Shaheed Bhagat Singh’s Niece: ਸ਼ਹੀਦ ਭਗਤ ਸਿੰਘ ਦੀ ਭਤੀਜੀ ਵਰਿੰਦਰ ਸਿੰਧੂ ਦਾ ਦਿਹਾਂਤ ਹੋ ਗਿਆ। ਉਹ ਅੱਸੀ ਸਾਲਾਂ ਤੋਂ ਵੀ ਵਡੇਰੀ ਉਮਰ ਦੇ ਸਨ ਤੇ ਇਸ ਸਮੇਂ ਯੂਕੇ ’ਚ ਰਹਿ ਰਹੇ ਸੀ।
ਦੱਸ ਦਈਏ ਕਿ ਉਨ੍ਹਾਂ 1967 ਵਿੱਚ ਭਗਤ ਸਿੰਘ ਦੀਆਂ ਤਿੰਨ ਪੀੜ੍ਹੀਆਂ ਦੀ ਪਹਿਲੀ ਪ੍ਰਮਾਣਿਕ ਜੀਵਨੀ ਲਿਖੀ ਸੀ। ਇਸ ਦੇ ਨਾਲ ਹੀ ਉਹ ਭਗਤ ਸਿੰਘ ਦੀਆਂ 1977 ਵਿੱਚ ਹਿੰਦੀ ’ਚ ਪਹਿਲੀ ਵਾਰ ਲਿਖੀਆਂ ਗਈਆਂ ਲਿਖਤਾਂ ਦੇ ਸੰਪਾਦਕ ਰਹੇ।
ਜ਼ਿਕਰਯੋਗ ਹੈ ਕਿ ਉਨ੍ਹਾਂ ਵੱਲੋਂ ਸ਼ਹੀਦ ਭਗਤ ਸਿੰਘ ਦੀਆਂ ਤਿੰਨ ਪੀੜ੍ਹੀਆਂ ’ਤੇ ਆਧਾਰਿਤ ਲਿਖੀ ਜੀਵਨੀ ਸਬੰਧੀ ਪੰਜਾਬ ਸਰਕਾਰ ਵੱਲੋਂ 2008 ਦਾ ਸਾਹਿਤ ਸ਼੍ਰੋਮਣੀ ਐਵਾਰਡ ਵਰਿੰਦਰ ਸਿੰਧੂ ਨੂੰ ਦਿੱਤਾ ਗਿਆ ਸੀ।
ਵਰਿੰਦਰ ਸਿੰਧੂ ਦਾ ਜਨਮ 30 ਜੂਨ 1940 ਨੂੰ ਲਾਹੌਰ ਵਿੱਚ ਪਿਤਾ ਕੁਲਤਾਰ ਸਿੰਘ ਤੇ ਮਾਤਾ ਸਤਿੰਦਰ ਕੌਰ ਦੇ ਘਰ ਹੋਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h