ਐਤਵਾਰ, ਮਾਰਚ 1, 2026 10:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਦੀ ਆੜ ਹੇਠ ਹਰਿਆਣਾ ਦੀ ਸਰਕਾਰ ਨੇ ਸਿੱਖ ਗੁਰਧਾਮਾਂ ਨੂੰ ਆਪਣੇ ਕਬਜ਼ੇ ਹੇਠ ਲੈਣ ਦਾ ਘਿਨੌਣਾ ਯਤਨ ਕੀਤਾ ਹੈ।

by ਮਨਵੀਰ ਰੰਧਾਵਾ
ਫਰਵਰੀ 25, 2023
in ਧਰਮ
0

ਚੰਡੀਗੜ੍ਹ: ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਬੀਤੇ ਦਿਨਾਂ ਅੰਦਰ ਗੁਰਦੁਆਰਿਆਂ ‘ਤੇ ਕੀਤੇ ਗਏ ਕਬਜ਼ਿਆਂ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 3 ਮਾਰਚ 2023 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਉਚੇਚਾ ਇਜਲਾਸ ਸੱਦ ਲਿਆ ਹੈ।

ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ 72 ਘੰਟਿਆਂ ਦੇ ਨੋਟਿਸ ‘ਤੇ ਇਕ ਨੁਕਾਤੀ ਏਜੰਡਾ ਵਿਚਾਰਨ ਲਈ ਹੋਈ ਇਕੱਤਰਤਾ ਵਿਚ ਕੀਤਾ ਗਿਆ। ਕਲਗੀਧਰ ਨਿਵਾਸ ਵਿਖੇ ਹੋਈ ਇਕੱਤਰਤਾ ਦੌਰਾਨ ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਹਰਿਆਣਾ ਸਰਕਾਰ ਵੱਲੋਂ ਗਿਣੀ ਮਿਥੀ ਸਾਜ਼ਿਸ਼ ਤਹਿਤ ਆਪਣੇ ਅਧੀਨ ਚਲਾਉਣ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਭਾਜਪਾ ਦਾ ਸਿੱਖ ਕੌਮ ‘ਤੇ ਵੱਡਾ ਹਮਲਾ ਕਰਾਰ ਦਿੱਤਾ ਗਿਆ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਦੀ ਆੜ ਹੇਠ ਹਰਿਆਣਾ ਦੀ ਸਰਕਾਰ ਨੇ ਸਿੱਖ ਗੁਰਧਾਮਾਂ ਨੂੰ ਆਪਣੇ ਕਬਜ਼ੇ ਹੇਠ ਲੈਣ ਦਾ ਘਿਨੌਣਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਐਡਹਾਕ ਕਮੇਟੀ ਨੂੰ ਧੱਕੇ ਨਾਲ ਗੁਰੂ ਘਰਾਂ ਦਾ ਪ੍ਰਬੰਧ ਦਵਾਉਣ ਲਈ ਮਰਯਾਦਾ ਦੀ ਘੋਰ ਉਲੰਘਣਾ ਕੀਤੀ ਗਈ ਅਤੇ ਪੁਲਿਸ ਕਰਮੀ ਜੋੜੇ ਪਾ ਕੇ ਗੁਰਦੁਆਰਾ ਪਰਕਰਮਾਂ ਅੰਦਰ ਦਾਖ਼ਲ ਹੋਏ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਅਤੇ ਐਡਹਾਕ ਕਮੇਟੀ ਦੀ ਇਸ ਹਰਕਤ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਸੱਟ ਵੱਜੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਵਿਰੁੱਧ ਭੁਗਤ ਰਹੀ ਹੈ। ਕੋਰਟ ਦੇ ਫੈਸਲੇ ‘ਚ ਸਪੱਸ਼ਟ ਹੈ ਕਿ ਹਰਿਆਣਾ ਕਮੇਟੀ ਕਾਰਜਸ਼ੀਲ ਕਰਨ ਲਈ ਚੋਣ ਕੀਤੀ ਜਾਵੇ ਅਤੇ ਚੁਣੇ ਜਾਣ ਵਾਲੇ ਮੈਂਬਰ ਅੰਮ੍ਰਿਤਧਾਰੀ ਹੋਣ, ਪਰ ਸਰਕਾਰ ਵੱਲੋਂ ਨਾਮਜ਼ਦ ਕਮੇਟੀ ਵਿਚ ਵੱਡੀ ਗਿਣਤੀ ਮੈਂਬਰ ਰਹਿਤ ਤੋਂ ਸੱਖਣੇ ਹਨ। ਇਸ ਤੋਂ ਇਲਾਵਾ ਨੋਟੀਫਿਕੇਸ਼ਨ ਰਾਹੀਂ ਕਮੇਟੀ ਚੁਣਨ ਦੀ ਪ੍ਰਕਿਰਿਆ ਵੀ ਗੈਰ-ਸੰਵਿਧਾਨਕ ਹੈ, ਕਿਉਂਕਿ ਇਹ 24 ਅਕਤੂਬਰ 2022 ਨੂੰ ਗਵਰਨਰ ਰਾਹੀਂ ਆਰਡੀਨੈਂਸ ਜਾਰੀ ਕਰਵਾ ਕੇ ਗੁਰੂ ਘਰ ਦੇ ਪ੍ਰਬੰਧ ‘ਤੇ ਸਰਕਾਰੀ ਕਬਜ਼ੇ ਦਾ ਰਾਹ ਬਣਾਇਆ ਗਿਆ ਹੈ।

