IND Vs NZ 3rd T20: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਅਤੇ ਫੈਸਲਾਕੁੰਨ ਮੈਚ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਸ਼ੁਭਮਨ ਗਿੱਲ ਦੀਆਂ ਸ਼ਾਨਦਾਰ 126 ਦੌੜਾਂ ਦੀ ਬਦੌਲਤ 20 ਓਵਰਾਂ ‘ਚ 4 ਵਿਕਟਾਂ ਦੇ ਨੁਕਸਾਨ ‘ਤੇ 234 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤ ਲਈ 235 ਦੌੜਾਂ ਦਾ ਟੀਚਾ ਦਿੱਤਾ।
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਈਸ਼ਾਨ ਕਿਸ਼ਨ 1 ਦੌੜ ਦੇ ਨਿੱਜੀ ਸਕੋਰ ‘ਤੇ ਬ੍ਰੇਸਵੈੱਲ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਿਆ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਰਾਹੁਲ ਤ੍ਰਿਪਾਠੀ 44 ਦੌੜਾਂ ਦੇ ਨਿੱਜੀ ਸਕੋਰ ‘ਤੇ ਟਿਕਨਰ ਵਲੋਂ ਆਊਟ ਹੋ ਕੇ ਪਵੇਲੀਅਨ ਪਰਤ ਗਿਆ। ਇਸ ਤੋਂ ਬਾਅਦ ਭਾਰਤ ਦੀ ਤੀਜਾ ਵਿਕਟ ਸੂਰਯਕੁਮਾਰ ਯਾਦਵ ਦੇ ਤੌਰ ‘ਤੇ ਡਿੱਗੀ। ਸੂਰਯਕੁਮਾਰ 24 ਦੌੜਾਂ ਬਣਾ ਟਿਕਨਰ ਵਲੋਂ ਆਊਟ ਹੋਏ। ਪਹਿਲਾ ਮੈਚ ਹਾਰਨ ਤੋਂ ਬਾਅਦ ਭਾਰਤ ਨੇ ਦੂਜਾ ਮੈਚ ਜਿੱਤ ਕੇ ਸੀਰੀਜ਼ 1-1 ਨਾਲ ਬਰਾਬਰ ਕਰ ਲਈ ਹੈ। ਅਜਿਹੇ ‘ਚ ਟੀ-20 ਸੀਰੀਜ਼ ਇਕ ਰੋਮਾਂਚਕ ਮੋੜ ‘ਤੇ ਆ ਗਈ ਹੈ ਜਿੱਥੇ ਦੋਵੇਂ ਟੀਮਾਂ ਜਿੱਤ ਲਈ ਅਣਥੱਕ ਮਿਹਨਤ ਕਰਨਗੀਆਂ।
ਪਲੇਇੰਗ ਇਲੈਵਨ 11
ਨਿਊਜ਼ੀਲੈਂਡ : ਫਿਨ ਐਲਨ, ਡੇਵੋਨ ਕੋਨਵੇ (ਵਿਕਟਕੀਪਰ), ਮਾਰਕ ਚੈਪਮੈਨ, ਗਲੇਨ ਫਿਲਿਪਸ, ਡੇਰਿਲ ਮਿਸ਼ੇਲ, ਮਾਈਕਲ ਬ੍ਰੇਸਵੈਲ, ਮਿਸ਼ੇਲ ਸੈਂਟਨਰ (ਕਪਤਾਨ), ਈਸ਼ ਸੋਢੀ, ਲਾਕੀ ਫਰਗਿਊਸਨ, ਬੇਨ ਲਿਸਟਰ, ਬਲੇਅਰ ਟਿੱਕਨਰ
ਭਾਰਤ : ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ (ਵਿਕਟਕੀਪਰ), ਰਾਹੁਲ ਤ੍ਰਿਪਾਠੀ, ਸੂਰਯਕੁਮਾਰ ਯਾਦਵ, ਹਾਰਦਿਕ ਪੰਡਯਾ (ਕਪਤਾਨ), ਦੀਪਕ ਹੁੱਡਾ, ਵਾਸ਼ਿੰਗਟਨ ਸੁੰਦਰ, ਸ਼ਿਵਮ ਮਾਵੀ, ਕੁਲਦੀਪ ਯਾਦਵ, ਉਮਰਾਨ ਮਲਿਕ, ਅਰਸ਼ਦੀਪ ਸਿੰਘ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h