ਵੀਰਵਾਰ, ਜੁਲਾਈ 17, 2025 04:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬ੍ਰਮ ਸ਼ੰਕਰ ਜਿੰਪਾ ਵੱਲੋਂ ਰਾਜ ਪੱਧਰੀ ਜਨਤਾ ਦਰਬਾਰ ਵਿਚ ਦੋ ਦਰਜਨ ਤੋਂ ਜ਼ਿਆਦਾ ਸ਼ਿਕਾਇਤਾਂ ਦਾ ਨਿਪਟਾਰਾ

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਏ ਆਪਣੀ ਤਰ੍ਹਾਂ ਦੇ ਪਹਿਲੇ ਰਾਜ ਪੱਧਰੀ ਆਨ ਲਾਈਨ ਜਨਤਾ ਦਰਬਾਰ ਵਿਚ ਦੋ ਦਰਜਨ ਤੋਂ ਜ਼ਿਆਦਾ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ।

by Bharat Thapa
ਫਰਵਰੀ 6, 2023
in ਪੰਜਾਬ
0

ਐਸ ਏ ਐਸ ਨਗਰ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਏ ਆਪਣੀ ਤਰ੍ਹਾਂ ਦੇ ਪਹਿਲੇ ਰਾਜ ਪੱਧਰੀ ਆਨ ਲਾਈਨ ਜਨਤਾ ਦਰਬਾਰ ਵਿਚ ਦੋ ਦਰਜਨ ਤੋਂ ਜ਼ਿਆਦਾ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਪੰਜਾਬ ਦੇ ਪਿੰਡਾਂ ਨੂੰ ਸਾਫ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ ਅਤੇ ਸੀਵਰੇਜ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ।
ਮੋਹਾਲੀ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫਤਰ ਵਿਚ ਲਗਾਏ ਗਏ ਆਨ ਲਾਈਨ ਜਨਤਾ ਦਰਬਾਰ ਵਿਚ ਰੋਪੜ, ਫਾਜ਼ਿਲਕਾ, ਹੁਸ਼ਿਆਰਪੁਰ, ਬਠਿੰਡਾ, ਮੋਹਾਲੀ, ਪਟਿਆਲਾ, ਮਾਨਸਾ ਅਤੇ ਗੁਰਦਾਸਪੁਰ ਜ਼ਿਲਿ੍ਹਆਂ ‘ਚੋਂ ਕੁੱਲ 26 ਸ਼ਿਕਾਇਤਾਂ ਆਈਆਂ। ਜ਼ਿਆਦਾ ਸ਼ਿਕਾਇਤਾਂ ਪਾਣੀ ਦੀ ਸਪਲਾਈ ਨਾਲ ਸਬੰਧਤ ਸਨ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਜਨਤਾ ਦਰਬਾਰ ਵਿਚ ਮੌਜੂਦ ਉੱਚ ਅਧਿਕਾਰੀਆਂ ਨੂੰ ਤੁਰੰਤ ਸ਼ਿਕਾਇਤਾਂ ਦੇ ਨਿਪਟਾਰੇ ਦੇ ਨਿਰਦੇਸ਼ ਦਿੱਤੇ। ਜਿਹੜੀਆਂ ਸ਼ਿਕਾਇਤਾਂ ਥੋੜ੍ਹੇ ਸਮੇਂ ਵਿਚ ਹੱਲ ਹੋਣ ਵਾਲੀਆਂ ਹਨ, ਉਨ੍ਹਾਂ ਬਾਰੇ ਜਿੰਪਾ ਨੇ ਅਧਿਕਾਰੀਆਂ ਨੂੰ ਸਮਾਂਬੱਧ ਹੱਲ ਕਰਨ ਲਈ ਕਿਹਾ। ਬਾਕੀ ਸ਼ਿਕਾਇਤਾਂ ਬਾਬਤ ਉੱਚ ਅਧਿਕਾਰੀਆਂ ਨੂੰ ਮੌਕੇ ‘ਤੇ ਜਾ ਕੇ ਜਾਇਜ਼ਾ ਲੈ ਕੇ ਰਿਪੋਰਟ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ 15 ਦਿਨ ਬਾਅਦ ਲਗਾਏ ਜਾਣ ਵਾਲੇ ਜਨਤਾ ਦਰਬਾਰ ਵਿਚ ਉਹ ਅੱਜ ਦੀਆਂ ਸ਼ਿਕਾਇਤਾਂ ਦਾ ਪਹਿਲਾਂ ਰਿਵਿਊ ਕਰਨਗੇ ਅਤੇ ਬਾਕੀ ਸ਼ਿਕਾਇਤਾਂ ਬਾਅਦ ਵਿਚ ਸੁਣਨਗੇ।