ਸ਼੍ਰੋਮਣੀ ਕਮੇਟੀ ਨੇ ਇਸ ਸਬੰਧ ਵਿਚ ਇਕ ਪੰਜ ਮੈਂਬਰੀ ਕਮੇਟੀ ਸਥਾਪਤ ਕੀਤੀ ਸੀ, ਜਿਸ ਦੀ ਰਿਪੋਰਟ ਅੱਜ ਦੀ ਅੰਤ੍ਰਿੰਗ ਕਮੇਟੀ ਵਿਚ ਵਿਚਾਰੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਕਮੇਟੀ ਦੀ ਰਿਪੋਰਟ ਵਿਚ ਸਪੱਸ਼ਟ ਹੋਇਆ ਹੈ ਕਿ ਹਰਿਆਣਾ ਐਡਹਾਕ ਕਮੇਟੀ ਨੇ ਸਰਕਾਰ ਦੀ ਸਪ੍ਰਸਤੀ ਹੇਠ ਗੁਰੂ ਘਰਾਂ ਵਿਚ ਧੱਕੇਸ਼ਾਹੀ ਕੀਤੀ ਹੈ। ਹਰਿਆਣਾ ‘ਚ ਬਣੀ ਸਰਕਾਰੀ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਮੈਂਬਰ ਭਾਈ ਬਲਜੀਤ ਸਿੰਘ ਦਾਦੂਵਾਲ ਦੇ ਹਥਿਆਰਬੰਦ ਬੰਦੇ ਗੁਰੂ ਘਰ ਵਿਚ ਜਬਰੀ ਦਾਖ਼ਲ ਹੋਏ ਅਤੇ ਗੁਰ-ਮਰਯਾਦਾ ਦੀ ਪ੍ਰਵਾਹ ਕੀਤੇ ਬਿਨਾਂ ਗੋਲਕਾਂ ਦੇ ਜਿੰਦਰੇ ਤੋੜ ਕੇ ਆਪਣੇ ਲਗਾ ਦਿੱਤੇ ਗਏ। ਪੁਲਿਸ ਪ੍ਰਸ਼ਾਸਨ ਨੇ ਵੀ ਸੰਗਤਾਂ ਦੇ ਸਤਿਕਾਰ ਨੂੰ ਸੱਟ ਮਾਰਦਿਆਂ ਮਰਯਾਦਾ ਨੂੰ ਤਾਰ-ਤਾਰ ਕੀਤਾ।

