ਮੰਗਲਵਾਰ, ਮਈ 13, 2025 05:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ ਫਿਰੋਜ਼ਪੁਰ ਬਾਈਪਾਸ ਤੇ ਫਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ-ਮਲੋਟ ਸੜਕ ਦਾ ਕੰਮ ਸ਼ੁਰੂ ਕਰਨ ਦਾ ਭਰੋਸਾ ਦੇਣ ਲਈ ਗਡਕਰੀ ਦਾ ਕੀਤਾ ਧੰਨਵਾਦ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਸੜਕ ਟਰਾਂਸਪੋਰਟ ਤੇ ਹਾਈਵੇ ਮੰਤਰੀ ਨਿਤਿਨ ਗਡਕਰੀ ਵੱਲੋਂ ਫਿਰੋਜ਼ਪੁਰ ਬਾਈ ਪਾਸ ਅਤੇ ਫਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ-ਮਲੋਟ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਨ ਦਾ ਭਰੋਸਾ ਦੇਣ ’ਤੇ ਉਹਨਾਂ ਦਾ ਧੰਨਵਾਦ ਕੀਤਾ।

by Bharat Thapa
ਫਰਵਰੀ 9, 2023
in ਪੰਜਾਬ
0

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਸੜਕ ਟਰਾਂਸਪੋਰਟ ਤੇ ਹਾਈਵੇ ਮੰਤਰੀ ਨਿਤਿਨ ਗਡਕਰੀ ਵੱਲੋਂ ਫਿਰੋਜ਼ਪੁਰ ਬਾਈ ਪਾਸ ਅਤੇ ਫਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ-ਮਲੋਟ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਨ ਦਾ ਭਰੋਸਾ ਦੇਣ ’ਤੇ ਉਹਨਾਂ ਦਾ ਧੰਨਵਾਦ ਕੀਤਾ।
ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫਦ ਨੇ ਅੱਜ ਕੇਂਦਰੀ ਮੰਤਰੀ ਨਾਲ ਮੁਲਾਕਾਤ ਕੀਤੀ। ਵਫਦ ਵਿਚ ਸਰਦਾਰ ਬਾਦਲ ਤੋਂ ਇਲਾਵਾ ਸਰਦਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸਰਦਾਰ ਜੋਗਿੰਦਰ ਸਿੰਘ ਜਿੰਦੂ, ਸਰਦਾਰ ਵਰਦੇਵ ਸਿੰਘ ਮਾਨ ਤੇ ਸਰਦਾਰ ਹਰਪ੍ਰੀਤ ਸਿੰਘ ਵੀ ਸ਼ਾਮਲ ਸਨ। ਵਫਦ ਨੇ ਮੰਤਰੀ ਨੂੰ ਇਹਨਾਂ ਦੋ ਪ੍ਰਾਜੈਕਟਾਂ ਦੀ ਉਸਾਰੀ ਸ਼ੁਰੂ ਕਰਵਾਉਣ ਦੀ ਲੋੜ ਬਾਰੇ ਜਾਣਕਾਰੀ ਦਿੱਤੀ।


ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਵੇਂ ਫਿਰੋਜ਼ਪੁਰ ਬਾਈਪਾਸ ਵਾਸਤੇ ਮਨਜ਼ੂਰੀ ਦਿੱਤੀ ਗਈ ਤੇ ਇਸ ਲਈ ਜ਼ਮੀਨ ਵੀ ਐਕਵਾਇਰ ਹੋਗਈ ਪਰ ਹਾਲੇ ਤੱਕ ਇਸ ਵਾਸਤੇ ਰੱਖਿਆ ਮੰਤਰਾਲੇ ਤੋਂ ਮਨਜ਼ੂਰੀ ਨਹੀਂ ਮਿਲੀ। ਉਹਨਾਂ ਕਿਹਾ ਕਿ ਉਹਨਾਂ ਪਹਿਲਾਂ ਵੀ ਸ੍ਰੀ ਨਿਤਿਨ ਗਡਕਰੀ ਨੂੰ ਅਪੀਲ ਕੀਤੀ ਸੀ ਕਿ ਇਹ ਮਾਮਲਾ ਰੱਖਿਆ ਮੰਤਰਾਲੇ ਕੋਲ ਚੁੱਕਿਆ ਜਾਵੇ। ਸ੍ਰੀ ਗਡਕਰੀ ਨੇ ਅੱਜ ਭਰੋਸਾ ਦੁਆਇਆ ਕਿ ਲੋੜੀਂਦੀਆਂ ਪ੍ਰਵਾਨਗੀਆਂ ਲੈ ਲਈਆਂ ਜਾਣਗੀਆਂ ਅਤੇ ਬਾਈਪਾਸ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ ਜਿਸ ਨਾਲ ਸ਼ਹਿਰ ਵਿਚ ਟਰੈਫਿਕ ਦੀ ਮੁਸ਼ਕਿਲ ਖਤਮ ਹੋ ਜਾਵੇਗੀ।
ਸਰਦਾਰ ਬਾਦਲ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੇ ਇਹ ਵੀ ਭਰੋਸਾ ਦੁਆਇਆ ਕਿ ਫਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ-ਮਲੋਟ ਰੋਡ 10 ਮੀਟਰ ਚੌੜੀ ਕੀਤੀ ਜਾਣੀ ਹੈ।ਉਹਨਾਂ ਕਿਹਾ ਕਿ ਸੜਕ ਸੜਕ ਦੀ ਹਾਲਾਤ ਲੰਬੇ ਸਮੇਂ ਤੋਂ ਖਰਾਬ ਹੈ ਤੇ ਇਹ ਲੋਕਾਂ ਦੀ ਚਿਰੋਕਣੀ ਮੰਗ ਸੀ ਕਿ ਇਸ ਸੜਕ ਨੂੰ ਅਪਗ੍ਰੇਡ ਕੀਤਾ ਜਾਵੇ ਜੋ ਹੁਸੈਨੀਵਾਲਾ ਤੇ ਵਾਹਗਾ ਸਰਹੱਦ ਨਾਲ ਜੁੜਦੀ ਹੈ।
ਅਕਾਲੀ ਦਲ ਦੇ ਵਫਦ ਨੇ ਆਦਮਪੁਰ ਫਲਾਈਓਵਰ (ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ’ਤੇ) ਦੀ ਉਸਾਰੀ ਦਾ ਮੁੱਦਾ ਵੀ ਚੁੱਕਿਆ। ਇਸਦਾ ਕੰਮ 2017 ਤੋਂ ਬੰਦ ਪਿਆ ਹੈ। ਫਲਾਈਓਵਰ ਵਾਸਤੇ ਪ੍ਰਵਾਨਗੀ 2016 ਵਿਚ ਅਕਾਲੀ ਦਲ ਦੀ ਸਰਕਾਰ ਵੇਲੇ ਮਿਲ ਗਈ ਸੀ ਤੇ ਉਸੇ ਸਾਲ ਕੰਮ ਵੀ ਸ਼ੁਰੂ ਹੋ ਗਿਆ ਸੀ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਉਸਾਰੀ ਦਾ ਇਕ ਇੰਚ ਵੀ ਕੰਮ ਨਹੀਂ ਹੋਇਆ, ਜੋ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਬਣਨ ਤੋਂ ਇੱਕ ਸਾਲ ਬਾਅਦ ਵੀ ਜਿਓਂ ਦਾ ਤਿਓਂ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕੇਂਦਰੀ ਮੰਤਰੀ ਨੂੰ ਕੰਮ ਬੰਦ ਹੋਣ ਨਾਲ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਉਹਨਾਂ ਇਹ ਵੀ ਦੱਸਿਆ ਕਿ ਉਹਨਾਂ ਦੇ ਮੰਗਲਵਾਰ ਨੂੰ ਆਦਮੁਪਰ ਦੇ ਦੌਰੇ ਵੇਲੇ ਲੋਕਾਂ ਨੂੰ ਉਹਨਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਸਹਿਯੋਗ ਨਾ ਦੇਣ ਕਾਰਨ ਉਹਨਾਂ ਦਾ ਵਪਾਰ ਤਬਾਹ ਹੋ ਰਿਹਾ ਹੈ।
ਇਸਦੇ ਜਵਾਬ ਵਿਚ ਸ੍ਰੀ ਗਡਕਰੀ ਨੇ ਭਰੋਸਾ ਦੁਆਇਆ ਕਿ ਉਹ ਰਾਜ ਸਰਕਾਰ ਨਾਲ ਇਸ ਸਬੰਧੀ ਗੱਲਬਾਤ ਕਰਨਗੇ ਅਤੇ ਯਕੀਨੀ ਬਣਾਉਣਗੇ ਕਿ ਇਹ ਕੰਮ ਬਿਨਾਂ ਹੋਰ ਦੇਰੀ ਦੇ ਮੁੜ ਸ਼ੁਰੂ ਹੋਵੇ।
ਵਫਦ ਨੇ ਮੰਤਰੀ ਵੱਲੋਂ ਤਿੰਨਾਂ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਦਾ ਭਰੋਸਾ ਦੇਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਰਹੱਦੀ ਸੂਬੇ ਲਈ ਬਹੁਤ ਲਾਹੇ ਵੰਦ ਸਾਬਤ ਹੋਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ferozepur bypasspropunjabtvShiromani Akali Dalstart workthanked Gadkari
Share211Tweet132Share53

Related Posts

cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025

ਅੰਮ੍ਰਿਤਸਰ ਏਅਰਪੋਰਟ ਬੰਦ ਹੋਣ ‘ਤੇ ਰੇਲਵੇ ਦਾ ਵੱਡਾ ਫੈਸਲਾ, ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਮਈ 12, 2025

ਪੰਜਾਬ ਦੇ ਇਹ ਸਕੂਲ ਅੱਜ ਵੀ ਰਹਿਣਗੇ ਬੰਦ, ਛੁੱਟੀਆਂ ਨਹੀਂ ਹੋਈਆਂ ਖ਼ਤਮ

ਮਈ 12, 2025
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.