ਐਤਵਾਰ, ਦਸੰਬਰ 28, 2025 05:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

SGPC ਦੀ RSS ਨੂੰ ਚਿੱਠੀ, ਕਿਹਾ ‘ਸਿੱਖ ਮਸਲਿਆਂ ‘ਚ ਦਖ਼ਲ ਅੰਦਾਜ਼ੀ ਨੇ ਕਰੇ RSS-BJP

by Gurjeet Kaur
ਨਵੰਬਰ 15, 2022
in Featured News, ਧਰਮ, ਪੰਜਾਬ
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਇਕ ਪੱਤਰ ਲਿਖ ਕੇ ਆਰਐਸਐਸ ਤੇ ਭਾਜਪਾ ਵੱਲੋਂ ਸਿੱਖ ਮਸਲਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਬੰਦ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਅੱਜ ਮੋਹਨ ਭਾਗਵਤ ਨੂੰ ਲਿਖੇ ਆਪਣੇ ਪੱਤਰ ਵਿਚ ਭਾਈ ਗਰੇਵਾਲ ਨੇ ਸਖਤ ਸ਼ਬਦਾਂ ਵਿਚ ਕਿਹਾ ਕਿ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਆਰੰਭੇ ਗਏ ਸੰਘਰਸ਼ ਨੇ ਦੇਸ਼ ਦੀ ਅਜ਼ਾਦੀ ਦੇ ਘੋਲ ਦਾ ਮੁੱਢ ਬੰਨਿਆ ਸੀ, ਪਰੰਤੂ ਦੁੱਖ ਦੀ ਗੱਲ ਹੈ ਕਿ ਮੌਜੂਦਾ ਸਮੇਂ ਭਾਜਪਾ ਦੀ ਕੇਂਦਰ ਸਰਕਾਰ ਅਤੇ ਭਾਜਪਾ ਦੇ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਨੂੰ ਉਲਝਾਉਣ ਲਈ ਸਿੱਧੇ ਤੌਰ ਦਖਲ ਦਿੱਤਾ ਜਾ ਰਿਹਾ ਹੈ। ਇਸ ਦੀ ਮਿਸਾਲ ਇਸੇ ਮਹੀਨੇ 9 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾਂ ਚੋਣ ਮੌਕੇ ਸਾਹਮਣੇ ਆਈ ਹੈ।

ਉਨ੍ਹਾਂ ਕਿਹਾ ਕਿ ਆਰਐਸਐਸ ਦੀ ਰਾਜਸੀ ਧਿਰ ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ, ਹਰਿਆਣਾ ਦੀ ਭਾਜਪਾ ਸਰਕਾਰ ਅਤੇ ਸੰਵਿਧਾਨਕ ਅਹੁਦਿਆਂ ’ਤੇ ਬੈਠੇ ਭਾਜਪਾ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਚੋਣ ਵਿਚ ਸਿਧੀ ਦਖਲਅੰਦਾਜ਼ੀ ਕੀਤੀ ਗਈ ਹੈ। ਭਾਈ ਗਰੇਵਾਲ ਨੇ ਮੋਹਨ ਭਾਗਵਤ ਨੂੰ ਲਿਖਿਆ ਕਿ ਵਾਪਰਿਆ ਇਹ ਘਟਨਾਕ੍ਰਮ ਭਾਰਤ ਦੇ ਬਹੁ-ਸਭਿਅਕ ਤੇ ਬਹੁ-ਧਰਮੀ ਸਮਾਜ ਅੰਦਰ ਆਪਸੀ ਧਾਰਮਿਕ ਦੂਰੀ ਵਧਾਉਣ ਵਾਲਾ ਹੈ। ਜੇਕਰ ਇਹ ਵਰਤਾਰਾ ਨਾ ਰੋਕਿਆ ਗਿਆ ਤਾਂ ਸਿੱਖਾਂ ਦੇ ਮਨਾਂ ਅੰਦਰ ਪੈਦਾ ਹੋਣ ਵਾਲੀ ਅਸਥਿਰਤਾ ਦੇਸ਼ ਲਈ ਘਾਤਕ ਹੋਵੇਗੀ।

