ਅੰਮ੍ਰਿਤਸਰ ‘ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ‘ਤੇ ਹਮਲਾ ਕੀਤਾ ਗਿਆ। ਦੱਸ ਦਈਏ ਕਿ ਸੂਰੀ ਨੂੰ ਧਰਨੇ ਦੌਰਾਨ ਗੋਲੀ ਮਾਰੀ ਗਈ। ਜਾਣਕਾਰੀ ਮੁਤਾਬਕ ਇਹ ਗੋਲੀ ਆਪਸੀ ਰੰਜਿਸ ਦੇ ਕਾਰਨ ਚੱਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਦੇ ਆਪਸੀ ਗੁੱਟਾਂ ‘ਚ ਕਿਸੇ ਗੱਲ ਨੂੰ ਲੈ ਕੇ ਮੱਤਭੇਦ ਹੋ ਗਿਆ ਸੀ ਜਿਸ ਤੋਂ ਬਾਅਦ ਇਹ ਘਟਨਾ ਵਾਪਰੀ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਸ਼ਿਵ ਸੈਨਾ ਆਗੂ ਸੂਧੀਰ ਸੂਰੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ‘ਤੇ ਹਮਲਾ ਕਰਨ ਵਾਲੇ ਵਿਅਕਤੀ ਦੇ ਇਕ ਸਾਥੀ ਨੂੰ ਵੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।
ਦੱਸ ਦੇਈਏ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਆਪਣੇ ਵਿਵਦਿਤ ਬਿਆਨਾਂ ਕਰਕੇ ਸੁਰਖੀਆਂ ਦਾ ਹਿੱਸਾ ਬਣੇ ਰਹਿੰਦੇ ਸੀ।
ਦੱਸਿਆ ਜਾ ਰਿਹਾ ਕਿ ਸੂਰੀ ਨੂੰ ਤੁਰੰਤ ਅਸਕੋਰਟ ਹਸਪਤਾ ਵਿਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਸੂਰੀ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਸੈਨਾ ਵਰਕਰਾਂ ਦਾ ਕਹਿਣਾ ਕਿ ਸੁਧੀਰ ਸੂਰੀ ਨੂੰ ਪਿਛਲੇ ਲੰਬੇ ਸਮੇਂ ਤੋਂ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਜਿਸਦੀ ਸਾਰੀ ਜਾਣਕਾਰੀ ਪੰਜਾਬ ਸਰਕਾਰ, ਡੀਜੀਪੀ ਪੰਜਾਬ ਨੂੰ ਲਗਾਤਾਰ ਦਿੱਤੀ ਗਈ ਸੀ।
ਫਾਇਰਿੰਗ ਦੀ ਘਟਨਾ ਤੋਂ ਬਾਅਦ ਇਲਾਕੇ ‘ਚ ਤੁਰੰਤ ਹਫੜਾ-ਦਫੜੀ ਮੱਚ ਗਈ, ਨਾਲ ਆਏ ਸ਼ਿਵ ਸੈਨਾ ਕਾਰਕੁੰਨਾਂ ਨੇ ਜਿੱਥੇ ਸੂਰੀ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਉੱਥੇ ਹੀ ਪਿੱਛੋਂ ਦੀ ਫਾਇਰਿੰਗ ਦਾ ਸਿਸਿਲਾ ਜਾਰੀ ਸੀ। ਜਿਸ ਤੋਂ ਬਾਅਦ ਇੱਕ ਸ਼ਿਵ ਸੈਨਾ ਕਾਰਕੁੰਨ ਵੱਲੋਂ ਜਵਾਬੀ ਫਾਇਰਿੰਗ ਵੀ ਕੀਤੀ ਗਈ।