ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸਕੂਲ ਦੀਆ ਛੁੱਟੀਆਂ ਨੂੰ ਲੈਕੇ ਵੱਡਾ ਫੈਸਲਾ ਸਾਹਮਣੇ ਆ ਰਿਹਾ ਹੈ ਦਸ ਦੇਈਏ ਕਿ ਗੁਰਦਾਸਪੁਰ ਜਿਲੇ ਦੇ ਸਰਹਦ ਨਾਲ ਲੱਗਦੇ 4 ਪਿੰਡਾਂ ਦੇ ਸਕੂਲ ਅੱਜ ਭਾਵ 14 ਮਈ ਨੂੰ ਬੰਦ ਰਹਿਣਗੇ।
ਇਸ ਦੇ ਨਾਲ ਹੀ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਗਰਮੀਆਂ ਦੀਆਂ ਛੁੱਟੀਆਂ ਦਾ ਵੀ ਐਲਾਨ ਹੋ ਸਕਦਾ ਹੈ। ਕਿਹਾ ਜਾ ਸਕਦਾ ਹੈ ਕਿ ਪੰਜਾਬ ਸਰਕਾਰ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲਾਂ ਦੀਆਂ ਛੁੱਟੀਆਂ 10 ਦਿਨ ਪਹਿਲਾਂ ਕਰ ਸਕਦੀ ਹੈ।