ਲਾਰੈਂਸ ਬਿਸ਼ਨੋਈ ਨੂੰ ਅੱਜ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ ਗਿਆ।ਜਿੱਥੇ ਹੁਸ਼ਿਆਰਪੁਰ ਪੁਲਿਸ ਨੂੰ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਹੈ।ਐੱਨਆਰਆਈ ‘ਤੇ ਫਾਇਰਿੰਗ ਦੇ ਮਾਮਲੇ ‘ਚ ਹੁਸ਼ਿਆਰਪੁਰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਪੁਲਿਸ ਲਾਰੈਂਸ ਨੂੰ ਹੁਸ਼ਿਆਰਪੁਰ ਲੈ ਕੇ ਜਾਵੇਗੀ ਤੇ ਉਸ ਨੂੰ ਹੁਸ਼ਿਆਰਪੁਰ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
ਐਤਵਾਰ ਰਾਤ ਨੂੰ ਪੁਲਿਸ ਮੁਹਾਲੀ ਜ਼ਿਲ੍ਹੇ ਦੇ ਖਰੜ ਕਸਬੇ ਤੋਂ ਅੰਮ੍ਰਿਤਸਰ ਪਹੁੰਚੀ ਸੀ ਅਤੇ ਰਾਤ ਨੂੰ ਮਾਲ ਮੰਡੀ ਵਿਖੇ ਐਸ.ਐਸ.ਓ.ਸੀ. ‘ਚ ਰੱਖਿਆ ਗਿਆ ਸੀ
ਅੰਮ੍ਰਿਤਸਰ ਤੋਂ ਇਲਾਵਾ ਇਸ ਵਾਰ ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਦੀ ਪੁਲਿਸ ਵੀ ਲਾਰੈਂਸ ਦਾ ਰਿਮਾਂਡ ਲੈਣ ਲਈ ਪਹੁੰਚੀ ਸੀ। ਇਸ ਦੇ ਨਾਲ ਹੀ ਅੱਜ ਸਵੇਰੇ ਮੈਡੀਕਲ ਕਰਵਾਉਣ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਅਦਾਲਤ ਵਿਚ ਪੇਸ਼ੀ ਲਈ ਲਿਜਾਇਆ ਗਿਆ। ਅੰਮ੍ਰਿਤਸਰ ਪੁਲਿਸ ਨੇ ਲਾਰੇਂਸ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਵੀ ਕੀਤੀ।
ਪੁਲਿਸ ਉਸ ਤੋਂ 3 ਅਗਸਤ 2021 ਨੂੰ ਹੋਏ ਰਾਣਾ ਕੰਧੋਵਾਲੀਆ ਕਤਲ ਕੇਸ ਵਿੱਚ ਪੁੱਛਗਿੱਛ ਕਰਨਾ ਚਾਹੁੰਦੀ ਹੈ। ਪਹਿਲਾਂ ਅੰਮ੍ਰਿਤਸਰ ਪੁਲਿਸ ਨੇ 8 ਦਿਨ ਦਾ ਅਤੇ ਦੂਜਾ 5 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਡੀਸੀਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਅੰਮ੍ਰਿਤਸਰ ਪੁਲੀਸ ਦੀ ਜਾਂਚ ਟੀਮ ਪੁੱਛ-ਪੜਤਾਲ ਵਿੱਚ ਲੱਗੀ ਹੋਈ ਹੈ, ਪਰ ਅੰਮ੍ਰਿਤਸਰ ਪੁਲੀਸ ਨੂੰ ਪੁੱਛ-ਪੜਤਾਲ ਦੌਰਾਨ ਕੀ ਪਤਾ ਲੱਗਾ ਅਤੇ ਹੁਣ ਤੱਕ ਕਿਹੜੇ ਸੁਰਾਗ ਮਿਲੇ ਹਨ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।