ਮੰਗਲਵਾਰ, ਨਵੰਬਰ 11, 2025 02:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਾਮ ਰਹੀਮ ਨੂੰ ਸਾਲ ’ਚ ਚੌਥੀ ਵਾਰ ਪੈਰੋਲ ਮਿਲਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਤਾਇਆ ਸਖ਼ਤ ਇਤਰਾਜ਼

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੇਕਰ ਕਾਤਲ ਅਤੇ ਬਲਾਤਕਾਰੀ ਇਸੇ ਤਰ੍ਹਾਂ ਸਮਾਜ ਵਿਚ ਵਿਚਰਣ ਲਈ ਖੁੱਲ੍ਹੇ ਛੱਡੇ ਜਾ ਸਕਦੇ ਹਨ, ਤਾਂ ਫਿਰ ਕੌਮੀ ਹੱਕਾਂ ਤੇ ਹਿੱਤਾਂ ਲਈ ਸੰਘਰਸ਼ ਕਰਨ ਵਾਲੇ ਬੰਦੀ ਸਿੰਘਾਂ ਨੂੰ ਰਿਹਾ ਕਰਨ ਵਿਚ ਕੀ ਮੁਸ਼ਕਲ ਹੈ।

by ਮਨਵੀਰ ਰੰਧਾਵਾ
ਜਨਵਰੀ 21, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

ਅੰਮ੍ਰਿਤਸਰ: ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।

ਉਨ੍ਹਾਂ ਕਿਹਾ ਕਿ ਜੇਕਰ ਕਾਤਲ ਅਤੇ ਬਲਾਤਕਾਰੀ ਇਸੇ ਤਰ੍ਹਾਂ ਸਮਾਜ ਵਿਚ ਵਿਚਰਣ ਲਈ ਖੁੱਲ੍ਹੇ ਛੱਡੇ ਜਾ ਸਕਦੇ ਹਨ, ਤਾਂ ਫਿਰ ਕੌਮੀ ਹੱਕਾਂ ਤੇ ਹਿੱਤਾਂ ਲਈ ਸੰਘਰਸ਼ ਕਰਨ ਵਾਲੇ ਬੰਦੀ ਸਿੰਘਾਂ ਨੂੰ ਰਿਹਾ ਕਰਨ ਵਿਚ ਕੀ ਮੁਸ਼ਕਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਦੀ ਇਹੀ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ।

ਉਨ੍ਹਾਂ ਆਖਿਆ ਕਿ ਜੇਕਰ ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਇਕ ਸਾਲ ਅੰਦਰ 4 ਵਾਰ ਬਾਹਰ ਆ ਸਕਦਾ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਨੂੰ ਕਿਉਂ ਨਹੀਂ ਸੁਣ ਰਹੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇਸ਼ ਅੰਦਰ ਹਰ ਕੌਮ ਅਤੇ ਧਰਮ ਦੇ ਲੋਕ ਵੱਸਦੇ ਹਨ, ਪਰ ਦੁੱਖ ਇਸ ਗੱਲ ਹੈ ਕਿ ਇਥੇ ਸੰਵਿਧਾਨ ਦੀ ਉਲੰਘਣਾ ਕਰਕੇ ਘੱਟਗਿਣਤੀਆਂ ਪ੍ਰਤੀ ਵੱਖਰੀ ਨੀਤੀ ਤਹਿਤ ਅੱਗੇ ਵਧਿਆ ਜਾ ਰਿਹਾ ਹੈ। ਲਗਾਤਾਰ ਘੱਟਗਿਣਤੀ ਸਿੱਖਾਂ ਨੂੰ ਨਫ਼ਰਤ ਭਰੇ ਰਵੱਈਏ ਤਹਿਤ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਵਿਚ ਅਜਿਹੀ ਕੀ ਖਾਸੀਅਤ ਹੈ ਕਿ ਉਸ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀਆਂ ਤਿੰਨ-ਤਿੰਨ ਦਹਾਕੇ ਦੀਆਂ ਸਜ਼ਾਵਾਂ ਮਗਰੋਂ ਵੀ ਕਈਆਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਗਈ।

ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਘੱਟਗਿਣਤੀਆਂ ਪ੍ਰਤੀ ਪੱਖਪਾਤੀ ਰਵੱਈਆ ਨਾ ਅਪਨਾਉਣ ਅਤੇ ਸੰਵਿਧਾਨ ਦੇ ਦਾਇਰੇ ਤਹਿਤ ਹਰ ਧਰਮ ਦੇ ਲੋਕਾਂ ਨੂੰ ਹੱਕ ਹਕੂਕ ਯਕੀਨੀ ਬਣਾਉਣ। ਜੇਕਰ ਇਹੀ ਰਵੱਈਆ ਰਿਹਾ ਤਾਂ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸਿੱਖਾਂ ਅੰਦਰ ਬੇਗਾਨਗੀ ਦਾ ਅਹਿਸਾਸ ਹੋਰ ਪ੍ਰਬਲ ਹੋਵੇਗਾ, ਜੋ ਦੇਸ਼ ਲਈ ਠੀਕ ਨਹੀਂ ਹੈ।

ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ਵਿਚ ਵੀ ਸਰਕਾਰਾਂ ਹਮਦਰਦੀ ਭਰੀ ਨੀਤੀ ਅਪਨਾਉਣ ਅਤੇ ਜੇਲਾਂ ਅੰਦਰ ਉਨ੍ਹਾਂ ਦੇ ਕਿਰਦਾਰਾਂ ਨੂੰ ਮੁੱਖ ਰੱਖ ਕੇ ਰਿਹਾਈ ਦਾ ਫੈਸਲਾ ਲੈਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Advocate Harjinder Singh DhamiDera Sirsa chiefGurmeet Ram Rahimpro punjab tvpunjabi newsRam Rahim ParolesgpcShiromani Committee President
Share216Tweet135Share54

Related Posts

ਤਰਨਤਾਰਨ ਉਪ ਚੋਣ : ਸਵੇਰੇ 11 ਵਜੇ ਤੱਕ ਐਨੇ ਪ੍ਰਤੀਸ਼ਤ ਹੋਈ ਵੋਟਿੰਗ

ਨਵੰਬਰ 11, 2025

ਮਾਨ ਸਰਕਾਰ ਦੀ ਵੱਡੀ ਕਾਮਯਾਬੀ : ਪੰਜਾਬ ਲੀਚੀ ਦਾ ਨੰਬਰ-1 ਹੱਬ, ਕਿਸਾਨਾਂ ਦੀ ਆਮਦਨ 5 ਗੁਣਾ ਵਧੀ

ਨਵੰਬਰ 11, 2025

ਕੇਂਦਰ ਸਰਕਾਰ ਨੇ ਕੀਤੀ ਮਾਨ ਸਰਕਾਰ ਦੀ ਪ੍ਰਸ਼ੰਸਾ, ਜਿਸ ਵਿੱਚ ਪੰਜਾਬ ਸਰਕਾਰ ਦੀ ਸਫਲਤਾ ਨੂੰ ਕੀਤਾ ਉਜਾਗਰ, ਜਿਸ ਵਿੱਚ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਸਾੜਨ ਵਿੱਚ 85% ਦੀ ਇਤਿਹਾਸਕ ਕਮੀ ਆਈ

ਨਵੰਬਰ 11, 2025

ਪੰਜਾਬ ਦੀ ਮਹਿਲਾ ਡਿਪਟੀ ਕਮਿਸ਼ਨਰ ਕਰ ਰਹੀ ਅਗਵਾਈ : ਜਾਣੋ ਕਿ ‘ਆਪ’ ਦੀ ਪਾਰਦਰਸ਼ਤਾ ਕ੍ਰਾਂਤੀ ਔਰਤਾਂ ਨੂੰ ਸਰਕਾਰੀ ਸੇਵਾ ਵਿੱਚ ਕਿਵੇਂ ਬਣਾ ਰਹੀ ਮੋਹਰੀ

ਨਵੰਬਰ 11, 2025

ਤਰਨਤਾਰਨ ਵਿਧਾਨ ਸਭਾ ਉਪ ਚੋਣ : ਉਮੀਦਵਾਰਾਂ ਨੇ ਪਰਿਵਾਰਾਂ ਸਮੇਤ ਪਾਈ ਵੋਟ

ਨਵੰਬਰ 11, 2025

ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ : ਸੰਜੀਵ ਅਰੋੜਾ

ਨਵੰਬਰ 10, 2025
Load More

Recent News

ਤਰਨਤਾਰਨ ਉਪ ਚੋਣ : ਸਵੇਰੇ 11 ਵਜੇ ਤੱਕ ਐਨੇ ਪ੍ਰਤੀਸ਼ਤ ਹੋਈ ਵੋਟਿੰਗ

ਨਵੰਬਰ 11, 2025

ਪਤੀ ਧਰਮਿੰਦਰ ਦੀ ਮੌਤ ਦੀ ਖ਼ਬਰ ਫੈਲੀ ਤਾਂ ਗੁੱਸੇ ਵਿੱਚ ਆ ਗਈ ਹੇਮਾ ਮਾਲਿਨੀ, ਕਿਹਾ, “ਉਹ ਮਾਫ਼ੀ ਦੇ ਲਾਇਕ ਨਹੀਂ ਹੈ।”

ਨਵੰਬਰ 11, 2025

ਦਿੱਲੀ ਬੰਬ ਧਮਾਕੇ ਨੂੰ ਅੰਜ਼ਾਮ ਦੇਣ ਵਾਲੇ ਅੱਤਵਾਦੀ ਉਮਰ ਦੀ ਪਹਿਲੀ ਫੋਟੋ ਆਈ ਸਾਹਮਣੇ

ਨਵੰਬਰ 11, 2025

ਮਾਨ ਸਰਕਾਰ ਦੀ ਵੱਡੀ ਕਾਮਯਾਬੀ : ਪੰਜਾਬ ਲੀਚੀ ਦਾ ਨੰਬਰ-1 ਹੱਬ, ਕਿਸਾਨਾਂ ਦੀ ਆਮਦਨ 5 ਗੁਣਾ ਵਧੀ

ਨਵੰਬਰ 11, 2025

ਕੇਂਦਰ ਸਰਕਾਰ ਨੇ ਕੀਤੀ ਮਾਨ ਸਰਕਾਰ ਦੀ ਪ੍ਰਸ਼ੰਸਾ, ਜਿਸ ਵਿੱਚ ਪੰਜਾਬ ਸਰਕਾਰ ਦੀ ਸਫਲਤਾ ਨੂੰ ਕੀਤਾ ਉਜਾਗਰ, ਜਿਸ ਵਿੱਚ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਸਾੜਨ ਵਿੱਚ 85% ਦੀ ਇਤਿਹਾਸਕ ਕਮੀ ਆਈ

ਨਵੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.