ਧਾਮੀ ਨੇ ਕਿਹਾ ਕਿ ਇਹ ਅੰਗਰੇਜ਼ ਸਰਕਾਰ ਦੇ ਸਮੇਂ ਮਹੰਤਾਂ ਵੱਲੋਂ ਕੀਤੀ ਜਾਂਦੀ ਧੱਕੇਸ਼ਾਹੀ ਤੋਂ ਘੱਟ ਨਹੀਂ ਸੀ। ਉਨ੍ਹਾਂ ਆਖਿਆ ਕਿ ਕਦੇ ਕਾਂਗਰਸ ਜਮਾਤ ਅਜਿਹੀਆਂ ਸਿੱਖ ਵਿਰੋਧੀ ਕਾਰਵਾਈਆਂ ਕਰਦੀ ਸੀ, ਪਰ ਅੱਜ ਭਾਰਤੀ ਜਨਤਾ ਪਾਰਟੀ ਵੀ ਉਸ ਤੋਂ ਪਿੱਛੇ ਨਹੀਂ ਰਹੀ। ਕਾਂਗਰਸ ਦੀ ਤਰ੍ਹਾਂ ਇਸ ਦਾ ਖਾਮਿਆਜਾ ਭਾਜਪਾ ਨੂੰ ਵੀ ਭੁਗਤਣਾ ਪਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਸਿੱਖਾਂ ਦੇ ਸ਼ਕਤੀ ਸੋਮੇ ਗੁਰਦੁਆਰਾ ਸਾਹਿਬਾਨ ਦੀ ਮਾਣ-ਮਰਯਾਦਾ ਦੇ ਉਲੰਘਣ ਦੀ ਕਰੜੀ ਅਲੋਚਨਾ ਕਰਦਿਆਂ ਇਸ ਸਬੰਧ ਵਿਚ ਅਗਲੀ ਰੂਪਰੇਖਾ ਉਲੀਕਣ ਲਈ ਸਮੂਹ ਮੈਂਬਰਾਂ ਦੀ ਜਨਰਲ ਇਕੱਤਰਤਾ ਸੱਦਣ ਦਾ ਫੈਸਲਾ ਕੀਤਾ ਹੈ। ਇਜਲਾਸ ਦੌਰਾਨ ਆਏ ਸੁਝਾਵਾਂ ਅਨੁਸਾਰ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Harjinder Singh DhamiHaryana governmentHaryana Gurdwara CommitteeHistoric Gurdwaras of Haryanapro punjab tvpunjab newsShiromani CommitteeSSGPC
Share202Tweet127Share51

Related Posts

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ਼੍ਰੀ ਰਣਕੇਸ਼ਵਰ ਮੰਦਰ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਫਰਵਰੀ 15, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਕੇਦਾਰਨਾਥ ਮੰਦਰ ਦੇ ਕਪਾਟ, ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ਕੀਤਾ ਗਿਆ ਐਲਾਨ

ਫਰਵਰੀ 15, 2026

ਗੁਰਦੁਆਰਾ ਸਾਹਿਬ ਵਿਨੀਪੈੱਗ ਸਾਊਥ ਸਿੱਖ ਸੈਂਟਰ ਦੇ ਪ੍ਰਬੰਧਕ 10 ਦਿਨਾਂ ’ਚ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਭੇਜਣ : ਗਿਆਨੀ ਕੁਲਦੀਪ ਸਿੰਘ ਗੜਗੱਜ

ਫਰਵਰੀ 10, 2026

ਮਹਾਰਾਸ਼ਟਰ ਸਰਕਾਰ ਵਲੋਂ ਮੁੰਬਈ ਵਿਖੇ ਤੀਸਰੇ ਪੜਾਅ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਫਰਵਰੀ 9, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026
Load More

Recent News

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.