ਐਤਵਾਰ, ਨਵੰਬਰ 16, 2025 03:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਿਊਟੀ ‘ਚ ਕੁਤਾਹੀ ਕਰਨ ਵਾਲੇ 42 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ, 3 ਕੀਤੇ ਚਾਰਜਸ਼ੀਟ

ਸੂਬੇ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਣਗਹਿਲੀ ਅਤੇ ਦੇਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 42 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਤੋਂ ਇਲਾਵਾ ਤਿੰਨ ਅਧਿਕਾਰੀਆਂ- ਜਿਨ੍ਹਾਂ ਵਿੱਚ ਦੋ ਸੀਨੀਅਰ ਸਹਾਇਕ ਅਤੇ

by Bharat Thapa
ਦਸੰਬਰ 17, 2022
in ਪੰਜਾਬ
0

ਚੰਡੀਗੜ੍ਹ: ਸੂਬੇ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਣਗਹਿਲੀ ਅਤੇ ਦੇਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 42 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਤੋਂ ਇਲਾਵਾ ਤਿੰਨ ਅਧਿਕਾਰੀਆਂ- ਜਿਨ੍ਹਾਂ ਵਿੱਚ ਦੋ ਸੀਨੀਅਰ ਸਹਾਇਕ ਅਤੇ ਇੱਕ ਸਹਾਇਕ ਅਸਟੇਟ ਅਫ਼ਸਰ ਸ਼ਾਮਲ ਹੈ, ਨੂੰ ਡਿਊਟੀ ’ਚ ਕੁਤਾਹੀ ਕਰਨ ਲਈ ਚਾਰਜਸ਼ੀਟ ਕੀਤਾ ਗਿਆ ਹੈ।

ਵਿਭਾਗ ਵੱਲੋਂ ਇਹ ਸਖ਼ਤ ਕਾਰਵਾਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਨਲਾਈਨ ਪ੍ਰਣਾਲੀ ਸਥਾਪਿਤ ਕੀਤੀ ਹੈ ਜਿਸ ਉਤੇ ਵਿਭਾਗ ਨੂੰ ਪ੍ਰਾਪਤ ਹੋਈਆਂ ਅਰਜ਼ੀਆਂ ਅਤੇ ਫਾਈਲਾਂ ਦੀ ਸੀਨੀਅਰ ਅਧਿਕਾਰੀਆਂ ਅਤੇ ਖ਼ੁਦ ਉਨ੍ਹਾਂ (ਮਕਾਨ ਉਸਾਰੀ ਮੰਤਰੀ) ਵੱਲੋਂ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ।

ਹਾਲ ਹੀ ਵਿੱਚ, ਮੰਤਰੀ ਨੇ ਖ਼ੁਦ ਹਰੇਕ ਪੱਧਰ ‘ਤੇ ਹਰੇਕ ਕੇਸ ਦੀ ਪੈਂਡੈਂਸੀ ਦੀ ਨਿੱਜੀ ਤੌਰ ‘ਤੇ ਪੜਤਾਲ ਕੀਤੀ, ਜਿਸ ਦੌਰਾਨ ਸਾਹਮਣੇ ਆਇਆ ਕਿ ਵਿਭਾਗ ਦੇ 45 ਅਧਿਕਾਰੀਆਂ/ਕਰਮਚਾਰੀਆਂ, ਜਿਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ, ਦੇ ਪੱਧਰ ਉਤੇ ਸਭ ਤੋਂ ਵੱਧ ਪੈਂਡੈਂਸੀ ਸੀ। ਇਨ੍ਹਾਂ ਵਿੱਚੋਂ ਤਿੰਨ ਨੂੰ ਕਾਰਨ ਦੱਸੋ ਨੋਟਿਸਾਂ ਦਾ ਜਵਾਬ ਨਾ ਦੇਣ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਲਈ ਚਾਰਜਸ਼ੀਟ ਕੀਤਾ ਗਿਆ ਹੈ।

ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਕੇਸਾਂ ਦੀ ਕਲੀਅਰੈਂਸ ਵਿੱਚ ਬੇਲੋੜੀ ਦੇਰੀ ਕਰਨ ਨਾਲ ਜਿਥੇ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈਂਦਾ ਹੈ ਉਥੇ ਹੀ ਅਨੈਤਿਕ ਤੇ ਭਿ੍ਸ਼ਟ ਤਰੀਕਿਆਂ ਦਾ ਜਨਮ ਹੁੰਦਾ ਹੈ, ਜਿਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਵਿੱਖ ਵਿੱਚ ਵੀ ਫਰਜ਼ ਤੋਂ ਭੱਜਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਹੜੇ ਤਿੰਨ ਅਧਿਕਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ, ਉਨ੍ਹਾਂ ਵਿੱਚ ਜਸਪਾਲ ਕੌਰ ਸਹਾਇਕ ਅਸਟੇਟ ਅਫ਼ਸਰ ਪਟਿਆਲਾ ਵਿਕਾਸ ਅਥਾਰਟੀ, ਰਾਜੇਸ਼ ਕੁਮਾਰ ਸੀਨੀਅਰ ਸਹਾਇਕ (ਲੇਖਾ) ਅੰਮਿ੍ਤਸਰ ਵਿਕਾਸ ਅਥਾਰਟੀ ਅਤੇ ਪਰਮਿੰਦਰ ਸਿੰਘ ਸੀਨੀਅਰ ਸਹਾਇਕ ਅਸਟੇਟ ਦਫ਼ਤਰ ਗਮਾਡਾ ਸ਼ਾਮਲ ਹਨ।

ਜਿਹੜੇ 42 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਵਿੱਚ ਅੰਮਿ੍ਤਸਰ ਵਿਕਾਸ ਅਥਾਰਟੀ ਦਾ ਇੱਕ ਜੂਨੀਅਰ ਇੰਜਨੀਅਰ (ਸਿਵਲ), ਜਲੰਧਰ ਵਿਕਾਸ ਅਥਾਰਟੀ ਦੇ ਚਾਰ ਜੂਨੀਅਰ ਇੰਜਨੀਅਰ, ਬਠਿੰਡਾ ਵਿਕਾਸ ਅਥਾਰਟੀ ਦਾ ਇੱਕ ਸੈਕਸ਼ਨ ਅਫ਼ਸਰ (ਐਸ.ਓ) ਅਤੇ ਇੱਕ ਸੀਨੀਅਰ ਸਹਾਇਕ (ਲੇਖਾ) ਅਤੇ ਗਲਾਡਾ ਦੇ ਚਾਰ ਸੀਨੀਅਰ ਸਹਾਇਕ (ਲੇਖਾ), ਇੱਕ ਸਹਾਇਕ ਅਸਟੇਟ ਅਫਸਰ, ਇੱਕ ਸਬ ਡਿਵੀਜ਼ਨ ਇੰਜਨੀਅਰ (ਸਿਵਲ), ਇੱਕ ਸੁਪਰਡੈਂਟ ਅਤੇ ਇੱਕ ਐਸ.ਓ. ਸ਼ਾਮਲ ਹੈ।

ਇਸੇ ਤਰ੍ਹਾਂ ਗਮਾਡਾ ਦੇ 27 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚ ਇੱਕ ਅਸਟੇਟ ਅਫਸਰ (ਮਕਾਨ ਉਸਾਰੀ), ਇੱਕ ਅਸਟੇਟ ਅਫਸਰ (ਪਲਾਟ), ਤਿੰਨ ਸਹਾਇਕ ਅਸਟੇਟ ਅਫਸਰ, ਚਾਰ ਸੁਪਰਡੈਂਟ (ਅਸਟੇਟ ਦਫ਼ਤਰ), ਦੋ ਸੀਨੀਅਰ ਸਹਾਇਕ (ਲੇਖਾ), ਸੱਤ ਕਲਰਕ, ਸੱਤ ਸੀਨੀਅਰ ਸਹਾਇਕ ਤੇ ਦੋ ਜੇ.ਈ. (ਸਿਵਲ) ਸ਼ਾਮਲ ਹਨ।

ਡਿਊਟੀ ਤੋਂ ਟਾਲਾ ਵੱਟਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਆਪਣੇ ਫ਼ਰਜ਼ ਪ੍ਰਤੀ ਲੋਕ-ਸੇਵਕਾਂ ਦੀ ਟਾਲ਼-ਮਟੋਲ ਵਾਲੀ ਪਹੁੰਚ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਿ੍ਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸੱਤਾ ਵਿੱਚ ਆਈ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 3 charge sheets filed42 officersdereliction of dutynotices issuedpropunjabtv
Share205Tweet128Share51

Related Posts

ਜਨਤਕ ਸਿਹਤ ਸਭ ਤੋਂ ਪਹਿਲਾਂ! ਮਾਨ ਸਰਕਾਰ ਦਾ ਇਤਿਹਾਸਕ ਫੈਸਲਾ: ਜ਼ੀਰਾ ਡਿਸਟਿਲਰੀ ਬੰਦ, ਪ੍ਰਦੂਸ਼ਕਾਂ ਨੂੰ ਕਰਨਾ ਪਵੇਗਾ ਭੁਗਤਾਨ !*

