ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਅਮਨਦੀਪ ਕੌਰ ਖਿਲਾਫ ਦੂਸਰਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ। ਵਿਜੀਲੈਂਸ ਦੀ ਟੀਮ ਨੇ ਕੋਰਟ ਬੈਂਕ ਖਾਤਿਆਂ ਦੀ ਹੋਰ ਡਿਟੇਲ ਜਾਂਚ ਲਈ ਸਮਾਂ ਮੰਗਿਆ ਹੈ। ਇਸ ਤੋਂ ਬਾਅਦ ਹੀ ਫਾਈਨਲ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਜਾਵੇਗਾ। ਚਲਾਨ ਤੋਂ ਬਾਅਦ ਟ੍ਰਾਇਲ ਸ਼ੁਰੂ ਹੋਵੇਗਾ।
ਦੱਸ ਦੇਈਏ ਕਿ ਪੰਜਾਬ ਪੁਲਿਸ ਵੱਲੋਂ ਪਹਿਲਾਂ ਹੀ ਡਰੱਗ ਮਾਮਲੇ ‘ਚ ਚਲਾਨ ਪੇਸ਼ ਕੀਤਾ ਗਿਆ ਹੈ ਤੇ ਟ੍ਰਾਇਲ ਵੀ ਸ਼ੁਰੂ ਹੋ ਚੁੱਕਾ ਹੈ ਪਰ ਅੱਜ ਵਿਜੀਲੈਂਸ ਵੱਲੋਂ ਦੂਜਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ। ਜ਼ਾਹਿਰ ਹੈ ਕਿ ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਨੂੰ ਚਿੱਟੇ ਸਣੇ ਗ੍ਰਿਫਤਾਰ ਕੀਤਾ ਗਿਆ ਸੀ ਤੇ ਉਸ ਦੇ ਬਾਅਦ ਤੋਂ ਇਹ ਮਾਮਲਾ ਚੱਲਦਾ ਆ ਰਿਹਾ ਹੈ। ਵਿਜੀਲੈਂਸ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਹੈ ਤੇ ਇਸੇ ਤਹਿਤ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਵਿਜੀਲੈਂਸ ਵੱਲੋਂ ਦਰਜ ਕੀਤਾ ਗਿਆ ਹੈ।