ਕਿਸਾਨੀ ਅੰਦੋਲਨ ‘ਚ 21 ਫਰਵਰੀ ਨੂੰ ਮਾਰੇ ਗਏ ਕਿਸਾਨ ਸ਼ੁੱਭਕਰਨ ਦੀ ਮ੍ਰਿਤਕ ਦੇਹ ਅੱਜ ਖਨੌਰੀ ਬਾਰਡਰ ਪਹੁੰਚੀ ਹੈ।ਜਿੱਥੇ ਕਿਸਾਨਾਂ ਵਲੋਂ ਉਸ ਨੂੰ ਸ਼ਰਧਾਂਜਲੀ ਵਜੋਂ ਫੁੱਲਾਂ ਦੀ ਵਰਖਾ ਕੀਤੀ ਗਈ।
ਪੰਜਾਬ-ਹਰਿਆਣਾ ਸਰਹੱਦ ‘ਤੇ ਬਠਿੰਡਾ ਦੇ ਕਿਸਾਨ ਸ਼ੁਭ ਕਰਨ ਸਿੰਘ ਦੀ ਮੌਤ ਦੇ ਮਾਮਲੇ ‘ਚ ਆਖਿਰਕਾਰ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਸ ਨੇ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ‘ਚ ਪਟਿਆਲਾ ਦੇ ਪੈਂਟਰਾ ਥਾਣੇ ‘ਚ ਐੱਫ.ਆਈ.ਆਰ. ਸ਼ੁਭਕਰਨ ਸਿੰਘ ਦੀ ਮੌਤ ਦੇ ਸਬੰਧ ਵਿੱਚ 28 ਫਰਵਰੀ ਨੂੰ ਥਾਣਾ ਪੈਂਟਰਾ ਜ਼ਿਲ੍ਹਾ ਪਟਿਆਲਾ ਵਿਖੇ ਆਈਪੀਸੀ ਦੀ ਧਾਰਾ 302, 114 ਤਹਿਤ ਐਫਆਈਆਰ ਨੰਬਰ 41 ਦਰਜ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਸ਼ੁਭ ਕਰਨ ਸਿੰਘ ਦੀ ਮੌਤ ਹੋ ਗਈ ਸੀ। ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੇ ਰਹਿਣ ਵਾਲੇ 22 ਸਾਲਾ ਸ਼ੁਭਕਰਨ ਦੀ ਹਰਿਆਣਾ ਪੁਲਿਸ ਵੱਲੋਂ ਖਨੌਰੀ ਸਰਹੱਦ ‘ਤੇ ਕੀਤੀ ਕਾਰਵਾਈ ਦੌਰਾਨ ਮੌਤ ਹੋ ਗਈ।
ਸ਼ੁਭਕਰਨ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਨੇ ਦੋਸ਼ੀਆਂ ਖਿਲਾਫ ਵੱਡੀ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ ਸੀ। ਸ਼ੁਭਕਰਨ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅੱਗੇ ਮੰਗ ਰੱਖੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਸ਼ੁਭਕਰਨ ਦੇ ਕਾਤਲਾਂ ਨੂੰ ਸਜ਼ਾਵਾਂ ਨਹੀਂ ਦਿੰਦੀ, ਉਦੋਂ ਤੱਕ ਉਨ੍ਹਾਂ ਦਾ ਅੰਤਿਮ ਸੰਸਕਾਰ ਨਹੀਂ ਕਰਨ ਦਿੱਤਾ ਜਾਵੇਗਾ।