ਟੋਕੀਓ ਉਲੰਪਿਕ ‘ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਪੂਰੇ 4 ਦਹਾਕਿਆਂ ਪਿੱਛੋਂ ਇਤਿਹਾਸ ਸਿਰਜਿਆ ਹੈ।ਜਿਸ ਨੂੰ ਧਿਆਨ ‘ਚ ਰੱਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਹਾਕੀ ‘ਚ ਕਾਂਸੀ ਤਮਗਾ ਜਿੱਤਣ ‘ਤੇ ਭਾਰਤੀ ਟੀਮ ਨੂੰ ਵਧਾਈ ਦਿੰਦਿਆਂ 1 ਕਰੋੜ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਪ੍ਰੈੱਸ ਕਾਨਫ੍ਰੰਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ 41 ਸਾਲਾਂ ਬਾਅਦ ਤਮਗਾ ਜਿੱਤਣ ਵਾਲੀ ਭਾਰਤੀ ਪੁਰਸ਼ ਟੀਮ ਹਾਕੀ ਟੀਮ ਨੂੰ ਕਮੇਟੀ ਵਲੋਂ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ ਅਤੇ ਗੁਰੂ ਰਾਮਦਾਸ ਸਰ੍ਹਾਂ ਵਿਖੇ ਵਿਸ਼ੇਸ ਤੌਰ ‘ਤੇ ਸੱਦ ਕੇ ਸਨਮਾਨਿਤ ਵੀ ਕੀਤਾ ਜਾਵੇਗਾ।ਇਸ ਦੌਰਾਨ ਬੋਲਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ ਕਿਉਂਕਿ ਖੇਡਾਂ ਨਾਲ ਹੀ ਅਸੀਂ ਸਿਹਤਮੰਦ ਰਹਿੰਦੇ ਹਾਂ ਤੰਦਰੁਸਤੀ ਨਾਲ ਹੀ ਜੀਵਨ ਖੁਸ਼ਹਾਲ ਹੁੰਦਾ ਹੈ।ਦੇਸ਼ ਦੇ ਨੌਜਵਾਨ ਤਾਂ ਹੀ ਤਮਗੇ ਪ੍ਰਾਪਤ ਕਰ ਸਕਦੇ ਹਨ ਅਤੇ ਦੇਸ਼ ਦਾ ਮਾਣ ਉੱਚਾ ਕਰ ਸਕਦੇ ਹਨ ਜੇਕਰ ਉਹ ਸਿਹਤਮੰਦ ਹਨ।