India vs New Zealand World Cup 2023: ਵਿਸ਼ਵ ਕੱਪ 2023 ਦੇ 21ਵੇਂ ਮੈਚ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ ਭਾਰਤੀ ਟੀਮ ਅੰਕ ਸੂਚੀ ਵਿੱਚ ਸਿਖਰ ’ਤੇ ਪਹੁੰਚ ਗਈ ਹੈ। ਹੁਣ ਭਾਰਤ ਦੇ 10 ਅੰਕ ਹਨ। ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 273 ਦੌੜਾਂ ਬਣਾਈਆਂ। 274 ਦੌੜਾਂ ਦੇ ਟੀਚੇ ਦੇ ਜਵਾਬ ‘ਚ ਭਾਰਤੀ ਟੀਮ ਨੇ 6 ਵਿਕਟਾਂ ਗੁਆ ਕੇ ਮੈਚ ਜਿੱਤ ਲਿਆ ਹੈ। ਵਿਰਾਟ ਕੋਹਲੀ ਨੇ 104 ਗੇਂਦਾਂ ‘ਤੇ 95 ਦੌੜਾਂ ਦੀ ਮੈਚ ਜੇਤੂ ਪਾਰੀ ਖੇਡੀ। ਉਨ੍ਹਾਂ ਤੋਂ ਇਲਾਵਾ ਰੋਹਿਤ ਸ਼ਰਮਾ ਨੇ 46, ਰਵਿੰਦਰ ਜਡੇਜਾ ਨੇ 39 ਅਤੇ ਕੇਐਲ ਰਾਹੁਲ ਨੇ 33 ਦੌੜਾਂ ਬਣਾਈਆਂ। ਕੀਵੀ ਟੀਮ ਲਈ ਲੋਕੀ ਫਰਗੂਸਨ ਨੇ 2 ਵਿਕਟਾਂ ਲਈਆਂ।
ਇਸ ਮੈਚ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਦੀ ਟੀਮ ਨੇ 273 ਦੌੜਾਂ ਬਣਾਈਆਂ ਸਨ। ਡੇਰੇਲ ਮਿਸ਼ੇਲ ਨੇ 127 ਗੇਂਦਾਂ ‘ਤੇ 130 ਦੌੜਾਂ ਦੀ ਸੈਂਕੜਾ ਪਾਰੀ ਖੇਡੀ। ਜਦਕਿ ਰਚਿਨ ਰਵਿੰਦਰਾ ਨੇ 87 ਗੇਂਦਾਂ ‘ਤੇ 75 ਦੌੜਾਂ ਬਣਾਈਆਂ।
ਗਲੇਨ ਫਿਲਿਪਸ ਨੇ 23 ਦੌੜਾਂ ਬਣਾਈਆਂ। ਉਸ ਤੋਂ ਇਲਾਵਾ ਕੋਈ ਹੋਰ ਬੱਲੇਬਾਜ਼ 20 ਦੇ ਅੰਕੜੇ ਨੂੰ ਨਹੀਂ ਛੂਹ ਸਕਿਆ। ਭਾਰਤੀ ਟੀਮ ਲਈ ਮੁਹੰਮਦ ਸ਼ਮੀ ਨੇ ਸਭ ਤੋਂ ਵੱਧ 5 ਵਿਕਟਾਂ ਲਈਆਂ। ਕੁਲਦੀਪ ਯਾਦਵ ਨੇ 2 ਵਿਕਟਾਂ ਹਾਸਲ ਕੀਤੀਆਂ। ਬੁਮਰਾਹ ਅਤੇ ਸਿਰਾਜ ਨੇ 1-1 ਵਿਕਟ ਲਈ। ਭਾਰਤ ਨੇ ਛੇ ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।