ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਸਾਹਿਬਜ਼ਾਦਿਆਂ ਅਤੇ ਸਿੰਘਾਂ ਸ਼ਹੀਦਾਂ ਨੂੰ ਸਮਰਪਿਤ ਹਰ ਸਾਲ ਮਨਾਏ ਜਾਂਦੇ ਸ਼ਹੀਦੀ ਪੰਦਰਵਾੜੇ ਦੇ ਦੂਸਰੇ ਪਡ਼ਾਅ ਦੀ ਆਰੰਭਤਾ ਗੁਰਦੁਆਰਾ ਗੁਰੁੂਗੜ੍ਹ ਸਾਹਿਬ ਸਦਾਵਰਤ ਰੂਪਨਗਰ ਤੋਂ ਨਗਰ ਕੀਰਤਨ ਦੇ ਨਾਲ ਹੋਈ ਇਹ ਨਗਰ ਕੀਰਤਨ ਰੂਪਨਗਰ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਪਹੁੰਚਿਆ । ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਸ਼ਹੀਦੀ ਪੰਦਰਵਾੜੇ ਦੀ ਆਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਦੇ ਨਾਲ ਕੀਤੀ ਗਈ । ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਲਸਾਨੀ ਕੁਰਬਾਨੀ ਪ੍ਰੀਵਾਰ ਵਿਛੋੜੇ ਅਤੇ ਚਾਰ ਸਾਹਿਬਜਾਂਦਿਆ ਅਤੇ ਸਿੰਘਾਂ ਸ਼ਹੀਦਾਂ ਦੀ ਸ਼ਹੀਦੀ ਨੂੰ ਸਮਰਪਿੱਤ ਮਨਾਏ ਜਾਂਦੇ ਸਲਾਨਾ ਸ਼ਹੀਦੀ ਪੰਦਰਵਾੜਾ ਜੋੜ ਮੇਲ ਦੀ ਆਰੰਭਤਾ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਦੇ ਨਾਲ ਹੋਈ ।
ਸ਼ਹੀਦੀ ਪੰਦਰਵਾੜੇ ਦੇ ਪਹਿਲੇ ਦਿਨ ਵੱਡੀ ਗਿਣਤੀ ਦੇ ਵਿਚ ਸੰਗਤਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਈਆਂ । ਇਸ ਮੌਕੇ ਵੱਖ ਵੱਖ ਪਿੰਡਾਂ ਦੀਆਂ ਸੇਵਾ ਸੁਸਾਇਟੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਵੱਲੋਂ ਗੁਰੂ ਦੇ ਅਤੁੱਟ ਲੰਗਰ ਵੀ ਲਗਾਏ ਗਏ ਜੋ ਲਗਾਤਾਰ ਤਿੰਨ ਦਿਨਾਂ 17,18 , 19 Decmber ਤਕ ਜਾਰੀ ਰਹਿਣਗੇ ।
ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਆਰੰਭ ਹੋਏ ਤਿੰਨ ਦਿਨਾਂ ਸ਼ਹੀਦੀ ਪੰਦਰਵਾੜੇ ਸਬੰਧੀ ਗੁਰਦੁਆਰਾ ਸਾਹਿਬ ਦੇ ਕਥਾਵਾਚਕ ਭਾਈ ਪਵਿੱਤਰ ਸਿੰਘ ਅਤੇ ਮੈਨੇਜਰ ਭਾਈ amarjeet singh ਜਿੰਦਵੜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਤਿੱਨ ਦਿਨਾਂ ਤੱਕ ਧਾਰਮਿਕ ਦੀਵਾਨ ਸਜਣਗੇ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕਰਨਗੇ । ਇਸ ਤੋਂ ਇਲਾਵਾ ਸਤਾਰਾਂ ਤਰੀਕ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਹਰਜਿੰਦਰ ਸਿੰਘ ਤਖ਼ਤਾਂ ਦੇ ਜਥੇਦਾਰ ਅਤੇ ਐੱਸਜੀਪੀਸੀ ਮੈਂਬਰਾਂ ਸਮੇਤ ਸਿਆਸੀ ਸ਼ਖ਼ਸੀਅਤਾਂ ਨਤਮਸਤਕ ਹੋਣ ਪਹੁੰਚੀਆਂ ਨੇ ।
ਮੇਲੇ ‘ਚ ਸੰਗਤਾਂ ਦੀ ਭਾਰੀ ਆਮਦ ਨੂੰ ਦੇਖਦੇ ਹੋਏ ਸਿਟੀ ਪੁਲੀਸ ਵੱਲੋਂ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਲੋਕਾਂ ਦੀ ਭੀੜ ਅਤੇ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਮੇਲੇ ‘ਚ ਲੋੜੀਂਦੇ ਪੁਲੀਸ ਮੁਲਾਜਮ ਵੀ ਤੈਨਾਤ ਕੀਤੇ ਗਏ ਹਨ।