ਕੁੱਲ ਸ਼ਿਕਾਇਤਾਂ ਵਿਚੋਂ 25 ਸ਼ਿਕਾਇਤਾਂ ਆਨ ਲਾਈਨ ਸੁਣੀਆਂ ਗਈਆਂ ਅਤੇ ਇਕ ਸ਼ਿਕਾਇਤ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਬਲਾਕ ਦੇ ਪਿੰਡ ਫਤਿਹਗੜ੍ਹ ਛੰਨਾ ਤੋਂ ਗੇਜ ਕੌਰ ਨੇ ਮੰਤਰੀ ਸਾਹਮਣੇ ਰੱਖੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪਾਣੀ ਦੀ ਪਾਈਪ ਵਿਚ ਲਗਾਤਾਰ ਲੀਕੇਜ ਹੋਣ ਕਾਰਣ ਉਸ ਦੇ ਘਰ ਦੀਆਂ ਦੀਵਾਰਾਂ ਵਿਚ ਤਰੇੜਾਂ ਆ ਰਹੀਆਂ ਹਨ। ਜਿੰਪਾ ਨੇ ਮੌਕੇ ਉੱਤੇ ਹੀ ਸਬੰਧਤ ਅਧਿਕਾਰੀਆਂ ਨੂੰ ਸਥਿਤੀ ਦਾ ਮੁਆਇਨਾ ਕਰ ਕੇ ਸਮੱਸਿਆ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਜਿੰਪਾ ਨੇ ਕਿਹਾ ਕਿ ਪੰਜਾਬ ਦੇ ਕਿਸੇ ਵੀ ਪਿੰਡ ਵਾਸੀ ਨੂੰ ਜੇਕਰ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਬੇਝਿਜਕ ਆਪਣੀ ਸ਼ਿਕਾਇਤ ਆਨ ਲਾਈਨ, ਟੋਲ ਫਰੀ ਨੰਬਰ ਜਾਂ ਈਮੇਲ ਰਾਹੀਂ ਦਰਜ ਕਰਵਾਵੇ। ਹਰ ਸ਼ਿਕਾਇਤ, ਸਮੱਸਿਆ ਅਤੇ ਦਿੱਕਤ ਦਾ ਹੱਲ ਕੱਢਣ ਦਾ ਪੂਰਾ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਜਨਤਾ ਦਰਬਾਰ ਦੀ ਕਾਮਯਾਬੀ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਹਰੇਕ ਅਫਸਰ ਤੇ ਕਰਮਚਾਰੀ ਨੂੰ ਅੱਗਿਓਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਹੈ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਮੁਖੀ ਮੁਹੰਮਦ ਇਸ਼ਫਾਕ ਨੇ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਲੋਕ ਸਮੱਸਿਆਂਵਾਂ ਦੇ ਹੱਲ ਲਈ ਵਿਭਾਗ ਦਾ ਹਰੇਕ ਅਧਿਕਾਰੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡ ਵਾਸੀ, ਪੰਚਾਇਤ ਜਾਂ ਹੋਰ ਲੋਕ ਨੁਮਾਇੰਦੇ ਵਿਭਾਗ ਨਾਲ ਸਬੰਧਤ ਆਪਣੀ ਸ਼ਿਕਾਇਤ ਦਰਜ ਕਰਵਾਉਣੀ ਚਾਹੁੰਦੇ ਹਨ, ਉਹ ਵਿਭਾਗ ਵੱਲੋਂ ਜਾਰੀ ਆਨ ਲਾਈਨ ਲਿੰਕ, ਟੋਲ ਫਰੀ ਨੰਬਰ ਜਾਂ ਈਮੇਲ ਰਾਹੀਂ ਆਪਣੀ ਸ਼ਿਕਾਇਤ ਬਿਨਾਂ ਕਿਸੇ ਝਿਜਕ ਦੇ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਨ੍ਹਾਂ ਸਾਧਨਾਂ ਰਾਹੀਂ ਸ਼ਿਕਾਇਤ ਦਰਜ ਕਰਵਾਉਣ ਵਿਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਨਜ਼ਦੀਕੀ ਦਫਤਰ ਨਾਲ ਰਾਬਤਾ ਕਰ ਸਕਦਾ ਹੈ। ਸਬੰਧਤ ਦਫਤਰ ਦਾ ਅਧਿਕਾਰੀ ਉਕਤ ਸ਼ਿਕਾਇਤ ਕਰਤਾ ਨੂੰ ਆਪਣੇ ਦਫਤਰ ਰਾਹੀਂ ਆਨ ਲਾਈਨ ਜਨਤਾ ਦਰਬਾਰ ਵਿਚ ਮੰਤਰੀ ਸਾਹਮਣੇ ਪੇਸ਼ ਕਰੇਗਾ, ਜਿੱਥੇ ਉਹ ਆਪਣੀ ਸਮੱਸਿਆ ਰੱਖ ਸਕਦਾ ਹੈ।
ਕਾਬਿਲੇਗੌਰ ਹੈ ਕਿ ਜਨਤਾ ਦਰਬਾਰ ਵਿਚ ਆਈਆਂ ਸ਼ਿਕਾਇਤਾਂ ਤੋਂ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ 1 ਮਾਰਚ 2022 ਤੋਂ ਹੁਣ ਤੱਕ ਕੁੱਲ 18 ਹਜ਼ਾਰ 693 ਸ਼ਿਕਾਇਤਾਂ ਆ ਚੁੱਕੀਆਂ ਹਨ ਜਿਨ੍ਹਾਂ ਵਿਚੋਂ 18 ਹਜ਼ਾਰ 308 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bram Shankar JimpapropunjabtvSettlementstate level Janata Darbartwo dozen complaints
Share206Tweet129Share52