ਨਵੰਬਰ 15, 2025

ਉਦਯੋਗਿਕ ਵਿਕਾਸ ਵਿੱਚ ਪੰਜਾਬ ਨੰਬਰ ਇੱਕ ! ਵਪਾਰ ਸੁਧਾਰ ਯੋਜਨਾ ਤਹਿਤ ਐਲਾਨਿਆ ਗਿਆ ਦੇਸ਼ ਦਾ ‘ਟੌਪ ਅਚੀਵਰ’ ਸੂਬਾ

ਨਵੰਬਰ 15, 2025

15ਵੇਂ ਰਾਉਂਡ ‘ਚ ‘ਆਪ’ ਦੇ ਉਮੀਦਵਾਰ ਹਰਮੀਤ ਸੰਧੂ ਦੀ 11317 ਦੀ ਲੀਡ ਨਾਲ ਅੱਗੇ

ਨਵੰਬਰ 14, 2025

ਮਾਨ ਸਰਕਾਰ ਦੇ ਸਮਾਵੇਸ਼ੀ ਯਤਨ ਪੰਜਾਬ ਅਪਾਹਜਾਂ ਨੂੰ ਸਤਿਕਾਰ, ਮੌਕੇ ਅਤੇ ਸਵੈ-ਨਿਰਭਰਤਾ ਨਾਲ ਸਸ਼ਕਤ ਬਣਾ ਕੇ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਬਣਿਆ

ਨਵੰਬਰ 14, 2025

ਪੰਜਾਬ ਵਿੱਚ ਉਦਯੋਗਿਕ ਇਨਕਲਾਬ: 10.32 ਲੱਖ ਨਵੇਂ ਛੋਟੇ ਕਾਰੋਬਾਰ; ਮਾਨ ਸਰਕਾਰ ਦੇ ਹੌਸਲੇ ਨਾਲ 2.55 ਲੱਖ ਔਰਤਾਂ ਬਣੀਆਂ ਉੱਦਮੀ!

ਨਵੰਬਰ 14, 2025

ਮਾਨ ਸਰਕਾਰ ਦੇ ਸਮਾਵੇਸ਼ੀ ਯਤਨ – ਪੰਜਾਬ ਅਪਾਹਜਾਂ ਨੂੰ ਸਤਿਕਾਰ, ਮੌਕੇ ਅਤੇ ਸਵੈ-ਨਿਰਭਰਤਾ ਨਾਲ ਸਸ਼ਕਤ ਬਣਾ ਕੇ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਬਣਿਆ

ਨਵੰਬਰ 14, 2025
Load More

Recent News

ਵੰਦੇ ਭਾਰਤ – ਇੰਡੀਆ ਪ੍ਰੀਮੀਅਮ ਟ੍ਰੇਨ ਲਈ ਕਿਵੇਂ ਬਣੀਏ ਲੋਕੋ ਪਾਇਲਟ? ਦੇਖੋ ਯੋਗਤਾਵਾਂ

ਨਵੰਬਰ 15, 2025

SBI, PNB, BOB ਬੈਂਕ ਅਪਡੇਟ – ਕੀ IOB, CBI, ਅਤੇ BOI ਦਾ ਪੰਜਾਬ ਨੈਸ਼ਨਲ ਬੈਂਕ ਅਤੇ ਕੇਨਰਾ ਵਿੱਚ ਹੋਵੇਗਾ Merge

ਨਵੰਬਰ 15, 2025

ਅੱਜ ਤੋਂ ਬਦਲ ਗਏ ਟੋਲ ਨਿਯਮ, ਜਾਣੋ ਡਰਾਈਵਰਾਂ ਨੂੰ ਕੀ ਹੋਵੇਗਾ ਫਾਇਦਾ

ਨਵੰਬਰ 15, 2025

ਟਰੰਪ ਦੇ ਕਦਮ ‘ਤੇ ਮਾਹਿਰਾਂ ਦਾ ਕਹਿਣਾ ਹੈ ਕਿ ‘H-1B ਵੀਜ਼ਾ ‘ਤੇ ਲੱਗੀ ਪਾਬੰਦੀ ਤਾਂ ਅਮਰੀਕਾ ਨੂੰ ਹੋਵੇਗਾ ਭਾਰੀ ਨੁਕਸਾਨ

ਨਵੰਬਰ 15, 2025

ਅਦਾਕਾਰ ਰਾਜਕੁਮਾਰ ਰਾਓ ਅਤੇ ਪਾਤਰਾਲੇਖਾ ਦੇ ਘਰ ਗੂੰਜੀਆਂ ਕਿਲਕਾਰੀਆਂ, ਬੱਚੀ ਨੇ ਲਿਆ ਜਨਮ

ਨਵੰਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.