ਭਾਈ ਗਰੇਵਾਲ ਨੇ ਕਿਹਾ ਕਿ ਜਿਹੜੇ ਰਸਤੇ ’ਤੇ ਆਰਐਸਐਸ ਤੇ ਇਸ ਦੀ ਰਾਜਸੀ ਧਿਰ ਭਾਜਪਾ ਚਲ ਰਹੀਆਂ ਹਨ, ਇਸ ਤੋਂ ਪਹਿਲਾਂ ਸਿੱਖ ਵਿਰੋਧੀ ਜਮਾਤ ਕਾਂਗਰਸ ਅਜਿਹਾ ਕਰਿਆ ਕਰਦੀ ਸੀ। ਉਨ੍ਹਾਂ ਆਖਿਆ ਕਿ ਇਹ ਨੀਤੀ ਪ੍ਰਵਾਨ ਕਰਨਯੋਗ ਨਹੀਂ ਹੈ ਲਿਹਾਜਾ ਇਸ ਨੂੰ ਰੋਕਿਆ ਜਾਵੇ। ਉਨ੍ਹਾਂ ਆਪਣੇ ਪੱਤਰ ਵਿਚ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੇ ਆਪਣੇ 102 ਸਾਲਾ ਦੇ ਸਫਰ ਦੌਰਾਨ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਦੇ ਨਾਲ-ਨਾਲ ਸਿੱਖੀ ਪ੍ਰਚਾਰ, ਸਿਹਤ, ਸਿੱਖਿਆ ਅਤੇ ਮਾਨਵ ਭਲਾਈ ਲਈ ਮਿਸਾਲੀ ਕਾਰਜ ਕੀਤੇ ਹਨ ਅਤੇ ਆਪਣੀ ਸਥਾਪਨਾ ਤੋਂ ਲੈ ਕੇ ਕਦੇ ਵੀ ਕਿਸੇ ਦੂਸਰੇ ਧਰਮ ਵਿਚ ਦਖਲ ਨਹੀਂ ਦਿੱਤਾ। ਉਨ੍ਹਾਂ ਕਿਹਾ ਅੱਜ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਹਾੜੇ ਮੌਕੇ ਸੁਚੇਤ ਕਰਦੇ ਹਾਂ ਕਿ ਆਰਐਸਐਸ ਅਤੇ ਭਾਜਪਾ ਵੱਲੋਂ ਸਿੱਖ ਮਸਲਿਆਂ ਵਿਚ ਦਖਲਅੰਦਾਜ਼ੀ ਬੰਦ ਕੀਤੀ ਜਾਵੇ ਅਤੇ ਇਸ ’ਤੇ ਗਹਿਰਾ ਮੰਥਨ ਕਰਕੇ ਭਵਿੱਖ ਵਿਚ ਸਿੱਖਾਂ ਦੇ ਕੌਮੀ ਮਸਲਿਆਂ ਨੂੰ ਉਲਝਾਉਣ ਵਾਲੀਆਂ ਗਤੀਵਿਧੀਆਂ ਤੋਂ ਗੁਰੇਜ਼ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Share226Tweet141Share57

Related Posts

‘ਆਪ’ ਸੰਸਦ ਮੈਂਬਰ ਮੀਤ ਹੇਅਰ ਬਣੇ ਪਿਤਾ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ

ਦਸੰਬਰ 27, 2025

1 ਜਨਵਰੀ, 2026 ਤੋਂ ਬਦਲ ਜਾਣਗੇ ਇਹ ਨਿਯਮ, ਅਤੇ ਆਮ ਆਦਮੀ ਦੀ ਜੇਬ ‘ਤੇ ਪਵੇਗਾ ਵੱਡਾ ਅਸਰ

ਦਸੰਬਰ 27, 2025

ਪੰਜਾਬ ‘ਚ ਅਲਰਟ ਜਾਰੀ : ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਦਸੰਬਰ 27, 2025

ਸੰਘਣੀ ਧੁੰਦ ਕਾਰਨ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ

ਦਸੰਬਰ 27, 2025

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025

ਪੰਜਾਬੀ ਮਾਂ-ਬੋਲੀ ਦੀ ਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ : ਹੁਣ ਸਾਰੀਆਂ ਭਾਸ਼ਾਵਾਂ ਦੀਆਂ ਕਿਤਾਬਾਂ ‘ਚ ਹੋਵੇਗਾ ‘ਊੜਾ-ਐੜਾ’

ਦਸੰਬਰ 27, 2025
Load More

Recent News

‘ਆਪ’ ਸੰਸਦ ਮੈਂਬਰ ਮੀਤ ਹੇਅਰ ਬਣੇ ਪਿਤਾ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ

ਦਸੰਬਰ 27, 2025

1 ਜਨਵਰੀ, 2026 ਤੋਂ ਬਦਲ ਜਾਣਗੇ ਇਹ ਨਿਯਮ, ਅਤੇ ਆਮ ਆਦਮੀ ਦੀ ਜੇਬ ‘ਤੇ ਪਵੇਗਾ ਵੱਡਾ ਅਸਰ

ਦਸੰਬਰ 27, 2025

ਪੰਜਾਬ ‘ਚ ਅਲਰਟ ਜਾਰੀ : ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਦਸੰਬਰ 27, 2025

ਸੰਘਣੀ ਧੁੰਦ ਕਾਰਨ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ

ਦਸੰਬਰ 27, 2025

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.