ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਜੰਮੂ ਵਿਖੇ ਕਸ਼ਮੀਰ ਦੇ ਪੰਡਿਤਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ।

ਸਿੱਖ ਇਤਿਹਾਸ ਵਿੱਚ ਕਸ਼ਮੀਰ ਦੇ ਪੰਡਿਤਾਂ ਦਾ ਜਿਕਰ ਬਹੁਤ ਹੀ ਅਹਿਮ ਸਥਾਨ ਰੱਖਦਾ ਹੈ ਕਿਉਂਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਕਸ਼ਮੀਰੀ ਪੰਡਿਤਾਂ ਦੀ ਬੇਨਤੀ ‘ਤੇ ਹੀ ਮਨੁੱਖੀ ਹੱਕਾਂ ਹਕੂਕਾਂ ਦੀ ਖਾਤਿਰ ਕੁਰਬਾਨੀ ਦਿੱਤੀ ਗਈ ਸੀ। ਅੱਜ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਵ ਪੱਧਰ ‘ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਮਨਾਈ ਜਾ ਰਹੀ ਹੈ ਉੱਥੇ 15 ਨਵੰਬਰ ਨੂੰ ਗੁਰਦੁਆਰਾ ਸਾਹਿਬ ਮਟਨ, ਕਸ਼ਮੀਰ ਤੋਂ ਵਿਸ਼ੇਸ਼ ਨਗਰ ਕੀਰਤਨ ਵੀ ਸਜਾਇਆ ਜਾ ਰਿਹਾ ਹੈ।
ਇਸ ਨਗਰ ਕੀਰਤਨ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸ਼ਤਾਬਦੀ ਸਮਾਗਮਾਂ ਵਿੱਚ ਕਸ਼ਮੀਰੀ ਪੰਡਿਤਾਂ ਦੀ ਸ਼ਮੂਲੀਅਤ ਅਹਿਮ ਹੋਵੇਗੀ।







