IND vs SL Live Score 3rd ODI: ਰੋਹਿਤ ਸ਼ਰਮਾ ਦੀ ਅਗਵਾਈ ‘ਚ ਟੀਮ ਇੰਡੀਆ ਅੱਜ ਵਨਡੇ ਸੀਰੀਜ਼ ‘ਚ ਕਲੀਨ ਸਵੀਪ ਕਰਨ ਦੇ ਇਰਾਦੇ ਨਾਲ ਉਤਰ ਰਹੀ ਹੈ। ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੀਮ ਨੇ ਪਲੇਇੰਗ-11 ‘ਚ 2 ਬਦਲਾਅ ਕੀਤੇ ਹਨ। ਸੂਰਿਆਕੁਮਾਰ ਯਾਦਵ ਅਤੇ ਵਾਸ਼ਿੰਗਟਨ ਸੁੰਦਰ ਨੂੰ ਟੀਮ ‘ਚ ਜਗ੍ਹਾ ਮਿਲੀ ਹੈ। ਹਾਰਦਿਕ ਪੰਡਯਾ ਅਤੇ ਉਮਰਾਨ ਮਲਿਕ ਇਹ ਮੈਚ ਨਹੀਂ ਖੇਡ ਰਹੇ ਹਨ। ਭਾਰਤੀ ਟੀਮ ਸ਼੍ਰੀਲੰਕਾ ਖਿਲਾਫ 3 ਮੈਚਾਂ ਦੀ ਸੀਰੀਜ਼ ‘ਚ 2-0 ਨਾਲ ਅੱਗੇ ਹੈ।
ਇਸ ਤੋਂ ਪਹਿਲਾਂ ਭਾਰਤ ਨੇ ਟੀ-20 ਸੀਰੀਜ਼ ‘ਤੇ ਵੀ 2-1 ਨਾਲ ਕਬਜ਼ਾ ਕੀਤਾ ਸੀ। ਵਨਡੇ ਸੀਰੀਜ਼ ਦੀ ਗੱਲ ਕਰੀਏ ਤਾਂ ਵਿਰਾਟ ਕੋਹਲੀ ਨੇ ਪਹਿਲੇ ਮੈਚ ‘ਚ ਸ਼ਾਨਦਾਰ ਸੈਂਕੜਾ ਲਗਾਇਆ ਸੀ। ਇਸ ਤੋਂ ਇਲਾਵਾ ਰੋਹਿਤ ਅਤੇ ਸ਼ੁਭਮਨ ਗਿੱਲ ਨੇ ਵੀ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਦੂਜੇ ਵਨਡੇ ਵਿੱਚ ਕੁਲਦੀਪ ਯਾਦਵ ਅਤੇ ਮੁਹੰਮਦ ਸਿਰਾਜ ਨੇ ਚੰਗੀ ਗੇਂਦਬਾਜ਼ੀ ਕੀਤੀ। ਇਸ ਤੋਂ ਬਾਅਦ ਕੇਐੱਲ ਰਾਹੁਲ ਨੇ ਖਰਾਬ ਸ਼ੁਰੂਆਤ ਤੋਂ ਬਾਅਦ ਅਜੇਤੂ ਅਰਧ ਸੈਂਕੜਾ ਜੜ ਕੇ ਟੀਮ ਨੂੰ ਜਿੱਤ ਦਿਵਾਉਣ ‘ਚ ਅਹਿਮ ਭੂਮਿਕਾ ਨਿਭਾਈ।
ਭਾਰਤੀ ਨੌਜਵਾਨ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ ਤਿਰੂਵਨੰਤਪੁਰਮ ‘ਚ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਆਪਣੇ ਵਨਡੇ ਕਰੀਅਰ ਦਾ ਦੂਜਾ ਸੈਂਕੜਾ ਪੂਰਾ ਕੀਤਾ ਹੈ। ਫਿਲਹਾਲ ਉਹ 112.35 ਦੀ ਸਟ੍ਰਾਈਕ ਰੇਟ ਨਾਲ 89 ਗੇਂਦਾਂ ‘ਚ 100 ਦੌੜਾਂ ਬਣਾ ਕੇ ਟੀਮ ਲਈ ਖੇਡ ਰਿਹਾ ਹੈ। ਇਸ ਦੌਰਾਨ ਉਸ ਦੇ ਬੱਲੇ ਤੋਂ 11 ਚੌਕੇ ਅਤੇ ਦੋ ਸ਼ਾਨਦਾਰ ਛੱਕੇ ਨਿਕਲੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h