Government Schools Princial’s training: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਕੀਤਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਦੱਸ ਦਈਏ ਕਿ 06 ਫਰਵਰੀ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਟ੍ਰਨਿੰਗ ਲੈ ਕੇ ਪਰਤੇ। ਇਸ ਤੋਂ ਬਾਅਦ ਹੁਣ ਸਰਕਾਰੀ ਸਕੂਲਾਂ ਦੇ ਸਕੂਲਾਂ ਦਾ ਇੱਕ ਹੋਰ ਬੈੱਚ ਯਾਨੀ ਦੂਜਾ ਬੈੱਚ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ ਹੋਣ ਲਈ ਤਿਆਰ ਹੈ।
ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ। ਉਨ੍ਹਾਂ ਇਸ ਬਾਰੇ ਟਵੀਟ ਕਰਦਿਆਂ ਦੱਸਿਆ ਕਿ 04 ਮਾਰਚ ਨੂੰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਬੈੱਚ ਸਿੰਗਾਪੁਰ ਜਾਵੇਗਾ ਤੇ 11 ਮਾਰਚ ਨੂੰ ਵਾਪਸ ਆਵੇਗਾ।
ਵੇਖੋ ਮੰਤਰੀ ਹਰਜੋਤ ਸਿੰਘ ਬੈਂਸ ਦਾ ਟਵੀਟ:-
Day starts with a GREAT news 🎉
Second group of 30 govt school principals to go for training at World Renowned Nat'l Institute of Education, Singapore from March 4 to 11
Punjab's education sector rising & shining at next level under CM @BhagwantMann's leadership! pic.twitter.com/xVQntN5GqP
— AAP Punjab (@AAPPunjab) March 2, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h