Related Posts

ਕਰਨਲ ਬਾਠ ਮਾਮਲੇ ਦੀ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ CBI ਨੂੰ ਸੌਂਪਿਆ ਮਾਮਲਾ

ਜੁਲਾਈ 16, 2025

ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਬੀੜ ‘ਚ ਮਿੱਟੀ ਹੇਠ ਦੱਬ ਲੁਕੋ ਰੱਖਿਆ ਸੀ ਇਹ ਸਮਾਨ

ਜੁਲਾਈ 16, 2025

ਐਥਲੀਟ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ NRI ਗ੍ਰਿਫ਼ਤਾਰ, 8 ਦਿਨ ਪਹਿਲਾਂ ਹੀ ਕੈਨੇਡਾ ਤੋਂ ਪਰਤਿਆ

ਜੁਲਾਈ 16, 2025

ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਦੀ ਸ਼ੁਰੂਆਤ, ਬੇਅਦਬੀ ਦੇ ਅਹਿਮ ਮੁੱਦੇ ਦੇ ਨਾਲ ਹੋਰ ਅਹਿਮ ਮੁੱਦਿਆਂ ‘ਤੇ ਅੱਜ ਹੋਵੇਗਾ ਫੈਸਲਾ

ਜੁਲਾਈ 15, 2025

ਪੰਜਾਬ ਦੇ ਮਸ਼ਹੂਰ ਐਥਲੀਟ ਦਾ ਹੋਇਆ ਦਿਹਾਂਤ, 80 ਸਾਲ ਦੀ ਉਮਰ ‘ਚ ਸ਼ੁਰੂ ਕੀਤੀ ਸੀ ਐਥਲਿਟਕ

ਜੁਲਾਈ 15, 2025

2026 ‘ਚ ਹੋਵੇਗਾ ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਵਾਰ 2026 ਵਰਲਡ ਟੂਰ’, ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਪੋਸਟਰ

ਜੁਲਾਈ 15, 2025
Load More

Recent News

1 ਕਰੋੜ ਦੀ ਨੌਕਰੀ ਛੱਡ ਕਰਨ ਲੱਗਾ ਵਿਅਕਤੀ ਸਕਿਓਰਟੀ ਗਾਰਡ ਦੀ ਨੌਕਰੀ! ਫਿਰ ਕੀਤਾ ਅਜਿਹਾ ਕਮਾਲ

ਜੁਲਾਈ 16, 2025

Skin Care Routine: ਚਿਹਰੇ ਦੀ skin ਹੋ ਜਾਏਗੀ ਚਮਕਦਾਰ, ਮੁਲਤਾਨੀ ਮਿੱਟੀ ‘ਚ ਮਿਲਾਕੇ ਲਗਾਓ ਇਹ ਚੀਜ਼ਾਂ

ਜੁਲਾਈ 16, 2025

ਮਾਨਸੂਨ ‘ਚ ਮਿਲਣ ਵਾਲੀ ਇਹ ਸਬਜ਼ੀ ਹੈ ਸਰੀਰ ਲਈ ਵਰਦਾਨ, ਅੱਜ ਹੀ ਖਾਣਾ ਕਰੋ ਸ਼ੁਰੂ

ਜੁਲਾਈ 16, 2025

VI ਨੇ ਸ਼ੁਰੂ ਕੀਤਾ 99 ਰੁਪਏ ਦਾ ਰੀਚਾਰਜ ਪਲਾਨ, ਗਾਹਕਾਂ ਨੂੰ ਹੋਵੇਗਾ ਫ਼ਾਇਦਾ!

ਜੁਲਾਈ 16, 2025

ਕਰਨਲ ਬਾਠ ਮਾਮਲੇ ਦੀ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ CBI ਨੂੰ ਸੌਂਪਿਆ ਮਾਮਲਾ

ਜੁਲਾਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.