ਆਪ੍ਰੇਸ਼ਨ ਸਿੰਦੂਰ ਦੇ ਮੱਦੇਨਜ਼ਰ, ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਫਿਰੋਜ਼ਪੁਰ ਅਤੇ ਪਠਾਨਕੋਟ ਵਿੱਚ ਪ੍ਰਸ਼ਾਸ਼ਨ ਅਲਰਟ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਸਦੇ ਤਹਿਤ ਹੀ ਸਰਕਾਰ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਰਹਿਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨੇ ਦਿੱਤੀ ਹੈ।
ਇਸ ਦੇ ਨਾਲ ਹੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ, ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਵੀ ਅਲਰਟ ‘ਤੇ ਹੈ। ਇੱਥੋਂ ਦੇ ਸਾਰੇ ਸਕੂਲ ਵੀ ਅਗਲੇ 72 ਘੰਟਿਆਂ ਲਈ ਬੰਦ ਕਰ ਦਿੱਤੇ ਗਏ ਹਨ। ਇਸ ਦੇ ਹੁਕਮ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੇ ਗਏ ਹਨ।
ਇਸਦੇ ਨਾਲ ਹੀ ਪ੍ਰਸ਼ਾਸ਼ਨ ਵਲੋਂ ਅੰਮ੍ਰਿਤਸਰ ਅਤੇ ਫਾਜ਼ਿਲਕਾ ਜਿਲੇ ਦੇ ਵੀ ਸਕੂਲਾਂ ਨੂੰ ਛੁੱਟੀਆਂ ਕੀਤੀਆਂ ਗਈਆ ਹਨ। ਅਗਲੇ ਜਾਰੀ ਹੋਣੇ ਆਦੇਸ਼ਾਂ ਤੱਕ ਅੰਮ੍ਰਿਤਸਰ ਅਤੇ ਫਾਜ਼ਿਲਕਾ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ।