ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ। ਇਸ ਦੌਰਾਨ ਦਰਬਾਰ ਸਾਹਿਬ ਦੇ ਮੁੱਖ ਦਰਵਾਜ਼ਿਆਂ ’ਤੇ ਸਕੈਨਰ ਮਸ਼ੀਨਾਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਦਰਬਾਰ ਸਾਹਿਬ ਦੇ ਹਰ ਦਰਵਾਜ਼ੇ ’ਤੇ ਸਕੈਨਰ ਮਸ਼ੀਨਾਂ ਲਾਈਆਂ ਜਾਣਗੀਆਂ। ਮੌਜੂਦਾ ਸਮੇਂ ਸੰਗਤ ਦੀ ਵੱਡੀ ਆਮਦ ਹੁੰਦੀ ਹੈ, ਜਿਸ ਦੇ ਠਹਿਰਣ ਲਈ ਹੋਰ ਸਰਾਵਾਂ ਦੀ ਵੱਡੀ ਲੋੜ ਹੈ। ਅੰਮ੍ਰਿਤਸਰ ਵਿਖੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਖਾਸਕਰ ਜੀਟੀ ਰੋਡ ’ਤੇ ਜ਼ਮੀਨ ਖਰੀਦੀ ਜਾਵੇਗੀ। ਇਸ ਕਾਰਜ ਲਈ ਸਬ-ਕਮੇਟੀ ਸਥਾਪਤ ਕੀਤੀ ਗਈ ਹੈ, ਜੋ ਜ਼ਮੀਨ ਦੀ ਤਲਾਸ਼ ਕਰ ਕੇ ਰਿਪੋਰਟ ਦੇਵੇਗੀ। ਅੰਮ੍ਰਿਤਸਰ ਤੋਂ ਬਾਹਰ ਜੀਟੀ ਰੋਡ ’ਤੇ ਖ਼ਰੀਦੀ ਜਾਣ ਵਾਲੀ ਇਸ ਜਗ੍ਹਾ ਵਿਚ ਵੱਡੀਆਂ ਸਰਾਵਾਂ ਦਾ ਪ੍ਰਬੰਧ ਕੀਤਾ ਜਾਵੇਗਾ, ਜਿੱਥੋਂ ਗੱਡੀਆਂ ਲਗਾ ਕੇ ਸੰਗਤ ਨੂੰ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਲਿਆਂਦਾ ਜਾਵੇਗਾ।
ਇਥੇ ਪਾਰਕਿੰਗ ਦੇ ਪ੍ਰਬੰਧ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਕੁਝ ਦਫ਼ਤਰ ਤਬਦੀਲ ਕਰਨ ਦੀ ਯੋਜਨਾ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਭਵਿੱਖ ਵਿਚ ਸ਼੍ਰੋਮਣੀ ਕਮੇਟੀ ਦੀਆਂ ਖੇਡ ਅਕੈਡਮੀਆਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਸਬ-ਕਮੇਟੀ ਦਾ ਗਠਨ ਕੀਤਾ ਜਾਵੇਗਾ।