥ ਸਨ। ਇਸ ‘ਤੇ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਮੰਤਰੀ ਵੱਲੋਂ ਸਕੂਲ ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਦੋਵੇਂ ਅਧਿਆਪਕਾਂ ਨੂੰ ਮੁਅੱਤਲ ਕਰਨ ਅਤੇ ਨਵੇਂ ਅਧਿਆਪਕ ਤੁਰੰਤ ਨਿਯੁਕਤ ਕਰਨ ਦੇ ਵੀ ਆਦੇਸ਼ ਦਿੱਤੇ ਗਏ।
ਮੰਤਰੀ ਦੇ ਦੌਰੇ ਦੀ ਸੂਚਨਾ ਮਿਲਣ ‘ਤੇ ਪਿੰਡ ਦੀਆਂ ਔਰਤਾਂ ਇਕੱਠੀਆਂ ਹੋ ਕੇ ਸਕੂਲ ਸਿੱਖਿਆ ਮੰਤਰੀ ਨੂੰ ਮਿਲੀਆਂ ਅਤੇ ਉਨ੍ਹਾਂ ਦਾ ਦੌਰਾ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਜਦੋਂ ਵੀ ਟੀ.ਵੀ. ਉੱਤੇ ਸਕੂਲ ਸਿੱਖਿਆ ਮੰਤਰੀ ਦੇ ਸਕੂਲੀ ਦੌਰੇ ਬਾਰੇ ਖਬਰਾਂ ਦੇਖਦੀਆਂ ਸਨ ਤਾਂ ਉਹ ਅਰਦਾਸ ਕਰਦੀਆਂ ਸਨ ਕਿ ਸਕੂਲ ਸਿੱਖਿਆ ਮੰਤਰੀ ਸਾਡੇ ਪਿੰਡ ਦੇ ਸਕੂਲ ਦਾ ਵੀ ਦੌਰਾ ਕਰਨ, ਜੋ ਕਿ ਅੱਜ ਸੁਣੀ ਗਈ ਹੈ।
ਸਕੂਲ ਸਿੱਖਿਆ ਮੰਤਰੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਸੌਲ ਦੀ ਦਸ਼ਾ ਨੂੰ ਸੁਧਾਰਨ ਲਈ 50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸਕੂਲ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇੱਕ ਮਹੀਨੇ ਵਿੱਚ ਹੀ ਇਸ ਸਕੂਲ ਦੀ ਨੁਹਾਰ ਬਦਲ ਦਿੱਤੀ ਜਾਵੇਗੀ ਅਤੇ ਨਾਲ ਹੀ ਅਗਲੇਰੀ ਪੜ੍ਹਾਈ ਵਾਸਤੇ ਵਿਦਿਆਰਥੀਆਂ ਨੂੰ ਟਰਾਂਸਪੋਰਟ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਵੇਗੀ।
Tags: Education Minister Harjot Singh Bainsharjot singh bainspro punjab tvpunjabPunjab Smart Schoolpunjabi newsschool of aminess
Share252Tweet158Share63

Related Posts

ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਅਕਤੂਬਰ 10, 2025

ਪੰਜਾਬ ਵਿੱਚ ਨਿਵੇਸ਼ ਦੀ ਨਵੀਂ ਲਹਿਰ: ਪੋਰਟਲ ਦੁਬਾਰਾ ਸ਼ੁਰੂ ਕਰਨ ਤੋਂ ਬਾਅਦ 167% ਦੀ ਛਾਲ, ₹29,480 ਕਰੋੜ ਦਾ ਨਿਵੇਸ਼ ਤੇ 67,672 ਨੌਕਰੀਆਂ ਦਾ ਤੋਹਫਾ

ਅਕਤੂਬਰ 10, 2025

ਮਾਨ ਸਰਕਾਰ ਦਾ ਵਿਜ਼ਨ: IOL ਕੈਮੀਕਲਜ਼ ਦੇ ₹1133 ਕਰੋੜ ਦੇ ਵੱਡੇ ਨਿਵੇਸ਼ ਨਾਲ, ਪੰਜਾਬ ਦੇਸ਼ ਦਾ ਬਣਿਆ ਨਵਾਂ ‘ਫਾਰਮਾ ਸੁਪਰਪਾਵਰ’

ਅਕਤੂਬਰ 10, 2025

ਕੇਜਰੀਵਾਲ-ਮਾਨ ਦੀ ਜੋੜੀ ਨੇ ਰਚਿਆ ਇਤਿਹਾਸ: ਪੰਜਾਬ ਸਰਕਾਰ ਦੀ ਇਸ ਪਹਿਲ ਨਾਲ ਹੁਣ ਵਿਦਿਆਰਥੀ Job Seeker ਨਹੀਂ ਬਲਕਿ ਬਣਨਗੇ Job Giver

ਅਕਤੂਬਰ 10, 2025

ਮਾਨ ਸਰਕਾਰ ਦੀ ਉਦਯੋਗਿਕ ਉਡਾਣ! Oaykay Metcorp ਦੇ ₹309 ਕਰੋੜ ਦੇ Hand Tools ਪਲਾਂਟ ਨਾਲ ਪੰਜਾਬ ਬਣੇਗਾ ਦੁਨੀਆ ਦਾ ਨਵਾਂ Manufacturing Centre

ਅਕਤੂਬਰ 10, 2025

ਪੰਜਾਬ ਸਰਕਾਰ ਨਾਲ ਟਾਟਾ ਸਟੀਲ ਦਾ 2,600 ਕਰੋੜ ਦਾ ਵੱਡਾ ਨਿਵੇਸ਼, 2,500 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਅਕਤੂਬਰ 10, 2025
Load More

Recent News

ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਅਕਤੂਬਰ 10, 2025

ਅੱਜ ਤੋਂ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਅਕਤੂਬਰ 10, 2025

ਬੰਬੇ ਹਾਈ ਕੋਰਟ ਨੇ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਦਾ 100 ਕਰੋੜ ਦਾ ਮਾਣਹਾਨੀ ਮਾਮਲਾ ਕੀਤਾ ਖਾਰਜ

ਅਕਤੂਬਰ 10, 2025

ChatGPT ਨਾਲ ਵੀ ਹੁਣ ਕਰ ਸਕੋਗੇ UPI Payment, ਔਨਲਾਈਨ ਖਰੀਦਦਾਰੀ ਕਰਨਾ ਹੋਵੇਗਾ ਆਸਾਨ

ਅਕਤੂਬਰ 10, 2025

ਅਫਗਾਨਿਸਤਾਨ ‘ਤੇ ਭਾਰਤ ਦਾ ਵੱਡਾ ਫੈਸਲਾ, ਕਾਬੁਲ ‘ਚ ਦੂਤਾਵਾਸ ਖੋਲ੍ਹਣ ਦਾ ਐਲਾਨ

ਅਕਤੂਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.