Amritsar News: ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਰਾਬ ਪੀਣ ਦੀ ਘਿਨੌਣੀ ਹਰਕਤ ਕਰਨ ਵਾਲੀ ਔਰਤ ਦੀ ਮੌਤ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜੁਆਨ ਨਿਰਮਲਜੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਨੂੰਨੀ ਮਦਦ ਦਿੱਤੀ ਜਾਵੇਗੀ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ।
ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਨ੍ਹਾਂ ਨੂੰ ਠੇਸ ਕੋਈ ਵੀ ਬਰਦਾਸ਼ਤ ਨਹੀਂ ਕਰ ਸਕਦਾ। ਇਸੇ ਤਹਿਤ ਹੀ ਜਜ਼ਬਾਤਾਂ ਦੇ ਵੇਗ ਵਿਚ ਸ. ਨਿਰਮਲਜੀਤ ਸਿੰਘ ਕੋਲੋਂ ਕਾਰਵਾਈ ਹੋਈ ਹੈ।
ਪਟਿਆਲਾ ਮਾਮਲੇ ‘ਚ ਗ੍ਰਿਫ਼ਤਾਰ ਨੌਜਵਾਨ ਸ. ਨਿਰਮਲਜੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਕਾਨੂੰਨੀ ਸਹਾਇਤਾ#ਗੁਰਦੁਆਰਾਦੂਖਨਿਵਾਰਨਸਾਹਿਬ #ਪਟਿਆਲਾ#GurdwaraDukhniwaranSahib #Patiala #SGPC #SGPCLegalAid #Sikhs pic.twitter.com/PpbXjSRYdo
— Shiromani Gurdwara Parbandhak Committee (@SGPCAmritsar) May 16, 2023
ਸ਼੍ਰੋਮਣੀ ਕਮੇਟੀ ਨਿਰਮਲਜੀਤ ਸਿੰਘ ਅਤੇ ਉਸ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਕਾਨੂੰਨੀ ਮੱਦਦ ਲਈ ਵਚਨਬੱਧ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਘਟਨਾ ਦੌਰਾਨ ਜ਼ਖ਼ਮੀ ਹੋਏ ਇਕ ਸ਼ਰਧਾਲੂ ਦੇ ਇਲਾਜ਼ ਲਈ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਕੀਤਾ ਜਾ ਰਿਹਾ ਹੈ। ਬੀਤੇ ਕੱਲ੍ਹ ਹੀ ਉਸ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ ਅਤੇ ਲੋੜ ਅਨੁਸਾਰ ਮੱਦਦ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h