ਮੰਗਲਵਾਰ, ਜਨਵਰੀ 27, 2026 11:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ

by Gurjeet Kaur
ਫਰਵਰੀ 14, 2024
in ਪੰਜਾਬ
0

ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ

ਚੇਤਨ ਸਿੰਘ ਜੌੜਾਮਾਜਰਾ ਨੇ ਮਾਣਮੱਤੀ ਪ੍ਰਾਪਤੀ ਲਈ ਅਧਿਕਾਰੀਆਂ ਦੀ ਪਿੱਠ ਥਾਪੜੀ

ਪੰਜਾਬ ਸਰਕਾਰ ਨੇ ਸਕੌਚ ਐਵਾਰਡ-2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਬਾਗ਼ਬਾਨੀ ਦੇ ਖੇਤਰ ਵਿੱਚ ਇੱਕ ਸਿਲਵਰ ਐਵਾਰਡ ਸਣੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।

ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਰਤਾਰਪੁਰ, ਜਲੰਧਰ ਸਥਿਤ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ (ਇੰਡੋ-ਇਜ਼ਰਾਈਲੀ ਪ੍ਰਾਜੈਕਟ) ਨੂੰ ਸਿਲਵਰ ਐਵਾਰਡ ਮਿਲਣ ‘ਤੇ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸੈਂਟਰ ਕਿਸਾਨਾਂ ਦੀ ਆਮਦਨ ਵਿੱਚ ਜ਼ਿਕਰਯੋਗ ਵਾਧਾ ਕਰਕੇ ਉਨ੍ਹਾਂ ਦੇ ਜੀਵਨ ਵਿੱਚ ਅਹਿਮ ਤਬਦੀਲੀ ਲਿਆਉਣ ਵਿੱਚ ਸਹਾਈ ਹੋ ਰਿਹਾ ਹੈ। ਇੱਥੇ 3-5 ਮੀਟ੍ਰਿਕ ਟਨ ਦੇ ਆਨ-ਫ਼ਾਰਮ ਕੋਲਡ ਰੂਮ ਨੂੰ ਸਟੈਂਡਰਡਾਈਜ਼ ਕੀਤਾ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਭਾਰੀ ਮੁਨਾਫ਼ਾ ਮਿਲਿਆ ਹੈ। ਇਹ ਸੈਂਟਰ ਵੈਲਿਊ-ਚੇਨ ਵਿੱਚ ਵੱਡੇ ਪਾੜੇ ਨੂੰ ਦੂਰ ਕਰਨ ਵਿੱਚ ਮਦਦ ਕਰਨ ਸਣੇ ਵਾਢੀ ਤੋਂ ਪਹਿਲਾਂ ਦੀ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1 ਕਨਾਲ ਪੌਲੀਹਾਊਸ ਤੋਂ 1 ਏਕੜ ਦੇ ਬਰਾਬਰ ਆਮਦਨ ਪ੍ਰਦਾਨ ਕਰਕੇ ਫ਼ਸਲੀ ਵਿਭਿੰਨਤਾ ਅਪਨਾਉਣ ਲਈ ਉਤਸ਼ਾਹਿਤ ਕਰ ਰਿਹਾ ਹੈ।

 

