ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਬਿਆਨ ਦੀ ਨਿਖੇਧੀ ਕੀਤੀ ਹੈ।ਦੱਸ ਦੇਈਏ ਕਿ ਢੱਡਰੀਆਂ ਵਾਲੇ ਨੇ ਲੋਕਾਂ ਨੂੰ ਦਰਬਾਰ ਸਾਹਿਬ ਜਾਣ ‘ਚ ਸੁਚੇਤ ਹੋਣ ਦੀ ਗੱਲ ਆਖੀ ਸੀ।ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਕਿਹਾ ਸੀ ਕਿ ਤੁਹਾਡੇ ‘ਤੇ ਵੀ ਬੇਅਦਬੀ ਦਾ ਕਦੇ ਵੀ ਇਲਜ਼ਾਮ ਲੱਗ ਸਕਦਾ ਹੈ ਇਸ ਕਰਕੇ ਸੁਚੇਤ ਹੋ ਕੇ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਿਆ ਕਰੋ।
ਜਿਸ ਦੀ ਬੀਬੀ ਜਗੀਰ ਕੌਰ ਵਲੋਂ ਸਖਤ ਨਿਖੇਧੀ ਕੀਤੀ ਗਈ ਹੈ ਤੇ ਕਿਹਾ ਕਿ ਅਜਿਹਾ ਬਿਆਨ ਦੇਣਾ ਬੇਹੱਦ ਨਿੰਦਣਯੋਗ ਹੈ।ਦੱਸ ਦੇਈਏ ਕਿ ਸਿੰਘੂ ਬਾਰਡਰ ਕਤਲ ਮਾਮਲੇ ‘ਚ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ ‘ਤੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ। ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਕਿ ਸਿੰਘੂ ਬਾਰਡਰ ਵਿਖੇ ਵਾਪਰੀ ਬੇਅਦਬੀ ਉਪਰੰਤ ਕਤਲ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ ‘ਤੇ ਵੀ ਜਾਂਚ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਇਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।