ਪਟਿਆਲਾ ‘ਚ ਤੋਂ ਇੱਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜੋ ਕਿ ਇਨਸਾਨੀਅਤ ਨੂੰ ਬਿਲਕੁਲ ਸ਼ਰਮਸਾਰ ਕਰ ਰਹੀ ਹੈ। ਦੱਸ ਦੇਈਏ ਕਿ ਪਟਿਆਲਾ ਸ਼ਹਿਰ ‘ਚ ਇੱਕ ਆਟੋ ਚਾਲਕ ਵੱਲੋਂ ਇੱਕ 12 ਸਾਲ ਸਾਲ ਦੀ ਬੱਚੀ ਦੇ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆ ਰਿਹਾ ਹੈ।
ਦੱਸ ਦੇਈਏ ਕਿ ਪਿਛਲੇ ਕਰੀਬ 8 ਮਹੀਨਿਆਂ ਤੋਂ ਇਹ ਦਰਿੰਦਾ ਬੱਚੀ ਨਾਲ ਗਲਤ ਕੰਮ ਕਰ ਰਿਹਾ ਸੀ। ਜਾਣਕਰੀ ਅਨੁਸਾਰ ਇਸ ਗੱਲ ਦਾ ਖੁਲਾਸਾ ਬੱਚੀ ਦੇ ਗਰਭਵਤੀ ਹੋਣ ‘ਤੇ ਹੋਇਆ।
ਮਾਤਾ ਪਿਤਾ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗਿਰਫ਼ਤਾਰ ਕਰ ਲਿਆ ਹੈ।