Amritpal Singh and ISI Funding: ਰੱਖਿਆ ਏਜੰਸੀਆਂ ਨੂੰ ਸ਼ੱਕ ਹੈ ਕਿ ਖਾਲਿਸਤਾਨੀ ਨੇਤਾ ਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਤੋਂ ਫੰਡ ਮਿਲ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਅੰਮ੍ਰਿਤਪਾਲ ਸਿੰਘ ਨੂੰ ਭਿੰਡਰਾਂਵਾਲੇ 0.2 ਵਜੋਂ ਪ੍ਰਚਾਰਿਆ ਜਾ ਰਿਹਾ ਹੈ। ਪਾਕਿਸਤਾਨ ਦੀ ਇੰਟਰ-ਸਰਵਿਸ ਇੰਟੈਲੀਜੈਂਸ (ਆਈਐੱਸਆਈ) ਇਸ ਦੇ ਲਈ ਬੈਟਿੰਗ ਕਰਨ ਲਈ ਉਤਰੀ ਹੈ।
ਅੰਮ੍ਰਿਤਪਾਲ ਸਿੰਘ ਦੇ ਕਰੀਬੀ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫਤਾਰੀ ਨੂੰ ਲੈ ਕੇ ਅਜਨਾਲਾ ‘ਚ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਅਤੇ ਪੰਜਾਬ ਪੁਲਿਸ ਵਿਚਾਲੇ ਝੜਪ ਹੋ ਗਈ ਸੀ, ਜਿਸ ਤੋਂ ਬਾਅਦ ਹੁਣ ਨਵੇਂ-ਨਵੇਂ ਖੁਲਾਸੇ ਹੋ ਰਹੇ ਹਨ। ਪਾਕਿਸਤਾਨ ਦੀ ਨਜ਼ਰ ਪੰਜਾਬ ‘ਤੇ ਹੈ ਅਤੇ ਇਸ ਨੂੰ ਖਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।
ਅੰਮ੍ਰਿਤਪਾਲ ਦਾ ਇਸ ‘ਤੇ ਜਵਾਬ
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ, ਆਈਐਸਆਈ ਫੰਡਿੰਗ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪੰਜਾਬ ਦੇ ਹੱਕਾਂ ਦੀ ਗੱਲ ਕਰਦਾ ਹੈ ਤਾਂ ਉਸ ਨੂੰ ਆਈਐਸਆਈ ਨਾਲ ਜੁੜ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਤਾਂ ਆਪਣੇ ਹਾਲਾਤ ਖਰਾਬ ਹਨ।
ਅਜਨਾਲਾ ਮਾਮਲੇ ‘ਤੇ ਅੰਮ੍ਰਿਤਪਾਲ ਖਿਲਾਫ ਰੋਸ
ਦਮਦਮੀ ਟਕਸਾਲ ਸਮੇਤ ਕੁਝ ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਕਾਂਗਰਸ ਨੇ ਵੀ ਅਜਨਾਲਾ ਕਾਂਡ ਵਿੱਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਲਈ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੀ ਅਜਨਾਲਾ ਕਾਂਡ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਹੈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਥਾਣਾ ਅਜਨਾਲਾ ਵਿੱਚ ਲਿਜਾਇਆ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h