ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਦੁਆਬੇ ‘ਚ ਮਜ਼ਬੂਤ ਹੁੰਦਾ ਜਾ ਰਿਹਾ ਹੈ। ਸੋਮਵਾਰ ਨੂੰ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਆਪਣੀ ਰਵਾਇਤੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ‘ਆਪ’ ਪੰਜਾਬ ਦੇ ਪ੍ਰਧਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤਰਫੋਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਨਵੇਂ ਮੈਂਬਰਾਂ ਨੂੰ ‘ਆਪ’ ਪਰਿਵਾਰ ਵਿੱਚ ਸ਼ਾਮਲ ਕੀਤਾ ਗਿਆ।
ਇਸ ਸ਼ਾਮਲ ਹੋਣ ਦੇ ਪ੍ਰੋਗਰਾਮ ਦੌਰਾਨ ਹਰਪਾਲ ਚੀਮਾ ਦੇ ਨਾਲ ਵਿਧਾਇਕ ਸੰਤੋਸ਼ ਕਟਾਰੀਆ, ਮਾਸਟਰ ਪ੍ਰੇਮ ਸਿੰਘ, ਵਿਧਾਇਕ ਗੁਰਲਾਲ ਸਿੰਘ ਘਨੌਰ, ਨਰਿੰਦਰ ਸਿੰਘ ਸ਼ੇਰਗਿੱਲ, ਅਮਨਦੀਪ ਸਿੰਘ ਮੋਹੀ ਅਤੇ ਹੋਰ ‘ਆਪ’ ਅਹੁਦੇਦਾਰ ਹਾਜ਼ਰ ਸਨ। ਉਨ੍ਹਾਂ ਸਾਰਿਆਂ ਨੇ ਪਾਰਟੀ ਦੇ ਨਵੇਂ ਮੈਂਬਰਾਂ ਦਾ ਅਧਿਕਾਰਤ ਤੌਰ ‘ਤੇ ਸਵਾਗਤ ਕੀਤਾ।
Major BOOST to Aam Aadmi Party in #Jalandhar 🔥🔥
Inspired by pro-people policies of @BhagwantMann govt, many leaders of Shiromani Akali Dal joined the AAP today in presence of Finance Minister @HarpalCheemaMLA
We are heading towards a HUGE victory in #Jalandhar#AAP4Jalandhar pic.twitter.com/Gjh79M5Vul
— AAP Punjab (@AAPPunjab) April 24, 2023
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਮੁਲਖਾ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਪਿੰਡ ਹਰੀਪੁਰ ਖਾਲਸਾ ਦੇ ਨੰਬਰਦਾਰ, ਬੇਗਮਪੁਰਾ ਦੇ ਸਾਬਕਾ ਸਰਪੰਚ ਹਰਕਮਲ ਸਿੰਘ, ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ, ਸਾਬਕਾ ਸਰਪੰਚ ਤੇ ਯੂਥ ਵਿੰਗ ਦੇ ਸਰਕਲ ਪ੍ਰਧਾਨ ਬਲਕਾਰ ਸਿੰਘ, ਰੂਪੋਵਾਲ ਦੇ ਸਰਪੰਚ ਸੁਰਿੰਦਰ ਸਿੰਘ, ਪੰਜਾਬ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਸ.ਬਲਜਿੰਦਰ ਸਿੰਘ ਲਾਡੀ, ਯੂਥ ਵਿੰਗ ਦੇ ਜਨਰਲ ਸਕੱਤਰ ਪਰਮਜੀਤ ਸਿੰਘ, ਯੂਥ ਵਿੰਗ ਦੇ ਸਕੱਤਰ ਗੁਰਦੀਪ ਸਿੰਘ ਦੀਪਾ, ਖੇਲਾਂ ਦੇ ਸਰਪੰਚ ਗਿਰਦਾਵਰ ਸਿੰਘ, ਮੇਓਵਾਲ ਦੇ ਸਰਪੰਚ ਨਿਰਮਲ ਸਿੰਘ, ਯੂਥ ਵਿੰਗ ਦੇ ਸਰਕਲ (ਸ਼ਹਿਰੀ) ਪ੍ਰਧਾਨ ਸੁਖਵਿੰਦਰ ਸਿੰਘ, ਸੀਨੀਅਰ ਅਕਾਲੀ ਆਗੂ ਗੁਰਨੇਕ ਸਿੰਘ, ਮੱਖਣ ਸਿੰਘ, ਕੁਲਵਿੰਦਰ ਸਿੰਘ, ਚਰਨਜੀਤ ਸਿੰਘ, ਗੁਰਮੁਖ ਸਿੰਘ ਲਾਡੀ (ਸਰਕਲ ਮੀਤ ਪ੍ਰਧਾਨ), ਗੁਰਚੇਤਨ ਸਿੰਘ, ਮੋਹਨ ਸਿੰਘ, ਗੁਰਮੁਖ ਸਿੰਘ, ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ ਅਤੇ ਗੁਰਨਾਮ ਸਿੰਘ ਫਿਲੌਰ ਦੇ ਪ੍ਰਮੁੱਖ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਸਾਰੇ ਆਗੂਆਂ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਇਨ੍ਹਾਂ ਨੂੰ ਪਾਰਟੀ ਵੱਲੋਂ ਬਣਦਾ ਮਾਣ-ਸਤਿਕਾਰ ਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਰ ਵਰਗ ਦੇ ਸਿਆਸੀ ਪਿਛੋਕੜ ਵਾਲੇ ਲੋਕ ਅਤੇ ਸਮਾਜ ਸੇਵੀ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਨੀਤੀਆਂ ਕਾਰਨ ਲੋਕ ਅਕਾਲੀ ਦਲ ਵਰਗੀਆਂ ਰਵਾਇਤੀ ਪਾਰਟੀਆਂ ਨੂੰ ਛੱਡ ਰਹੇ ਹਨ ਅਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੋਂ ਪ੍ਰਭਾਵਿਤ ਹਨ ਜੋ ਪੰਜਾਬ ਲਈ ਅਣਥੱਕ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕ ਵੰਸ਼ਵਾਦ ਦੀ ਰਾਜਨੀਤੀ ਨੂੰ ਹਰਾਉਣਗੇ ਅਤੇ ਇਸ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਯਕੀਨਨ ਜਿੱਤ ਦਰਜ ਕਰਨ ਜਾ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h