ਸਾਬਕਾ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਦੀ ਥੋੜ੍ਹੀ ਦੇਰ ‘ਚ ਪੇਸ਼ੀ ਹੋਵੇਗੀ।ਸਿਵਲ ਹਸਪਤਾਲ ‘ਚ ਮੈਡੀਕਲ ਹੋ ਰਿਹਾ ਹੈ।ਪੇਸ਼ੀ ਤੋਂ ਪਹਿਲਾਂ ਮੈਡੀਕਲ ਚੈੱਕਅਪ ਲਈ ਸ਼ਾਮ ਸੁੰਦਰ ਅਰੋੜਾ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ।
ਜ਼ਿਕਰਯੋਗ ਹੈ ਕਿ ਬੀਤੀ ਦੇਰ ਰਾਤ ਨੂੰ ਸਾਬਕਾ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਜੀਰਕਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ।ਜਾਣਕਾਰੀ ਮੁਤਾਬਕ ਸਾਬਕਾ ਮੰਤਰੀ ਨੂੰ ਵਿਜੀਲੈਂਸ ਅਧਿਕਾਰੀ ਨੂੰ 50 ਰੁਪਏ ਰਿਸ਼ਵਤ ਦਿੰਦਿਆਂ ਗ੍ਰਿਫਤਾਰ ਕੀਤਾ ਗਿਆ ਹੈ।ਜਾਂਚ ਤੋਂ ਨਾਮ ਹਟਾਉਣ ਲਈ ਵਿਜੀਲੈਂਸ ਨੂੰ 1 ਕਰੋੜ ਦੀ ਪੇਸ਼ਕਸ਼ ਕੀਤੇ ਜਾਣ ਦਾ ਮਾਮਲੇ ‘ਚ ਵਿਜੀਲੈਂਸ ਵਲੋਂ ਸਾਬਕਾ ਮੰਤਰੀ ਨੂੰ ਗ੍ਰਿਫਤਾਰ ਕੀਤਾ ਗਿਆ।
ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਵਿਜੀਲੈਂਸ ਦੇ ਏਆਈਜੀ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਅਧਿਕਾਰੀ ਨੂੰ 1 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ, 50 ਲੱਖ ਰੁਪਏ ਐਡਵਾਂਸ ਲੈ ਕੇ ਚੰਡੀਗੜ੍ਹ ਪਹੁੰਚ ਗਿਆ, ਜਿੱਥੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਅਰੋੜਾ ਪਹਿਲਾਂ ਕਾਂਗਰਸ ‘ਚ ਸਨ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਮੁੱਖ ਮੰਤਰੀ ਰਹਿ ਚੁੱਕੇ ਹਨ। ਕੈਪਟਨ ਨੂੰ ਹਟਾਉਣ ਤੋਂ ਬਾਅਦ ਉਹ ਕੁਝ ਦਿਨ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ।
ਵਿਜੀਲੈਂਸ ਬਿਊਰੋ (VB) ਪੰਜਾਬ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ‘ਤੇ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ (AIG) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦਾ ਦੋਸ਼ ਲਗਾਇਆ ਹੈ। ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਮਨਮੋਹਨ ਕੁਮਾਰ ਦੇ ਬਿਆਨਾਂ ’ਤੇ 15 ਅਕਤੂਬਰ ਨੂੰ ਸਾਬਕਾ ਮੰਤਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਤਹਿਤ ਪਰਚਾ ਦਰਜ ਕੀਤਾ ਗਿਆ ਸੀ।