ਵਾਢੀ ਤੋਂ ਬਾਅਦ ਦੇ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਨਾਲ ਲੈਸ ਬਾਗ਼ਬਾਨੀ ਵਿਭਾਗ ਦੇ ਇਸ ਪ੍ਰਮੁੱਖ ਸੈਂਟਰ ਵਿਖੇ ਕਿਸਾਨਾਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਲਈ ਤਕਨੀਕੀ ਪ੍ਰਦਰਸ਼ਨੀ ਵੀ ਲਾਈਆਂ ਜਾਂਦੀਆਂ ਹਨ ਅਤੇ ਕਿਸਾਨਾਂ ਨੂੰ ਰੋਗ ਮੁਕਤ ਬੂਟਿਆਂ ਦੀ ਘਰ-ਘਰ ਡਿਲੀਵਰੀ ਦਿੱਤੀ ਜਾਂਦੀ ਹੈ। ਇਸ ਸੈਂਟਰ ਵਿੱਚ ਅਤਿ-ਆਧੁਨਿਕ ਹਾਈਡ੍ਰੋਪੌਨਿਕਸ ਯੂਨਿਟ ਅਤੇ ਇੱਕ ਪਲਾਂਟ ਕਲੀਨਿਕ ਪ੍ਰਯੋਗਸ਼ਾਲਾ ਵੀ ਹੈ। ਜ਼ਿਕਰਯੋਗ ਹੈ ਕਿ ਸੈਂਟਰ ਵੱਲੋਂ ਹੁਣ ਤੱਕ ਪੰਜਾਬ ਭਰ ਦੇ ਕਿਸਾਨਾਂ ਨੂੰ 2 ਕਰੋੜ ਤੋਂ ਵੱਧ ਰੋਗ-ਮੁਕਤ ਸਬਜ਼ੀਆਂ ਦੇ ਬੂਟੇ ਮੁਹੱਈਆ ਕਰਵਾਏ ਜਾ ਚੁੱਕੇ ਹਨ।

ਸੈਮੀਫ਼ਾਈਨਲਿਸਟ ਪ੍ਰਾਜੈਕਟਾਂ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ, ਪ੍ਰਾਜੈਕਟ ਫ਼ੇਜ਼, ਬਾਇਉਫ਼ਰਟੀਲਾਈਜ਼ਰ ਲੈਬਾਰਟਰੀ ਹੁਸ਼ਿਆਰਪੁਰ, ਸੇਰੀਕਲਚਰ (ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਵਿਕਾਸ) ਅਤੇ ਆਲੂਆਂ ਦੇ ਸੈਂਟਰ ਆਫ਼ ਐਕਸੀਲੈਂਸ (ਇੰਡੋ-ਡੱਚ ਪ੍ਰਾਜੈਕਟ)-ਧੋਗੜੀ, ਜਲੰਧਰ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਨੂੰ ਉਨ੍ਹਾਂ ਦੀ ਨਵੀਨਤਮ ਅਤੇ ਸਾਰੇ ਭਾਈਵਾਲਾਂ ਲਈ ਸਾਕਾਰਾਤਮਕ ਪ੍ਰਭਾਵ ਬਣਾਉਣ ਅਤੇ ਜ਼ਮੀਨੀ ਪੱਧਰ ‘ਤੇ ਯੋਗਦਾਨ ਲਈ ਸਲਾਹਿਆ ਗਿਆ ਹੈ।

ਦੱਸ ਦੇਈਏ ਕਿ ਸਕੌਚ ਗਰੁੱਪ ਭਾਰਤ ਦਾ ਇੱਕ ਅਜਿਹਾ ਪ੍ਰਮੁੱਖ ਥਿੰਕ ਟੈਂਕ ਹੈ, ਜੋ ਸਰਬਪੱਖੀ ਵਿਕਾਸ ‘ਤੇ ਧਿਆਨ ਕੇਂਦਰਤ ਕਰਦਿਆਂ ਸਮਾਜਿਕ-ਆਰਥਿਕ ਮੁੱਦਿਆਂ ਨਾਲ ਨਜਿੱਠਦਾ ਹੈ। ਸਕੌਚ ਐਵਾਰਡ, ਕੌਮੀ ਅਹਿਮੀਅਤ ਵਾਲੇ ਮੁੱਦਿਆਂ ‘ਤੇ ਕੰਮ ਕਰਨ ਵਾਲੇ ਪ੍ਰਾਜੈਕਟਾਂ ਅਤੇ ਸੰਸਥਾਵਾਂ ਨੂੰ ਮਾਨਤਾ ਦੇਣ ਲਈ 2003 ਤੋਂ ਰਾਸ਼ਟਰੀ ਪੱਧਰ ‘ਤੇ ਕਰਵਾਏ ਜਾ ਰਹੇ ਹਨ। ਇਹ ਪੁਰਸਕਾਰ ਸਮਾਜ ਵਿੱਚ ਅਹਿਮ ਯੋਗਦਾਨ ਪਾਉਣ ਲਈ ਪੁਰਸਕਾਰ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ/ਪ੍ਰਾਜੈਕਟਾਂ ਦੀਆਂ ਅਸਾਧਾਰਣ ਪ੍ਰਾਪਤੀਆਂ ਨੂੰ ਦਰਸਾਉਂਦੇ ਹਨ।

ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਆਫ਼ ਇੰਡੀਆ ਵਿਖੇ ਕਰਵਾਏ ਗਏ ਐਵਾਰਡ ਸਮਾਰੋਹ ਦੌਰਾਨ ਖੇਤੀਬਾੜੀ ਵਿਭਾਗ ਦੇ ਸਕੱਤਰ   ਅਜੀਤ ਬਾਲਾਜੀ ਜੋਸ਼ੀ, ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਸਹਾਇਕ ਡਾਇਰੈਕਟਰ (ਬਾਗ਼ਬਾਨੀ)   ਦਲਜੀਤ ਸਿੰਘ ਗਿੱਲ ਨੇ ਪੰਜਾਬ ਸਰਕਾਰ ਦੀ ਤਰਫ਼ੋਂ ਐਵਾਰਡ ਪ੍ਰਾਪਤ ਕੀਤਾ।

Tags: ਮੰਤਰੀ ਚੇਤਨ ਸਿੰਘ ਜੌੜਾਮਾਜਰਾ
Share207Tweet130Share52

Related Posts

ਭਲਕੇ ਪੰਜਾਬ ਦੇ ਸਕੂਲਾਂ ‘ਚ ਹੋਇਆ ਛੁੱਟੀ ਦਾ ਐਲਾਨ

ਜਨਵਰੀ 26, 2026

ਵਿਜੀਲੈਂਸ ਬਿਊਰੋ ਦੀ ਕਾਰਵਾਈ: ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਹੈੱਡ ਕਾਂਸਟੇਬਲ

ਜਨਵਰੀ 26, 2026

ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ ਆਈ 48 ਫੀਸਦੀ ਕਮੀ

ਜਨਵਰੀ 26, 2026

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ

ਜਨਵਰੀ 26, 2026

ਪ੍ਰਾਈਵੇਟ ਕੰਪਨੀਆਂ ਦੂਜੇ ਰਾਜਾਂ ਦੀ ਬਜਾਏ ਪੰਜਾਬ ਵਿੱਚ ਕਰ ਰਹੀਆਂ ਨਿਵੇਸ਼ , ਮਹਿੰਦਰਾ ਕੰਪਨੀ ਨੇ 400 ਕਰੋੜ ਰੁਪਏ ਦਾ ਕੀਤਾ ਨਿੱਜੀ ਨਿਵੇਸ਼

ਜਨਵਰੀ 26, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026
Load More

Recent News

ਸੀਜੀਸੀ ਯੂਨੀਵਰਸਿਟੀ ਮੋਹਾਲੀ ‘ਚ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ

ਜਨਵਰੀ 26, 2026

ਭਲਕੇ ਪੰਜਾਬ ਦੇ ਸਕੂਲਾਂ ‘ਚ ਹੋਇਆ ਛੁੱਟੀ ਦਾ ਐਲਾਨ

ਜਨਵਰੀ 26, 2026

ਵਿਜੀਲੈਂਸ ਬਿਊਰੋ ਦੀ ਕਾਰਵਾਈ: ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਹੈੱਡ ਕਾਂਸਟੇਬਲ

ਜਨਵਰੀ 26, 2026

ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ ਆਈ 48 ਫੀਸਦੀ ਕਮੀ

ਜਨਵਰੀ 26, 2026

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ

ਜਨਵਰੀ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.