ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐਚ.ਐਸ. ਫੂਲਕਾ (Advocate HS Phoolka) ਨੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਲੈਣ ਦਾ ਐਲਾਨ ਕੀਤਾ ਹੈ। ਉਨ੍ਹ ਇਹ ਵੀ ਕਿਹਾ ਕਿ ਅਕਾਲ ਤਖਤ ਸਾਹਿਬ ਦੀ ਹੁਕਮਾਂ ਮੁਤਾਬਕ ਦੂਜੀਆਂ ਪਾਰਟੀਆਂ ਵਿਚ ਗਏ ਆਗੂਆਂ ਨੂੰ ਵੀ ਹੁਣ ਪਾਰਟੀ ਵਿਚ ਵਾਪਸੀ ਕਰਨੀ ਚਾਹੀਦੀ ਹੈ।
ਉਨ੍ਹਾਂ ਨੇ ਕਿਹਾ ਕਿ ਉਹ ਦਿਲੋਂ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਹੋਣਾ ਚਾਹੀਦਾ। ਮੈਂਬਰਸ਼ਿਪ ਨੂੰ ਲੈ ਕੇ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਗੱਲ ਕੀਤੀ ਸੀ, ਜਿਨ੍ਹਾਂ ਨੇ ਕਿਹਾ ਕਿ ਜਲਦ ਹੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।
ਐਚਐਸ ਫੂਲਕਾ ਨੇ ਸੁਖਬੀਰ ਸਿੰਘ ਬਾਦਲ ਉਤੇ ਹੋਏ ਹਮਲੇ ਦੀ ਨਿੰਦਾ ਕੀਤੀ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਪੁਲਿਸ ਦੇ ਐਸਪੀ ਹਰਪਾਲ ਸਿੰਘ ਰੰਧਾਵਾ ਦੀ ਨਰਾਇਣ ਸਿੰਘ ਚੌੜਾ ਨਾਲ ਜਨਤਕ ਕੀਤੀਆਂ ਵੀਡੀਓ ਦੇ ਮਾਮਲੇ ਵਿੱਚ ਫੂਲਕਾ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ।