ਸ਼ੁੱਕਰਵਾਰ, ਮਈ 9, 2025 04:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਵਿਰੁੱਧ ਸ਼੍ਰੋਮਣੀ ਕਮੇਟੀ ਨੇ ਕੀਤਾ ਰੋਸ ਮਾਰਚ

ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੈਮੋਰੰਡਮ

by Gurjeet Kaur
ਮਾਰਚ 31, 2023
in ਪੰਜਾਬ
0

ਪੰਜਾਬ ਅੰਦਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਅਤੇ ਆਭਾ ਨੂੰ ਠੇਸ ਪਹੁੰਚਾਉਣ ਵਾਲੀਆਂ ਕੀਤੀਆਂ ਟਿੱਪਣੀਆਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਆਯੋਜਤ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਂ ’ਤੇ ਲਿਖਿਆ ਇਕ ਮੈਮੋਰੰਡਮ ਵੀ ਸ੍ਰੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ।

ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਇਸ ਮੌਕੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਅਹੁਦੇਦਾਰ, ਮੈਂਬਰ, ਅਧਿਕਾਰੀ, ਕਰਮਚਾਰੀ, ਰਾਗੀ, ਢਾਡੀ, ਕਵੀਸ਼ਰ ਜਥੇ ਅਤੇ ਪ੍ਰਚਾਰਕ ਸ਼ਾਮਲ ਹੋਏ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਤੋਂ ਆਰੰਭ ਹੋਏ ਰੋਸ ਮਾਰਚ ਦੌਰਾਨ ਹਾਜ਼ਰ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਨੇ ਸਤਿਨਾਮ ਵਾਹਿਗੁਰੂ ਜਾਪ ਕਰਦਿਆਂ ਸਥਾਨਕ ਕਚਹਿਰੀ ਚੌਂਕ ਵਿਖੇ ਪੁੱਜ ਕੇ ਸੰਕੇਤਕ ਰੂਪ ਵਿਚ ਧਰਨਾ ਦਿੱਤਾ। ਇਥੋਂ ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ, ਜਿਥੇ ਉਨ੍ਹਾਂ ਨੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੂੰ ਮੈਮੋਰੰਡਮ ਸੌਂਪਿਆ।

ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ’ਤੇ ਭੇਜੇ ਗਏ ਮੈਮੋਰੰਡਮ ਵਿਚ ਬੀਤੇ ਦਿਨਾਂ ਅੰਦਰ ਗ੍ਰਿਫ਼ਤਰ ਕੀਤੇ ਗਏ ਸਾਰੇ ਬੇਕਸੂਰ ਨੌਜੁਆਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਨੌਜੁਆਨਾਂ ’ਤੇ ਲਗਾਇਆ ਗਿਆ ਐਨਐਸਏ ਹਟਾਉਣ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਮੈਮੋਰੰਡਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਿਰੁੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ ਗਈਆਂ ਗੈਰ-ਸਿਧਾਂਤਕ ਟਿੱਪਣੀਆਂ ਦੀ ਵੀ ਆਲੋਚਨਾ ਕੀਤੀ ਗਈ ਹੈ। ਸਾਫ਼ ਤੌਰ ’ਤੇ ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੱਖ ਕੌਮ ਦੀ ਪ੍ਰਤੀਨਿਧਤਾ ਕਰਦੇ ਹਨ ਅਤੇ ਉਨ੍ਹਾਂ ਨੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਆਪਣਾ ਫ਼ਰਜ਼ ਬਾਖੂਬੀ ਨਿਭਾਇਆ ਹੈ। ਪੱਤਰ ’ਚ ਪੰਜਾਬ ਦੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਗਈ ਕਿ ਉਹ ਮੌਜੂਦਾ ਹਾਲਾਤਾਂ ’ਤੇ ਗਹਿਰ-ਗੰਭੀਰ ਅਧਿਐਨ ਕਰਨ ਅਤੇ ਪੰਜਾਬ ਦੇ ਸਰੋਕਾਰਾਂ ਵਿਰੁੱਧ ਭੁਗਤਣ ਤੋਂ ਬਚਣ। ਸ. ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਆੜ ਵਿਚ ਵੱਡੀ ਗਿਣਤੀ ਬੇਕਸੂਰ ਨੌਜੁਆਨਾਂ ਨੂੰ ਗ੍ਰਿਫ਼ਤਾਰ ਕਰਨਾ ਠੀਕ ਨਹੀਂ ਹੈ।

ਇਸ ਵਰਤਾਰੇ ਨਾਲ ਦੇਸ਼ ਅੰਦਰ ਸਿੱਖਾਂ ਵਿਰੁੱਧ ਇਕ ਸਾਜ਼ਿਸ਼ ਤਹਿਤ ਬਿਰਤਾਂਤ ਸਿਰਜਿਆ ਜਾ ਰਿਹਾ ਹੈ, ਜੋ ਸਿੱਖ ਕੌਮ ਦੇ ਨਾਲ-ਨਾਲ ਪੰਜਾਬ ਲਈ ਵੀ ਚੰਗਾ ਨਹੀਂ ਹੈ। ਇਸ ਪੱਤਰ ਰਾਹੀਂ ਯਾਦ ਕਰਵਾਇਆ ਗਿਆ ਕਿ ਪੰਜਾਬ ਨੇ ਹਮੇਸ਼ਾ ਹੀ ਭਾਰਤ ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਅਤੇ ਹੱਦਾਂ ਸਰਹੱਦਾਂ ਦੀ ਰਾਖੀ ਕਰਨ ਲਈ ਮੋਹਰੀ ਭੂਮਿਕਾ ਨਿਭਾਈ ਹੈ। ਪੰਜਾਬ ਦੇ ਸਰੋਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਹੱਕ ਸੱਚ ਤੇ ਮਨੁੱਖਤਾ ਦੀ ਭਲਾਈ ਵਾਲੀ ਸੋਚ ’ਤੇ ਅਧਾਰਿਤ ਹਨ। ਸਿੱਖ ਹਮੇਸ਼ਾ ਦੇਸ਼ ਲਈ ਕੁਰਬਾਨੀਆਂ ਦਿੰਦੇ ਰਹੇ ਹਨ ਅਤੇ ਅਜ਼ਾਦੀ ਦੀ ਘੋਲ ਦੌਰਾਨ ਇਹ ਕੁਰਬਾਨੀਆਂ 80 ਫੀਸਦੀ ਤੋਂ ਵੱਧ ਸਨ। ਪਰ ਦੇਸ਼ ਦੀ ਅਜ਼ਾਦੀ ਮਗਰੋਂ ਸਿੱਖਾਂ ਦੇ ਮਸਲਿਆਂ ਪ੍ਰਤੀ ਸਰਕਾਰਾਂ ਨੇ ਹਮੇਸ਼ਾ ਹੀ ਉਦਾਸੀਨਤਾ ਵਾਲੀ ਨੀਤੀ ਅਪਣਾਈ ਰੱਖੀ, ਜਿਸ ਕਰਕੇ ਸਿੱਖ ਕੌਮ ਅੰਦਰ ਰੋਸ ਰਹਿੰਦਾ ਹੈ। ਸਿੱਖਾਂ ਦੇ ਇਨ੍ਹਾਂ ਸਰੋਕਾਰਾਂ ਨੂੰ ਸਮਝੇ ਬਿਨਾਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਗਵਾਈ ਕਰਨੀ ਸੰਭਵ ਨਹੀਂ।
ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਮੌਜੂਦਾ ਹਾਲਾਤਾਂ ਦੀ ਜ਼ੁੰਮੇਵਾਰ ਸਿੱਧੇ ਤੌਰ ’ਤੇ ਪੰਜਾਬ ਤੇ ਕੇਂਦਰ ਸਰਕਾਰ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਸਲ ਹਕੀਕਤ ਨੂੰ ਸਮਝਣ ਦੀ ਥਾਂ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਸਾਹਿਬ ਬਾਰੇ ਨੀਵੇਂ ਪੱਧਰ ਦੀਆਂ ਟਿੱਪਣੀਆਂ ਕਰ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਅਤੇ ਕੌਮੀ ਅਗਵਾਈ ਕਿਸੇ ਦੁਨਿਆਵੀ ਤਖ਼ਤ ਦੀ ਤਰ੍ਹਾਂ ਨਹੀਂ ਹੈ, ਸਗੋਂ ਇਹ ਸਿਧਾਂਤਕ ਅਤੇ ਗੁਰੂ ਸਾਹਿਬ ਵੱਲੋਂ ਦਿੱਤੀ ਵਿਚਾਰਧਾਰਾ ਦੀ ਸੇਧ ਵਿਚ ਹੈ। ਉਨ੍ਹਾਂ ਦੱਸਿਆ ਕਿ ਇਸੇ ਨੂੰ ਲੈ ਕੇ ਇਕ ਮੈਮੋਰੰਡਮ ਮੁੱਖ ਮੰਤਰੀ ਨੂੰ ਭੇਜਿਆ ਗਿਆ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ. ਅਲਵਿੰਦਰ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਨਾਮ ਸਿੰਘ ਜੱਸਲ, ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਸਰਵਣ ਸਿੰਘ ਕੁਲਾਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਅਮਰਜੀਤ ਸਿੰਘ ਬੰਡਾਲਾ, ਸ. ਜਰਨੈਲ ਸਿੰਘ ਡੋਗਰਾਵਾਲਾ, ਸ. ਅਮਰੀਕ ਸਿੰਘ ਵਿਛੋਆ, ਸ. ਅਮਰਜੀਤ ਸਿੰਘ ਭਲਾਈਪੁਰ, ਬਾਬਾ ਟੇਕ ਸਿੰਘ, ਸ. ਬਲਵਿੰਦਰ ਸਿੰਘ ਵੇਂਈਪੂਈਂ, ਬੀਬੀ ਗੁਰਪ੍ਰੀਤ ਕੌਰ, ਬੀਬੀ ਜੋਗਿੰਦਰ ਕੌਰ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ. ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਰਾਜਿੰਦਰ ਸਿੰਘ ਰੂਬੀ ਆਦਿ ਮੌਜੂਦ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Share218Tweet137Share55

Related Posts

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025
Load More

Recent News

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਮਈ 9, 2025

ਭਾਰਤ-ਪਾਕਿ ਦੇ ਤਣਾਅ ਵਿਚਾਲੇ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਅਹਿਮ ਖਬਰ ਇਹ ਪ੍ਰੀਖਿਆ ਹੋਈ ਮੁਲਤਵੀ

ਮਈ 9, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਦੇਸ਼ ਦੇ 24 ਏਅਰਪੋਰਟ ਕੀਤੇ ਬੰਦ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.