Parole to Gurmeet Ram Rahim: ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਮੁੜ 30 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।
ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਨੂੰ ਕਿਉਂ ਨਹੀਂ ਸੁਣ ਰਹੀ।
ਸੁਣੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀ ਕਿਹਾ:
ਬਲਾਤਕਾਰੀ ਤੇ ਕਾਤਲ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਖ਼ਤ ਇਤਰਾਜ਼ pic.twitter.com/JWwDxVOGst
— Shiromani Gurdwara Parbandhak Committee (@SGPCAmritsar) July 20, 2023
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਵੱਲੋਂ ਆਪਣੇ ਸਿਆਸੀ ਹਿੱਤਾਂ ਲਈ ਗੁਰਮੀਤ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾ ਰਿਹਾ ਹੈ। ਸਰਕਾਰਾਂ ਦੀ ਅਜਿਹੀ ਨੀਤੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀ ਹੈ, ਜੋ ਦੇਸ਼ ਲਈ ਠੀਕ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਰੱਦ ਕਰਕੇ ਉਸ ਨੂੰ ਜੇਲ੍ਹ ਵਿਚ ਬੰਦ ਕੀਤਾ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h