Schools of Eminence: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਵੇਂ 117 ‘ਸਕੂਲ ਆਫ਼ ਐਮੀਨੈਂਸ’ ਵਿਚ ਪੜ੍ਹਾਈ ਦਾ ਕਾਰਜ ਅਪ੍ਰੈਲ 2023 ਤੋਂ ਸ਼ੁਰੂ ਹੋ ਜਾਵੇਗਾ। ਇਹ ਪ੍ਰਗਟਾਵਾ ਸਕੂਲ ਆਫ਼ ਐਮੀਨੈਂਸ ਦੇ ਪ੍ਰਿੰਸੀਪਲਾਂ ਅਤੇ ਸੂਬੇ ਦੇ ਜ਼ਿਲਾ ਸਿੱਖਿਆ ਅਫਸਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਅਤੇ ਅਗਲੀ ਜਮਾਤ ਵਿੱਚ ਦਾਖਲਾ ਯਕੀਨੀ ਬਣਾਉਣ ਵਾਸਤੇ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਵਧੀਆ ਢੰਗ ਨਾਲ ਚਲਾਇਆ ਜਾਵੇ। ਉਨ੍ਹਾਂ ਕਿਹਾ ਦਾਖਲ ਮੁਹਿੰਮ ਸਬੰਧੀ ਅਧਿਆਪਕਾਂ ਵਲੋਂ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਨੂੰ ਲੋਕਾਂ ਦਾ ਬਹੁਤ ਵਧੀਆ ਸਹਿਯੋਗ ਮਿਲ ਰਿਹਾ ਹੈ।
Had Marathon Meetings till late evening with District Education Officers & Principal’s of Upcoming School Of Eminence, District Wise to monitor the progress and implement dream project of my CM @BhagwantMann ji.
Committed to make Punjab a role model in Education. pic.twitter.com/CYLRJKSPs4
— Harjot Singh Bains (@harjotbains) March 2, 2023
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਕੂਲ ਪ੍ਰਬੰਧ ਵਿੱਚ ਸੁਧਾਰ ਕਰਕੇ ਸਕੂਲਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h