Shehnaaz Gill and Jaani Collaboration: ਸ਼ਹਿਨਾਜ਼ ਗਿੱਲ (Shehnaaz Gill) ਹਿੰਦੀ ਮਨੋਰੰਜਨ ਉਦਯੋਗ ‘ਚ ਸਭ ਤੋਂ ਕਿਊਟ ਤੇ ਸਭ ਤੋਂ ਪ੍ਰਸ਼ੰਸਾਯੋਗ, ਪਿਆਰੀ ਸ਼ਖਸੀਅਤਾਂ ਚੋਂ ਇੱਕ ਹੈ। ਇਸ ਦੀਵਾ ਨੂੰ ਬਿੱਗ ਬੌਸ 13 ਵਿੱਚ ਉਸ ਦੇ ਸ਼ਾਨਦਾਰ ਕੰਮ ਲਈ ਫੈੈਨਸ ਤੋਂ ਖੂਬ ਪਿਆਰ ਅਤੇ ਸ਼ਲਾਘਾ ਮਿਲੀ। ਇਸ ਸ਼ੋਅ ਦੌਰਾਨ ਸ਼ਹਿਨਾਜ਼ ਅਤੇ ਸਿਥਾਰਧ ਸ਼ੁਕਲਾ ਦੀ ਜੋੜੀ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ। ਪਰ ਸਿਥਾਰਧ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਨੇ ਜ਼ਬਰਦਸਤ ਢੰਗ ਦੇ ਨਾਲ ਫਿਰ ਤੋਂ ਵਾਪਸੀ ਕੀਤੀ ਹੈ।
ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿਣ ਵਾਲੀ ਸ਼ਹਿਨਾਜ਼ ਗਿੱਲ ਦੇ ਨਾਲ ਹੁਣ ਪੰਜਾਬੀ ਗੀਤਕਾਰ ਜਾਨੀ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਦੱਸ ਦਈਏ ਕਿ ਇਹ ਤਸਵੀਰਾਂ Jaani ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਗਈਆਂ। ਇਨ੍ਹਾਂ ਤਸਵੀਰਾਂ ਨੂੰ ਦੇਖ ਇਹ ਲੱਗ ਰਿਹਾ ਕੀ ਦੋਵੇ ਮਿਲ ਕੇ ਫੈਨਸ ਲਈ ਕੁਝ ਖਾਸ ਲੈ ਕੇ ਆ ਰਹੇ ਹਨ। ਸ਼ਹਿਨਾਜ਼ ਅਤੇ ਜਾਨੀ ਨੇ ਇਹ ਤਸਵੀਰਾਂ ਸਾਂਝੀਆਂ ਕਰ ਲਿਖਿਆ, ਜਾਦੂ ਹੈ ਏਹ ਕੋਈ ਜਾਂ ਖੁਦਾ ਕੀ ਮਾਇਆ ਹੈ…
View this post on Instagram
ਇਨ੍ਹਾਂ ਤਸਵੀਰਾਂ ‘ਚ ਤੁਸੀ ਦੇਖ ਸਕਦੇ ਹੋ ਜਾਨੀ ਗੀਟਾਰ ਦੇ ਨਾਲ ਨਜ਼ਰ ਆ ਰਹੇ ਹਨ। ਉੱਥੇ ਹੀ ਸ਼ਹਿਨਾਜ਼ ਗਿੱਲ ਉਸ ਨੂੰ ਬੇਹੱਦ ਗੌਰ ਨਾਲ ਸੁਣ ਰਹੀ ਹੈ। ਹਾਲਾਂਕਿ ਦੋਵਾਂ ਸਟਾਰਸ ਵੱਲੋਂ ਹਾਲੇ ਆਪਣੀ ਇਸ ਮੁਲਾਕਾਤ ਦੀ ਅਸਲ ਵਜ੍ਹਾ ਦਾ ਖੁਲਾਸਾ ਨਹੀਂ ਕੀਤਾ ਗਿਆ। ਪਰ ਫੈਨਸ ਕਿਆਸ ਲਗਾ ਰਹੇ ਹਨ ਕਿ ਦੋਵੇਂ ਮਿਲ ਕੋਈ ਗੀਤ ਲੈ ਕੇ ਹਾਜ਼ਿਰ ਹੋਣਗੇ।
ਸ਼ਹਿਨਾਜ਼ ਦੇ ਵਰਕ ਫਰੰਟ ਦੀ ਗੱਲ ਕਰਿਏ ਤਾਂ ਸ਼ਹਿਨਾਜ਼ ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਨਾਲ (Kisi Ka Bhai Kisi Ki Jaan) ਕਿਸੀ ਕਾ ਭਾਈ ਕਿਸੀ ਕੀ ਜਾਨ ‘ਚ ਕੰਮ ਕਰਦੇ ਹੋਏ ਨਜ਼ਰ ਆਵੇਗੀ। ਜਿਸਦਾ ਫੈਨਜ਼ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h