ਸ੍ਰੀ ਦਰਬਾਰ ਸਾਹਿਬ ਅਤੇ ਕਪੂਰਥਲਾ ਵਿੱਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਜੱਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ 4 ਮਤੇ ਪੇਸ਼ ਕੀਤੇ ਗਏ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਆਪਣੀ 2 ਮੈਂਬਰੀ ਐਸ.ਆਈ.ਟੀ. ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਇੱਕ ਸੋਚੀ ਸਮਝੀ ਸਾਜ਼ਿਸ਼ ਤਹਿਤ ਦਰਬਾਰ ਸਾਹਿਬ ਅੰਦਰ ਦਾਖਲ ਹੋਇਆ ਸੀ, ਉਹ 3 ਤੋਂ 4 ਵਾਰ ਹਰਿਮੰਦਰ ਸਾਹਿਬ ਅੰਦਰ ਦਾਖਲ ਹੋਇਆ ਸੀ ਅਤੇ ਟਾਸਕ ਫੋਰਸ ਨੂੰ ਇਸ ਬਾਰੇ ਪਹਿਲਾਂ ਤੋਂ ਹੀ ਪਤਾ ਸੀ ਅਤੇ ਸ਼ੱਕ ਹੋਣ ਕਾਰਨ ਰੋਕਿਆ ਵੀ ਗਿਆ ਸੀ, ਜਿਸ ‘ਤੇ ਸੇਵਾਦਾਰ ਦੀ ਅੱਖ ਸੀ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਅਜਿਹੇ ਲੋਕਾਂ ਨੂੰ ਕਿਸੇ ਸਾਜ਼ਿਸ਼ ਤਹਿਤ ਹੀ ਭੇਜਿਆ ਜਾਂਦਾ ਹੈ। ਅਸੀਂ ਸਰਕਾਰ ਨੂੰ ਇਸ ਮਾਮਲੇ ਦੀ ਤੱਥਾਂ ਦੇ ਆਧਾਰ ‘ਤੇ ਜਾਂਚ ਕਰਨ ਦੀ ਅਪੀਲ ਕਰਦੇ ਹਾਂ। ਬੇਅਦਬੀ ਵਰਗੀਆਂ ਘਟਨਾਵਾਂ ਲਈ ਮੌਤ ਦੀ ਸਜ਼ਾ ਹੋਣੀ ਚਾਹੀਦੀ ਹੈ, ਮੌਜੂਦਾ ਕਾਨੂੰਨ ਵਿੱਚ ਸਜ਼ਾ ਨਾਕਾਫ਼ੀ ਹੈ। ਅਸੀਂ ਇੱਕ ਐਸਆਈਟੀ ਬਣਾਵਾਂਗੇ ਅਤੇ ਉਸ ਤੋਂ ਬਾਅਦ ਹੀ ਸੀਸੀਟੀਵੀ ਤਸਵੀਰਾਂ ਜਾਰੀ ਕਰਾਂਗੇ।