Punjab News: ਬਟਾਲਾ ਸ਼ਹਿਰ ਵਿੱਚ ਸੜਕਾਂ ‘ਤੇ ਨਜ਼ਾਇਜ਼ ਕਬਜ਼ਾ ਕਰਨ ਵਾਲਿਆਂ ਨਾਲ ਨਜਿੱਠਣ ਲਈ ਹੁਣ ਪ੍ਰਸ਼ਾਸਨ ਸਖਤ ਕਾਰਵਾਈ ਕਰੇਗਾ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੜਕਾਂ ‘ਤੇ ਨਜਾਇਜ਼ ਕਬਜ਼ੇ ਨਾ ਕਰਨ, ਨਹੀਂ ਫਿਰ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
ਬਟਾਲਾ ਸ਼ਹਿਰ ਅੰਦਰ ਟਰੈਫਿਕ ਅਤੇ ਨਜਾਇਜ ਕਬਜ਼ਿਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਐਸਡੀਐਮ ਬਟਾਲਾ ਵਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਟਰੈਫਿਕ ਜਾਮ ਦੀ ਸਮੱਸਿਆ ਲਗਤਾਰ ਵੱਧ ਰਹੀ ਹੈ ਅਤੇ ਉਸਦੇ ਪਿੱਛੇ ਮੁੱਖ ਕਾਰਨ ਹੈ ਕੇ ਬਜਾਰ ਦੇ ਅੰਦਰ ਦੁਕਨਾਦਾਰਾਂ ਵਲੋਂ ਸੜਕ ਦੇ ਨਜ਼ਦੀਕ ਕੀਤੇ ਗਏ ਨਜਾਇਜ ਕਬਜ਼ੇ।
ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਗੰਦਗੀ ਦੀ ਸਮੱਸਿਆ ਕਾਫੀ ਵੱਧ ਗਈ ਹੈ ਅਤੇ ਇਨ੍ਹਾਂ ਸਾਰੀਆਂ ਸਮੱਸਿਆਵਾਂ ਤੋਂ ਸ਼ਹਿਰ ਨੂੰ ਨਿਜਾਤ ਦਿਵਾਉਣ ਲਈ ਸ਼ਹਿਰ ਅੰਦਰ ਦੌਰਾ ਕੀਤਾ ਗਿਆ ਹੈ ਅਤੇ ਨਜਾਇਜ ਕਬਜ਼ੇ ਕਰਨ ਵਾਲਿਆਂ ਨੂੰ ਖੁੱਦ ਹੀ ਸੁਧਰ ਜਾਣ ਦੀ ਅਪੀਲ ਕੀਤੀ ਹੈ, ਜੇਕਰ ਫਿਰ ਵੀ ਕਿਸੇ ਨੇ ਆਪਣੇ ਆਪ ਸੁਧਾਰ ਨਾ ਕੀਤਾ ਤਾਂ ਉਸਦਾ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h