ਬੁੱਧਵਾਰ, ਜਨਵਰੀ 28, 2026 11:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਪੰਜਾਬ ਦੇ ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ ‘ਸਕੂਲ ਆਫ਼ ਐਮੀਨੈਂਸ’: ਮਾਨ

Students in Punjab: ਭਗਵੰਤ ਮਾਨ ਨੇ ਕਿਹਾ ਕਿ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰ ਰਹੇ ਹਨ।

by ਮਨਵੀਰ ਰੰਧਾਵਾ
ਮਈ 31, 2023
in ਸਿੱਖਿਆ, ਪੰਜਾਬ
0

Schools of Eminence: ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਸਥਾਪਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ।

ਸੂਬੇ ਭਰ ਦੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਨੌਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਇਕ ਨਵਾਂ ਤਜਰਬਾ ਹਨ, ਜਿਸ ਦਾ ਉਦੇਸ਼ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਵੱਖ-ਵੱਖ ਖੇਤਰਾਂ ਵਿੱਚ ਵਿਦਿਆਰਥੀਆਂ ਨੂੰ ਨਿਪੁੰਨ ਬਣਨ ਲਈ ਸਿੱਖਣ ਦਾ ਵਧੀਆ ਤਜਰਬਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਵਿੱਚ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦਾ ਧਿਆਨ ਵਿਦਿਆਰਥੀਆਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਣੇ ਪੰਜ ਪੇਸ਼ੇਵਰ ਤੇ ਮੁਕਾਬਲੇ ਵਾਲੇ ਕੋਰਸਾਂ ਲਈ ਤਿਆਰ ਕਰਨ ਉਤੇ ਕੇਂਦਰਤ ਹੈ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਸਕੂਲ ਮਿਆਰੀ ਸਿੱਖਿਆ ਦੇਣ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਣਗੇ ਅਤੇ ਇਨ੍ਹਾਂ ਸਕੂਲਾਂ ਦੇ ਨਤੀਜੇ ਸਕੂਲ ਸਿੱਖਿਆ ਵਿੱਚ ਨਵੇਂ ਯੁੱਗ ਦਾ ਆਗਾਜ਼ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ‘ਸਕੂਲ ਆਫ਼ ਐਮੀਨੈਂਸ’ ਦੇ ਅਧਿਆਪਕਾਂ ਦਾ ਸਨਮਾਨ ਕਰੇਗੀ। ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਕੌਮਾਂਤਰੀ ਪੱਧਰ ‘ਤੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਮੁਕਾਮ ਬਣਾਉਣ ਲਈ ਉਹ ਸਖ਼ਤ ਮਿਹਨਤ ਕਰਨ।

Virtual meeting with Students of ‘School of Eminence’ https://t.co/pFnEzXb8DX

— Bhagwant Mann (@BhagwantMann) May 31, 2023

ਇਸ ਵਰਚੂਅਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਤੋਂ ਇਨ੍ਹਾਂ ਸਕੂਲਾਂ ਬਾਰੇ ਉਨ੍ਹਾਂ ਦੇ ਤਜਰਬੇ ਪੁੱਛੇ। ਭਗਵੰਤ ਮਾਨ ਨੇ ਇਹ ਵੀ ਆਖਿਆ ਕਿ ਉਹ ਵਿਦਿਆਰਥੀਆਂ ਨੂੰ ਮਿਲ ਰਹੀ ਸਿੱਖਿਆ ਬਾਰੇ ਉਨ੍ਹਾਂ ਦੇ ਪ੍ਰਤੀਕਰਮ ਲੈਣ ਲਈ ਬਾਕਾਇਦਾ ਅਜਿਹੀਆਂ ਮੀਟਿੰਗਾਂ ਕਰਨਗੇ। ਉਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਡਰ ਤੋਂ ਖੁੱਲ੍ਹ ਕੇ ਆਪਣੇ ਵਿਚਾਰ ਰੱਖਣ ਲਈ ਆਖਿਆ ਅਤੇ ਕਿਹਾ ਕਿ ਜੇ ਵਿਦਿਆਰਥੀਆਂ ਨੂੰ ਕੋਈ ਸ਼ਿਕਾਇਤ ਜਾਂ ਘਾਟ ਰੜਕਦੀ ਹੈ ਤਾਂ ਉਹ ਵੀ ਦੱਸ ਸਕਦੇ ਹਨ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਿਦਿਆਰਥੀਆਂ ਲਈ ਪੰਜਾਬ ਭਰ ਦੀਆਂ ਅਹਿਮ ਥਾਵਾਂ ਦੇ ‘ਸਟੱਡੀ ਟੂਰਾਂ’ ਦਾ ਵੀ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਜਾਣਨ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਉਹ ਸੂਬੇ ਵੱਲੋਂ ਵੱਖ-ਵੱਖ ਖ਼ੇਤਰਾਂ ਵਿੱਚ ਕੀਤੀ ਤਰੱਕੀ ਤੋਂ ਵੀ ਜਾਣੂੰ ਹੋਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਵਿਕਾਸ ਕਰਨ ਵਿੱਚ ਮਦਦ ਮਿਲੇਗੀ। ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਲਈ ਵਧਾਈ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਛੁੱਟੀਆਂ ਦੀ ਵਰਤੋਂ ਆਪਣੇ ਸਿੱਖਿਆ ਦੇ ਹੁਨਰ ਨੂੰ ਹੋਰ ਤਰਾਸ਼ਣ ਲਈ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannharjot singh bainspro punjab tvPunjab CMpunjab newspunjab studentspunjabi newsSchools of Eminence
Share204Tweet128Share51

Related Posts

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਜਨਵਰੀ 28, 2026

ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਪੰਜਾਬ ਸਰਕਾਰ

ਜਨਵਰੀ 28, 2026

ਯੁੱਧ ਨਸ਼ਿਆਂ ਵਿਰੁੱਧ ਨੂੰ ਹੋਰ ਹੁਲਾਰਾ ਦੇਣ ਲਈ ਆਉਣ ਵਾਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀ.) ਦੀ ਮਹੱਤਵਪੂਰਨ ਰਾਜ ਪੱਧਰੀ ਮੀਟਿੰਗ ਕੀਤੀ ਜਾਵੇਗੀ : CM ਮਾਨ

ਜਨਵਰੀ 28, 2026
Load More

Recent News

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਜਨਵਰੀ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.