Amritsar News: ਅੰਮ੍ਰਿਤਸਰ ਅੱਜ ਸਵੇਰੇ ਸੰਗਰਾਂਦ ਦੇ ਦਿਹਾੜੇ ਉਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਤੇ ਪਾਠੀ ਸਿੰਘਾਂ ਵਿਚਾਲੇ ਤਕਰਾਰ ਹੋ ਗਈ ਤੇ ਕਾਫੀ ਬਹਿਸਬਾਜੀ ਵੀ ਆਪਸ ਵਿੱਚ ਹੋਈ। ਇਸ ਮੌਕੇ ਪਾਠੀ ਸਿੰਘਾਂ ਨੇ ਦੱਸਿਆ ਕਿ ਬੜੀ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਠੀ ਸਿੰਘਾਂ ਨੂੰ ਕਾਫੀ ਜਲੀਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਖੰਡ ਪਾਠੀ ਸਿੰਘਾਂ ਨੇ ਇੱਕ ਮੀਟਿੰਗ ਰੱਖੀ ਸੀ ਜਦਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਹ ਝੂਠਾ ਇਲਜ਼ਾਮ ਲਗਾ ਰਹੀ ਸੀ ਕਿ ਆਖੰਡ ਪਾਠੀ ਸਿੰਘਾਂ ਨੇ ਆਖੰਡ ਪਾਠ ਆਰੰਭ ਨਹੀਂ ਕਰਨੇ ਜੋ ਕਿ ਸਰਾਸਰ ਗਲਤ ਹੈ।
ਉਨ੍ਹਾਂ ਨੇ ਕਿਹਾ ਸ਼੍ਰੋਮਣੀ ਕਮੇਟੀ ਵੱਲੋਂ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਅਸੀ ਸੰਗਤਾਂ ਨੂੰ ਦਿਖਾਉਣਾ ਚਾਹੁੰਦੇ ਹਾਂ ਕਿ ਤੁਸੀਂ ਵੇਖ ਸਕਦੇ ਹੋ ਆਖੰਡ ਪਾਠ ਆਰੰਭ ਕੀਤੇ ਜਾ ਰਹੇ ਹਨ। ਪਾਠੀ ਸਿੰਘਾਂ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆ ਵੱਲੋਂ ਇੱਕ ਵਾਰ ਫਿਰ ਮਰਿਆਦਾ ਦੀ ਉਲੰਘਣਾ ਕਰਦੇ ਹੋਏ ਛਿੱਕੇ ਟੰਗ ਦਿੱਤੀ ਗਈ ਹੈ। ਪਾਠੀ ਸਿੰਘ ਨੇ ਸ਼੍ਰੋਮSGPਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ ਤੇ ਰਵੱਈਏ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h