ਕਿਸਾਨ ਅੰਦੋਲਨ ਮੁਲਤਵੀ ਹੋਣ ਤੋਂ ਬਾਅਦ ਸੋਮਵਾਰ ਨੂੰ ਕਿਸਾਨ ਸੰਗਠਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਇਸ ਤੋਂ ਬਾਅਦ ਮੰਜੀ ਸਾਹਿਬ ਦੀਵਾਨ ਹਾਲ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਰਪਾਓ ਪਾ ਕੇ ਉਨ੍ਹਾਂ ਦਾ ਸਨਮਾਨ ਕੀਤਾ।ਨਾਲ ਹੀ ਉਨਾਂ੍ਹ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਵੀ ਭੇਂਟ ਕੀਤਾ ਗਿਆ।