ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਆਪਣੇ ਜੱਦੀ ਪਿੰਡ ਤਲਾਣੀਆਂ ਵਿਖੇ ਪਹੁੰਚ ਕੇ ਆਪਣੀ ਵੋਟ ਦਾ ਭੁਗਤਾਨ ਕੀਤਾ ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਵਲੋਂ ਸੰਗਰੂਰ ਹਲਕੇ ‘ਚ ਬਹੁਤ ਵਿਕਾਸ ਕਰਵਾਇਆ ਹੈ, ਜਿਸ ਨੂੰ ਦੇਖਦਿਆਂ ਸੰਗਰੂਰ ਨਿਵਾਸੀ ਉਨ੍ਹਾਂ ਨੂੰ ਇਸ ਵਾਰ ਫਿਰ ਚੋਣ ਜਤਾ ਕੇ ਸੇਵਾ ਦਾ ਮੌਕਾ ਜ਼ਰੂਰ ਦੇਣਗੇ।
ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਵਿਕਾਸ ਨੂੰ ਲੈ ਕੇ ਉਨ੍ਹਾਂ ਵਲੋਂ ਘਰ ਘਰ ਪਿੰਡ ਪਿੰਡ ਤੱਕ ਪਹੁੰਚ ਕੀਤੀ ਗਈ ਹੈ।
ਸੰਗਰੂਰ ‘ਚ ਹੋਏ ਵਿਕਾਸ ਦੀ ਮੂੰਹ ਬੋਲਦੀ ਤਸਵੀਰ ਸਭ ਸਾਹਮਣੇ ਹੈ।ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਜਿਹੜੇ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕਰਨ ‘ਚ ਬੁਰੀ ਤਰ੍ਹਾਂ ਨਾਕਾਮ ਰਹੇ।ਇਸ ਲਈ ਅੱਜ ਪੰਜਾਬ ਦੀ ਜਨਤਾ ਬੀਜੇਪੀ ਨੂੰ ਪਸੰਦ ਨਹੀਂ ਕਰ ਰਹੀ।