ਬੁੱਧਵਾਰ, ਜੁਲਾਈ 9, 2025 12:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

SGPC ਦਾ ਮਾਨ ਸਰਕਾਰ ਨੂੰ ਜਵਾਬ, ਕਿਹਾ ਸਿਆਸੀ ਲਾਹਾ ਲੈਣ ਲਈ ਗੁਰੂ ਘਰਾਂ ਦੇ ਪ੍ਰਬੰਧ ‘ਚ ਦਖ਼ਲਅੰਦਾਜ਼ੀ ਤੋਂ ਪ੍ਰਹੇਜ਼ ਕਰੇ ਸਰਕਾਰ

by propunjabtv
ਅਪ੍ਰੈਲ 7, 2022
in ਪੰਜਾਬ
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਪ੍ਰਸਾਰਣ ਸਬੰਧੀ ਦਿੱਤੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਰਕਾਰ ਗੁਰੂ ਘਰਾਂ ਦੇ ਮਾਮਲਿਆਂ ਵਿਚ ਦਖ਼ਲ ਨਾ ਦੇਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੇ ਕਾਰਜ ਆਪਣੇ ਹੁੰਦੇ ਹਨ ਤੇ ਧਰਮ ਦੇ ਖੇਤਰ ਦਾ ਕਾਰਜ ਆਪਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਚੁਣੀ ਹੋਈ ਨੁਮਾਇੰਦਾ ਜਥੇਬੰਦੀ ਹੈ, ਜੋ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਦੇ ਨਾਲ-ਨਾਲ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਈ ਕੰਮ ਅਜਿਹੇ ਹਨ, ਜਿਸ ਨੂੰ ਕੇਵਲ ਸਰਕਾਰ ਵੱਲੋਂ ਹੀ ਕੀਤਾ ਜਾਣਾ ਹੁੰਦਾ ਹੈ। ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਅਤੇ ਉਸ ਤੋਂ ਪਹਿਲਾਂ ਵੀ ਸਰਕਾਰ ਨੂੰ ਕਈ ਵਾਰ ਅਪੀਲ ਕੀਤੀ ਗਈ ਸੀ ਕਿ ਘੰਟਾ ਘਰ ਵਾਲੇ ਪਾਸੇ ਪਹਿਲਾਂ ਹੋਏ ਸੁੰਦਰੀਕਰਨ ਦੀ ਤਰਜ਼ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਬਾਕੀ ਰਸਤਿਆਂ ਦਾ ਵੀ ਸੁੰਦਰੀਕਰਨ ਕੀਤਾ ਜਾਵੇ।

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੀ ਕਰੋੜਾਂ ਰੁਪਏ ਦੀ ਐਸਸੀ ਸਕਾਲਰਸ਼ਿਪ ਜੋ ਸਰਕਾਰ ਵੱਲ ਰੁਕੀ ਹੋਈ ਹੈ, ਜਾਰੀ ਕਰਨ ਅਤੇ ਏਡਿਡ ਸਕੂਲਾਂ ਦੇ ਸਟਾਫ ਸਬੰਧੀ ਲਟਕੇ ਮਾਮਲੇ ਵੀ ਹੱਲ ਕਰਨ ਦੀ ਅਪੀਲ ਕਰ ਚੁੱਕੇ ਹਾਂ, ਪਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਸਰਕਾਰ ਦੇ ਕਰਨ ਵਾਲੇ ਇਨ੍ਹਾਂ ਕੰਮਾਂ ਵੱਲ ਧਿਆਨ ਦੇਣ, ਨਾ ਕਿ ਸਿਆਸਤ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਗੁਰਬਾਣੀ ਪ੍ਰਸਾਰਣ ਸਬੰਧੀ ਗੱਲ ਕੀਤੀ ਗਈ, ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਯਤਨ ਆਰੰਭ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ 7 ਮੈਂਬਰੀ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਰਿਪੋਰਟ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਘਰਾਂ ਦੀਆਂ ਸੇਵਾਵਾਂ ਸੰਗਤਾਂ ਵੱਲੋਂ ਦਿੱਤੀਆਂ ਭੇਟਾਵਾਂ ਨਾਲ ਚਲਦੀਆਂ ਹਨ ਅਤੇ ਸੰਗਤਾਂ ਹਰ ਕਾਰਜ ਕਰਨ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਧਰਮ ਦੇ ਨਾਂ ’ਤੇ ਸਿਆਸਤ ਕਰਕੇ ਸੰਗਤਾਂ ਨੂੰ ਗੁੰਮਰਾਹ ਕਰਨ ਦੀ ਥਾਂ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਵੱਲ ਧਿਆਨ ਦੇਣ।

Tags: punjab governmentsgpc
Share199Tweet124Share50

Related Posts

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਜੁਲਾਈ 9, 2025

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025
Load More

Recent News

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਅੱਜ ਭਾਰਤ ਬੰਦ ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਕੀ ਰਹੇਗਾ ਖੁੱਲ੍ਹਾ ‘ਤੇ ਕੀ ਬੰਦ

ਜੁਲਾਈ 9, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਜੁਲਾਈ 9, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 9, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਕੇਂਦਰੀ ਲੀਡਰਸ਼ਿਪ ਦੇ ਫੈਸਲੇ ਦਾ ਸਵਾਗਤ ਕੀਤਾ

ਜੁਲਾਈ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.