ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫਦ ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ।ਸ਼ਿਸਟਮੰਡਲ ਨੇ ਸੀਐਮ ਵਲੋਂ ਗੁਰਦੁਆਰਾ ਸਾਹਿਬ ‘ਚ ਆਪਣੇ ਬੇਟੇ ਦਾ ਵਿਆਹ ਸਾਦਗੀ ਨਾਲ ਕਰਨ ਦੀ ਪ੍ਰਸ਼ੰਸ਼ਾ ਕੀਤੀ ਅਤੇ ਕਿਹਾ ਕਿ ਇਸ ਨਾਲ ਸਮਾਜ ਨੂੰ ਸਾਦਾ ਵਿਆਹ ਲਈ ਮਾਰਗਦਰਸ਼ਨ ਅਤੇ ਪ੍ਰੇਰਨਾ ਮਿਲੇਗੀ।ਵਫਦ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਵੀ ਭੇਂਟ ਕੀਤਾ।