ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਅੰਮ੍ਰਿਤਸਰ ਨਗਰ ਨਿਗਮ ਦੇ ਨਵ ਨਿਯੁਕਤ ਕਮਿਸ਼ਨਰ ਸੰਦੀਪ ਰਿਸ਼ੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਖ਼ੁਦ ਹਰਜਿੰਦਰ ਧਾਮੀ ਨਾਲ ਮੁਲਾਕਾਤ ਕਰਨ ਲਈ ਪਹੁੰਚੇ।
ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਿੰਦਰ ਧਾਮੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਵਿੱਚ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਆਏ ਹਨ ਜਿਸ ਦੇ ਚਲਦਿਆਂ ਉਨ੍ਹਾਂ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਗੁਰੂ ਕੀ ਨਗਰੀ ਵਿੱਚ ਸਿੱਖ ਸੰਗਤਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਜਾਣੂ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨਵ ਨਿਯੁਕਤ ਕਮਿਸ਼ਨਰ ਨੂੰ ਕਿਹਾ ਕਿ ਵਿਰਾਸਤੀ ਮਾਰਗ ਦੀ ਦੇਖਭਾਲ ਵੱਲ ਕਿਸੇ ਵੀ ਮੁਲਾਜ਼ਮ ਦਾ ਕੋਈ ਧਿਆਨ ਨਹੀਂ ਹੈ ਅਤੇ ਨਾ ਹੀ ਸਫ਼ਾਈ ਦਾ ਕੋਈ ਪ੍ਰਬੰਧ ਹੈ।ਹਰਜਿੰਦਰ ਧਾਮੀ ਨੇ ਕਿਹਾ ਕਿ ਉਨ੍ਹਾਂ ਨੇ ਕਮਿਸ਼ਨ ਨੂੰ ਦੱਸਿਆ ਕਿ ਕਿਸ ਤਰ੍ਹਾਂ ਆਟੋ ਵਾਲੇ ਅਤੇ ਬੈੱਡ ਰਿਕਸ਼ਾ ਵਾਲਿਆਂ ਵੱਲੋਂ ਗੁਰੂ ਘਰ ਨੂੰ ਆਉਣ ਵਾਲੀਆਂ ਸੰਗਤਾਂ ਦੇ ਨਾਲ ਲੁੱਟਮਾਰ ਕੀਤੀ ਜਾਂਦੀ ਹੈ ਤੁੰਨਣ ਗਲੀ ਗਲੀ ਕਮਾ ਕੇ ਵੱਧ ਪੈਸੇ ਵਸੂਲੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਕਮਿਸ਼ਨਰ ਸਾਹਿਬ ਨੂੰ ਨੂੰ ਭਰੋਸਾ ਦਿੱਤਾ ਹੈ ਕਿ ਭਵਿੱਖ ਵਿੱਚ ਅਜਿਹਾ ਨਹੀਂ ਹੋਵੇਗਾ,ਉਹ ਖ਼ੁਦ ਆਪ ਇਨ੍ਹਾਂ ਸਮੱਸਿਆਵਾਂ ਵੱਲ ਗੌਰ ਕਰਨਗੇ ਤਿੱਨ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਪੂਰਾ ਯਤਨ ਕਰਨਗੇ।