ਪਿੰਡ ਭਦੌੜ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਭਦੌੜ ਪਿੰਡ ਤੋਂ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਸੀ। ਜਿਸ ਵਿੱਚ ਇੱਕ ਨੌਜਵਾਨ ਵਿਆਹ ਗਾਣੇ ਤੇ ਹਥਿਆਰ ਦਿਖਾ ਨੱਚ ਰਿਹਾ ਸੀ। ਜਿੰਦ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ।
ਇਸ ਮੌਕੇ ਭਦੌੜ ਪੁਲਿਸ ਸਟੇਸ਼ਨ ਦੇ ਮੁਖੀ ਵਿਜੇ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇੱਕ ਨੌਜਵਾਨ ਗਾਣੇ ‘ਤੇ ਭੰਗੜਾ ਪਾਉਂਦੇ ਹੋਏ ਹਵਾ ਵਿੱਚ ਫਾਇਰ ਕਰ ਰਿਹਾ ਹੈ।
ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਨੌਜਵਾਨ ਕੋਠਾ ਖਯੋਂ ਦਾ ਰਹਿਣ ਵਾਲਾ ਹੈ, ਜੋ ਖੁੱਲ੍ਹੇਆਮ ਗੋਲੀਬਾਰੀ ਕਰ ਰਿਹਾ ਹੈ ਅਤੇ ਮਨੁੱਖੀ ਜਾਨਾਂ ਨੂੰ ਖਤਰੇ ਵਿੱਚ ਪਾ ਰਿਹਾ ਹੈ। ਪੁਲਿਸ ਨੇ ਦੀਪਵਰਿੰਦਰ ਸਿੰਘ ਵਿਰੁੱਧ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਅਤੇ ਪਾਇਆ ਗਿਆ ਕਿ ਇਹ ਇੱਕ ਹਥਿਆਰ ਲਾਇਸੈਂਸ ਸੀ ਅਤੇ ਪੁਲਿਸ ਨੇ ਹਥਿਆਰ ਲਾਇਸੈਂਸ ਨੂੰ ਰੱਦ ਕਰਨ ਦੀ ਸਿਫਾਰਸ਼ ਕੀਤੀ ਹੈ।